ਐਸਕੇਐਮ ਦੇ ਚੱਕਾ ਜਾਮ ਦੇ ਸੱਦੇ ਨੂੰ ਅੱਜ ਦੇਸ਼ ਭਰ ਵਿੱਚ ਮਿਲਿਆ ਭਾਰੀ ਸਮਰਥਨ
Published : Feb 6, 2021, 10:58 pm IST
Updated : Feb 6, 2021, 10:58 pm IST
SHARE ARTICLE
farmer protest
farmer protest

ਕਿਹਾ ਅੱਜ ਦੇ ਦੇਸ਼ ਵਿਆਪੀ ਚੱਕਾ ਜਾਮ ਨੇ ਇਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਕਿ ਦੇਸ਼ ਭਰ ਦੇ ਕਿਸਾਨ ਇਨ੍ਹਾਂ ਕਾਨੂੰਨਾਂ ਵਿਰੁੱਧ ਇਕਜੁਟ ਹਨ।

ਨਵੀਂ ਦਿੱਲੀ :ਸਯੁੰਕਤ ਕਿਸਾਨ ਮੋਰਚਾ - ਐਸਕੇਐਮ ਦੇ ਚੱਕਾ ਜਾਮ ਦੇ ਸੱਦੇ ਨੂੰ ਅੱਜ ਦੇਸ਼ ਭਰ ਵਿੱਚ ਭਾਰੀ ਸਮਰਥਨ ਮਿਲਿਆ।  ਕੱਲ੍ਹ ਸੰਸਦ ਵਿੱਚ, ਖੇਤੀਬਾੜੀ ਮੰਤਰੀ ਨੇ ਇਹ ਕਹਿ ਕੇ ਭਾਰਤ ਦੇ ਕਿਸਾਨਾਂ ਦੇ ਸੰਘਰਸ਼ ਦਾ ਅਪਮਾਨ ਕੀਤਾ ਕਿ ਸਿਰਫ ਇੱਕ ਰਾਜ ਦੇ ਕਿਸਾਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।  ਪਰ ਅੱਜ ਦੇ ਦੇਸ਼ ਵਿਆਪੀ ਚੱਕਾ ਜਾਮ ਨੇ ਇਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਕਿ ਦੇਸ਼ ਭਰ ਦੇ ਕਿਸਾਨ ਇਨ੍ਹਾਂ ਕਾਨੂੰਨਾਂ ਵਿਰੁੱਧ ਇਕਜੁਟ ਹਨ। ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ photophotoਬਿਹਾਰ ਵਿਚ ਚੱਕਾ ਜਾਮ ਦਾ ਪ੍ਰੋਗਰਾਮ ਪੂਰੀ ਤਰ੍ਹਾਂ ਸਫਲ ਰਿਹਾ.  ਚੰਪਾਰਣ, ਪੂਰਨੀਆ, ਭੋਜਪੁਰ, ਕਟਿਹਾਰ ਸਮੇਤ ਪੂਰੇ ਖੇਤਰ ਦੇ ਕਿਸਾਨਾਂ ਵੱਲੋਂ ਸੜਕਾਂ ਜਾਮ ਕੀਤੀਆਂ ਗਈਆਂ।  ਮੱਧ ਪ੍ਰਦੇਸ਼ ਵਿੱਚ 200 ਤੋਂ ਵੱਧ ਥਾਵਾਂ ਤੇ ਕਿਸਾਨਾਂ ਨੇ ਚੱਕਾ ਜਾਮ ਦੇ ਪ੍ਰੋਗਰਾਮ ਆਯੋਜਿਤ ਕੀਤੇ।  ਮਹਾਰਾਸ਼ਟਰ ਵਿਚ, ਵਰਧਾ, ਪੁਣੇ ਅਤੇ ਨਾਸਿਕ ਸਮੇਤ ਕਈ ਥਾਵਾਂ 'ਤੇ ਚੱਕਾ ਜਾਮ ਦੀ ਅਗਵਾਈ ਕਿਸਾਨਾਂ ਨੇ ਕੀਤੀ।  ਚੱਕਾ ਜਾਮ ਦੀ ਸਫਲਤਾ ਆਂਧਰਾ ਪ੍ਰਦੇਸ਼, ਤੇਲੰਗਾਨਾ, ਕੇਰਲ ਅਤੇ ਤਾਮਿਲਨਾਡੂ ਵਿੱਚ ਵੀ ਵੇਖੀ ਗਈ। 

Farmer Protest Farmer Protestਬੈਂਗਲੁਰੂ ਸਮੇਤ ਕਰਨਾਟਕ ਦੇ 25 ਜਿਲਿਆਂ ਵਿੱਚ ਕਿਸਾਨਾਂ ਦਾ ਇਹ ਪ੍ਰੋਗਰਾਮ ਸਫਲ ਰਿਹਾ।  ਪੰਜਾਬ ਅਤੇ ਹਰਿਆਣਾ ਵਿਚ ਕਿਸਾਨ, ਮਜ਼ਦੂਰ, ਵਿਦਿਆਰਥੀ ਜਥੇਬੰਦੀਆਂ ਨੇ ਪੂਰੇ ਜੋਸ਼ ਅਤੇ ਜ਼ੋਰ ਨਾਲ ਸੈਂਕੜੇ ਸੜਕਾਂ ਜਾਮ ਕੀਤੀਆਂ।  ਰਾਜਸਥਾਨ ਵਿੱਚ, ਕਿਸਾਨਾਂ ਨੇ ਪੀਲੀਬੰਗਾ, ਬਿੰਜਬੈਲਾ ਅਤੇ ਉਦੈਪੁਰ ਸਮੇਤ ਦਰਜਨਾਂ ਸੜਕਾਂ ਜਾਮ ਕੀਤੀਆਂ।  ਭੁਵਨੇਸ਼ਵਰ ਸਮੇਤ ਓਡੀਸ਼ਾ ਦੇ ਹੋਰ ਹਿੱਸਿਆਂ ਵਿੱਚ, ਕਿਸਾਨਾਂ ਨੇ ਸ਼ਾਂਤੀਪੂਰਵਕ ਸੜਕਾਂ ਜਾਮ ਕੀਤੀਆਂ। ਅਸੀਂ ਬਾਗਪਤ ਦੇ 150 ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਪੁਲਿਸ ਦੁਆਰਾ ਨੋਟਿਸ ਦਿੱਤੇ ਜਾਣ ਦੀ ਨਿਖੇਦੀ ਕਰਦੇ ਹਾਂ।

Farmer Protest Farmer Protestਸੰਯੁਕਤ ਕਿਸਾਨ ਮੋਰਚੇ ਦੀ ਪਿਛਲੀ ਜਾਣਕਾਰੀ ਅਨੁਸਾਰ,127 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦ ਕਿ 25 ਵਿਅਕਤੀ ਅਜੇ ਵੀ ਲਾਪਤਾ ਹਨ।  ਹੁਣ ਤੱਕ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਇਸ ਅੰਦੋਲਨ ਵਿਚ 204 ਕਿਸਾਨ ਸ਼ਹੀਦ ਹੋ ਚੁਕੇ ਹੈ, ਪਰ ਸਰਕਾਰ ਅਜੇ ਵੀ ਕਿਸਾਨਾਂ ਦੇ ਦਰਦ ਨੂੰ ਨਜ਼ਰ ਅੰਦਾਜ਼ ਕਰ ਰਹੀ ਹੈ।  ਇਸ ਅੰਦੋਲਨ ਵਿਚ ਸ਼ਹੀਦ ਹੋਏ ਬਲਵਿੰਦਰ ਸਿੰਘ ਦੇ ਸਸਕਾਰ ਵਿੱਚ ਰਾਸ਼ਟਰੀ ਝੰਡੇ ਦੇ ਅਪਮਾਨ ਕਰਨ ਦੇ ਸਬੰਧ ਵਿਚ ਉਹਨਾਂ ਦੀ ਮਾਂ ਅਤੇ ਭਰਾ ਵਿਰੁੱਧ ਪੁਲਿਸ ਕੇਸ ਦਰਜ ਕੀਤਾ ਗਿਆ ਹੈ।  ਸਯੁੰਕਤ ਕਿਸਾਨ ਮੋਰਚਾ ਇਸ ਕੇਸ ਨੂੰ ਤੁਰੰਤ ਵਾਪਸ ਕਰਨ ਦੀ ਮੰਗ ਕਰਦਾ ਹੈ।  ਐਸਕੇਐਮ ਨੇ ਕਿਸਾਨ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ।

photophoto ਸਰਕਾਰ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਸਾਰੀਆਂ ਸਾਜਿਸ਼ਾਂ ਦੇ ਬਾਵਜੂਦ, ਐਸ ਕੇ ਐਮ ਤਿੰਨੋਂ ਕਾਨੂੰਨਾਂ ਨੂੰ ਮੁਕੰਮਲ ਰੱਦ ਕਰਨ ਅਤੇ ਐਮਐਸਪੀ ਦੀ ਕਾਨੂੰਨੀ ਗਰੰਟੀ ਦੀ ਮੰਗ 'ਤੇ ਖੜਾ ਹੈ.  ਅਸੀਂ ਦੁਨੀਆ ਭਰ ਤੋਂ ਸਹਿਯੋਗ ਲਈ ਸਾਰੀਆਂ ਸ਼ਖਸੀਅਤਾਂ ਦਾ ਧੰਨਵਾਦ ਕਰਦੇ ਹਾਂ.  ਕਿਸਾਨ ਇਹ ਅੰਦੋਲਨ ਕਈ ਮਹੀਨਿਆਂ ਤੋਂ ਕਰ ਰਹੇ ਹਨ।  ਇਹ ਸ਼ਰਮ ਦੀ ਗੱਲ ਹੈ ਕਿ ਸਰਕਾਰ ਦੇ ਇਸ਼ਾਰੇ 'ਤੇ ਕੁਝ ਲੋਕ ਇਸ ਅੰਦੋਲਨ ਨੂੰ "ਅੰਦਰੂਨੀ ਮਾਮਲਾ" ਕਹਿ ਕੇ ਦਬਾਉਣਾ ਚਾਹੁੰਦੇ ਹਨ, ਪਰ ਇਹ ਸਮਝਣ ਦੀ ਜ਼ਰੂਰਤ ਹੈ ਕਿ ਲੋਕਤੰਤਰ ਵਿਚ ਲੋਕ ਵੱਡੇ ਹੁੰਦੇ ਨੇ, ਤੰਤਰ ਨਹੀਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement