
। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੇ ਧਰਨੇ ਵਾਲੀ ਥਾਂ ‘ਤੇ ਪਹੁੰਚਣ ਲਈ ਪੰਜ ਕਿਲੋਮੀਟਰ ਦਾ ਵਲ ਪਾ ਕੇ ਜਾਣਾ ਪੈਂਦਾ ਹੈ ।
ਨਵੀਂ ਦਿੱਲੀ, (ਚਰਨਜੀਤ ਸਿੰਘ ਸੁਰਖਾਬ) : ਸਿੰਘੂ ਬਾਰਡਰ ‘ਤੇ ਬੈਰੀਕੇਟ ਲਾ ਕੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਦਿੱਲੀ ਪੁਲੀਸ ‘ਤੇ ਕਿਸਾਨਾਂ ਨੇ ਵਰ੍ਹਦਿਆਂ ਕਿਹਾ ਕਿ ਸਰਕਾਰ ਜਾਣ ਬੁੱਝ ਕੇ ਦਿੱਲੀ ਪੁਲਸ ਰਾਹੀਂ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ । ਕਿਸਾਨਾਂ ਨੇ ਕਿਹਾ ਕਿ ਪੁਲੀਸ ਵੱਲੋਂ ਬੈਰੀਕੇਡ ਲਾ ਕੇ ਕਿਸਾਨਾਂ ਨੂੰ ਧਰਨੇ ਵਾਲੀ ਥਾਂ ਤੋਂ ਜਾਣ ਤੋਂ ਰੋਕਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੇ ਧਰਨੇ ਵਾਲੀ ਥਾਂ ‘ਤੇ ਪਹੁੰਚਣ ਲਈ ਪੰਜ ਕਿਲੋਮੀਟਰ ਦਾ ਵਲ ਪਾ ਕੇ ਜਾਣਾ ਪੈਂਦਾ ਹੈ । ਜਿਸ ਕਾਰਨ ਕਿਸਾਨਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦੇ ਸਾਹਮਣਾ ਪੈ ਰਿਹਾ ਹੈ ।
photoਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਖੱਜਲ ਖੁਆਰ ਕਰ ਕੇ ਧਰਨੇ ਨੂੰ ਸਮਾਪਤ ਕਰਨਾ ਚਾਹੁੰਦੀ ਹੈ ਪਰ ਸਰਕਾਰ ਦੀਆਂ ਅਜਿਹੀਆਂ ਕੋਝੀਆਂ ਸਾਲਾਂ ਨੂੰ ਚਾਲਾਂ ਨੂੰ ਕਿਸਾਨ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ । ਕਿਸਾਨਾਂ ਨੇ ਦੱਸਿਆ ਕਿ ਪੁਲਸ ਵੱਲੋਂ ਕਿਸਾਨਾਂ ਨੂੰ ਅੱਗੇ ਜਾਣ ਤੋਂ ਰੋਕਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਜਦੋਂ ਪੁਲੀਸ ਨੂੰ ਅੱਗੇ ਜਾਣ ਤੋਂ ਰੋਕਣ ਬਾਰੇ ਪੁੱਛਿਆ ਤਾਂ ਉੁਨ੍ਹਾਂ ਕਿਹਾ ਕਿ ਅਸੀਂ ਕੋਈ ਕਾਰਨ ਨਹੀਂ ਦੱਸ ਸਕਦੇ ਪਰ ਤੁਸੀਂ ਅੱਗੇ ਨਹੀਂ ਜਾ ਸਕਦੇ ਸਾਨੂੰ ਉਪਰ ਵਾਲਿਆਂ ਨੇ ਅੱਗੇ ਜੇ ਭੇਜਣ ਲਈ ਮਨ੍ਹਾ ਕੀਤਾ ਹੋਇਆ ਹੈ ।
photoਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਦੀ ਖ਼ਿਲਾਫ਼ ਅਜਿਹੀਆਂ ਸਾਜ਼ਿਸ਼ਾਂ ਰਚ ਰਹੀ ਹੈ ਤਾਂ ਜੋ ਕਿਸਾਨ ਕਿਸਾਨੀ ਅੰਦੋਲਨ ਦਾ ਹਿੱਸਾ ਨਾ ਬਣਨ , ਉਨ੍ਹਾਂ ਕਿਹਾ ਕਿ ਸਰਕਾਰ ਭਾਵੇਂ ਜਿੰਨਾ ਮਰਜ਼ੀ ਜ਼ੋਰ ਲਾ ਲਵੇ ਅਸੀਂ ਹਰ ਹਾਲ ਵਿਚ ਧਰਨੇ ਵਿੱਚ ਪਹੁੰਚਾਂਗੇ । ਸਰਕਾਰ ਵੱਲੋਂ ਹਰ ਮੁਸਕਲ ਦਾ ਡੱਟ ਕੇ ਸਾਹਮਣਾ ਕੀਤਾ ਜਾਵੇਗਾ ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਨੂੰ ਕੁਰਾਹੇ ਪਾਉਣ ਦੇ ਲਈ ਤਰ੍ਹਾਂ ਤਰ੍ਹਾਂ ਦੇ ਹੱਥਕੰਡੇ ਵਰਤ ਰਹੀ ਹੈ , ਇਕ ਪਾਸੇ ਤਾਂ ਕੇਂਦਰ ਸਰਕਾਰ ਕਿਸਾਨਾਂ ਨੂੰ ਕਹਿ ਰਹੀ ਹੈ ਕਿ ਸਾਡੀ ਦੂਰੀ ਸਿਰਫ ਇਕ ਕਾਲ ਦੀ ਹੈ ,
Farmer Protestਦੂਸਰੇ ਪਾਸੇ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਨੂੰ ਕੁਚਲਣ ਦੇ ਲਈ ਕਿਸਾਨ ਆਗੂਆਂ ‘ਤੇ ਲਗਾਤਾਰ ਝੂਠੇ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ । ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ‘ਤੇ ਝੂਠੇ ਮੁਕੱਦਮੇ ਦਰਜ ਕਰਕੇ ਕਿਸਾਨਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰਨਾ ਚਾਹੁੰਦੀ ਹੈ , ਜਿਸ ਦਾ ਦੇਸ਼ ਦੇ ਕਿਸਾਨ ਅਤੇ ਕਿਸਾਨ ਜਥੇਬੰਦੀਆਂ ਮੂੰਹ ਤੋੜਵਾਂ ਜਵਾਬ ਦੇਣਗੀਆਂ ।