
ਦੇਸ਼ ਦੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ ਨੇ ਸੋਸ਼ਲ ਮੀਡੀਆ...
ਨਵੀਂ ਦਿੱਲੀ: ਦੇਸ਼ ਦੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ ਨੇ ਸੋਸ਼ਲ ਮੀਡੀਆ ਉਤੇ ਉਨ੍ਹਾਂ ਲਈ ਭਾਰਤ ਰਤਨ ਦੇਣ ਦੀ ਮੰਗ ਕਰ ਰਹੇ ਲੋਕਾਂ ਨੂੰ ਇਸ ਮੁਹਿੰਮ ਨੂੰ ਬੰਦ ਕਰਨ ਲਈ ਬੇਨਤੀ ਕੀਤੀ ਹੈ। ਟਾਟਾ ਨੇ ਕਿਹਾ ਹੈ ਕਿ ਉਹ ਭਾਰਤੀ ਹੋਣ ‘ਤੇ ਖੁਦ ਨੂੰ ਖੁਸ਼ਕਿਸਮਤ ਮੰਨਦੇ ਹਨ ਤੇ ਉਨ੍ਹਾਂ ਨੇ ਦੇਸ਼ ਦੀ ਖੁਸ਼ਹਾਲੀ ਅਤੇ ਵਿਕਾਸ ਵਿਚ ਯੋਗਦਾਨ ਦੇਣ ‘ਤੇ ਖੁਸ਼ੀ ਹੋਵੇਗੀ।
Tweet
100 ਅਰਬ ਡਾਲਰ ਤੋਂ ਜ਼ਿਆਦਾ ਦੇ ਟਾਟਾ ਗਰੁੱਪ ਦੇ ਚੇਅਰਮੈਨ ਨੇ ਸੋਸ਼ਲ ਮੀਡੀਆ ਉਤੇ ਦੇ ਉਪਭੋਗਤਾਵਾਂ ਨੂੰ ਉਨ੍ਹਾਂ ਦੇ ਲਈ ਭਾਰਤ ਰਤਨ ਦੇਣ ਦੀ ਮੰਗ ਨੂੰ ਰੋਕਣ ਲਈ ਕਿਹਾ ਹੈ। ਸੋਸ਼ਲ ਮੀਡੀਆ ਉਤੇ ਮੁਹਿੰਮ ਦੇ ਮਾਧੀਅਮ ਨਾਲ ਸਰਕਾਰ ਤੋਂ ਟਾਟਾ ਨੂੰ ਦੇਸ਼ ਦਾ ਸਭ ਤੋਂ ਵੱਡਾ ਨਾਗਰਿਕ ਸਨਮਾਨ ਦੇਣ ਦੀ ਮੰਗ ਕੀਤੀ ਜਾ ਰਹੀ ਹੈ।
Bharat Ratan
ਟਾਟਾ ਨੇ ਟਵੀਟ ਕੀਤਾ, ਮੈਂ ਸੋਸ਼ਲ ਮੀਡੀਆ ਉਤੇ ਇਹ ਅਭਿਆਨ ਚਲਾਉਣ ਵਾਲੇ ਇਕ ਵਰਗ ਦੀਆਂ ਭਾਵਨਾਵਾਂ ਦਾ ਸਨਮਾਨ ਕਰਦਾ ਹਾਂ। ਮੈਂ ਉਨ੍ਹਾਂ ਨੂੰ ਨਿਮਰਤਾ ਸਹਿਤ ਬੇਨਤੀ ਕਰਦਾ ਹਾਂ ਕਿ ਇਸ ਤਰ੍ਹਾਂ ਦੇ ਅਭਿਆਨ ਨੂੰ ਰੋਕਿਆ ਜਾਵੇ। ਸੋਸ਼ਲ ਮੀਡੀਆ ਉਤੇ ਇਸ ਸਮੇਂ #BharatRatanForRatanTata. ਟ੍ਰੈਂਡ ਕਰ ਰਿਹਾ ਹੈ।
Ratan Tata
ਸੋਸ਼ਲ ਮੀਡੀਆ ਉਪਭੋਗਤਾ ਟਾਟਾ ਨੂੰ ਉਨ੍ਹਾਂ ਦੇ ਯੋਗਦਾਨ ਵਿਸ਼ੇਸ਼ ਰੂਪ ਤੋਂ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਦੇ ਲਈ ਭਾਰਤ ਰਤਨ ਦੇਣ ਦੀ ਮੰਗ ਕਰ ਰਹੇ ਹਾਂ। ਟਾਟਾ ਨੇ ਕਿਹਾ, ਮੈਂ ਖੁਦ ਨੂੰ ਖੁਸ਼ਕਿਸਮਤ ਮੰਨਦਾ ਹਾਂ ਕਿ ਮੈਂ ਭਾਰਤੀ ਹਾਂ, ਮੈਂ ਭਾਰਤ ਦਾ ਵਿਕਾਸ ਅਤੇ ਖੁਸ਼ਹਾਲੀ ਵਿਚ ਯੋਗਦਾਨ ਦੇਣ ਦਾ ਯਤਨ ਕਰਾਂਗਾ।