ਸੰਯੁਕਤ ਕਿਸਾਨ ਮੋਰਚੇ ਵੱਲੋਂ ਚੱਕਾ ਜਾਮ ਸਬੰਧੀ ਹਦਾਇਤਾਂ ਜਾਰੀ ਕਰ ਸਹਿਯੋਗ ਕਰਨ ਦੀ ਕੀਤੀ ਅਪੀਲ
Published : Feb 6, 2021, 9:34 am IST
Updated : Feb 6, 2021, 9:34 am IST
SHARE ARTICLE
farmer
farmer

ਐਮਰਜੈਂਸੀ ਅਤੇ ਜ਼ਰੂਰੀ ਸੇਵਾਵਾਂ ਜਿਵੇਂ ਐਂਬੂਲੈਂਸ, ਸਕੂਲ ਬੱਸ ਆਦਿ ਰੋਕਿਆਂ ਨਹੀਂ ਜਾਣਗੀਆਂ।

ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚਾ ਵਲੋਂ 6 ਫ਼ਰਵਰੀ ਲਈ ਚੱਕਾ ਜਾਮ ਦਾ ਸੱਦਾ ਦਿਤਾ ਗਿਆ ਹੈ। ਇਸ ਸਬੰਧ ਵਿਚ ਕੁੱਝ ਅਹਿਮ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਇਸ ਸਬੰਧੀ ਮੋਰਚੇ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਵਿਚ ਕਿਸਾਨਾਂ ਦਾ ਸਹਿਯੋਗ ਕਰਨ। ਅੱਜ ਦਿੱਲੀ, ਯੂਪੀ ਤੇ ਉੱਤਰਾਖੰਡ ਨੂੰ ਛੱਡ ਕੇ ਬਾਕੀ ਪੂਰੇ ਦੇਸ਼ 'ਚ ਸੜਕਾਂ 'ਤੇ ਕਿਸਾਨ ਚੱਕਾ ਜਾਮ ਕਰਨਗੇ। ਦੂਜੇ ਪਾਸੇ ਹਰਿਆਣਾ ਕਾਂਗਰਸ ਨੇ ਕਿਸਾਨ ਜਥੇਬੰਦੀਆਂ ਵਲੋਂ ਅੱਜ ਛੇ ਫ਼ਰਵਰੀ ਨੂੰ ਦੇਸ਼ ਭਰ ਵਿਚ ਕੀਤੇ ਜਾ ਰਹੇ ਚੱਕਾ ਜਾਮ ਦੇ ਸਮਰਥਨ ਦਾ ਐਲਾਨ ਕੀਤਾ ਹੈ।

farmerfarmer

1.    ਦੇਸ਼ ਭਰ ਦੇ ਰਾਸ਼ਟਰੀ ਅਤੇ ਰਾਜਾਂ ਦੇ ਰਾਜ ਮਾਰਗਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤਕ ਜਾਮ ਕੀਤਾ ਜਾਵੇਗਾ।
 2.    ਐਮਰਜੈਂਸੀ ਅਤੇ ਜ਼ਰੂਰੀ ਸੇਵਾਵਾਂ ਜਿਵੇਂ ਐਂਬੂਲੈਂਸ, ਸਕੂਲ ਬੱਸ ਆਦਿ ਰੋਕਿਆਂ ਨਹੀਂ ਜਾਣਗੀਆਂ।
3.    ਚੱਕਾ ਜਾਮ ਪੂਰੀ ਤਰ੍ਹਾਂ ਸ਼ਾਂਤਮਈ ਰਹੇਗਾ। ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਸਰਕਾਰੀ ਅਫ਼ਸਰਾਂ, ਮੁਲਾਜ਼ਮਾਂ ਜਾਂ ਆਮ ਨਾਗਰਿਕਾਂ ਨਾਲ ਕਿਸੇ ਵੀ ਟਕਰਾਅ ਵਿਚ ਹਿੱਸਾ ਨਾ ਲੈਣ।

farmerfarmer

4.    ਦਿੱਲੀ ਐੱਨ.ਸੀ.ਆਰ. ਵਿਚ ਕੋਈ ਚੱਕਾ ਜਾਮ ਪ੍ਰੋਗਰਾਮ ਨਹੀਂ ਹੋਵੇਗਾ ਕਿਉਂਕਿ ਸਾਰੇ ਧਰਨਿਆਂ ਕਰ ਕੇ ਪਹਿਲਾਂ ਹੀ ਇਕ ਚੱਕਾ ਜਾਮ ਲੱਗਾ ਹੋਇਆ ਹੈ। ਦਿੱਲੀ ਵਿਚ ਦਾਖ਼ਲ ਹੋਣ ਲਈ ਸਾਰੀਆਂ ਸੜਕਾਂ ਖੁਲ੍ਹੀਆਂ ਰਹਿਣਗੀਆਂ ਸਿਵਾਏ ਉਨ੍ਹਾਂ ਦੇ ਜਿਥੇ ਪਹਿਲਾਂ ਹੀ ਧਰਨੇ ਲੱਗੇ ਹੋਏ ਨੇ।
5.    ਚੱਕਾ ਜਾਮ ਪ੍ਰੋਗਰਾਮ 3 ਵਜੇ 1 ਮਿੰਟ ਤੱਕ ਵਾਹਨ ਦਾ ਹੋਰਨ ਵਜਾ ਕੇ ਕਿਸਾਨਾਂ ਏਕਤਾ ਦਾ ਸੰਦੇਸ਼ ਦਿੰਦਿਆ ਹੋਇਆ ਪੂਰਾ ਹੋਵੇਗਾ। ਅਸੀ ਆਮ ਲੋਕਾਂ ਨੂੰ ਵੀ ਦੁਪਹਿਰ 3 ਵਜੇ ਤਕ ਸ਼ਾਮਲ ਹੋਣ ਦੀ ਅਪੀਲ ਕਰਦੇ ਹਾਂ ਤਾਂ ਜੋ ਉਹ ਅੰਨ ਦਾਤਾ ਨਾਲ ਆਪਣਾ ਸਮਰਥਨ ਅਤੇ ਏਕਤਾ ਦਾ ਇਜ਼ਹਾਰ ਕਰ ਸਕਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement