ਕਿਸਾਨਾਂ ਨੇ ਦੇਸ਼ ਵਿਆਪੀ ਸੱਦੇ ਤਹਿਤ ਚੱਕਾ ਜਾਮ ਕਰਦਿਆਂ ਕੇਂਦਰ ਸਰਕਾਰ ਨੂੰ ਖਰੀਆਂ ਖਰੀਆਂ
Published : Feb 6, 2021, 9:29 pm IST
Updated : Feb 6, 2021, 9:29 pm IST
SHARE ARTICLE
Farmer Protest
Farmer Protest

ਕਿਹਾ ਕਿ ਸਰਕਾਰ ਭਾਵੇਂ ਜਿੰਨਾ ਮਰਜ਼ੀ ਜ਼ੋਰ ਲਾ ਲਵੇ ਕਿਸਾਨੀ ਅੰਦੋਲਨ ਨੂੰ ਸਰਕਾਰ ਹੁਣ ਖ਼ਤਮ ਨਹੀਂ ਕਰ ਸਕਦੀ ।

ਚੰਡੀਗਡ਼੍ਹ ,ਲੰਕੇਸ਼ ਤ੍ਰਿਖ਼ਾ : ਚੰਡੀਗੜ੍ਹ ਦੇ ਮੁਹਾਲੀ ਵਿੱਚ  ਕਿਸਾਨਾਂ ਨੇ ਦੇਸ਼ ਵਿਆਪੀ ਸੱਦੇ ਤਹਿਤ ਚੱਕਾ ਜਾਮ ਕਰਦਿਆਂ ਕੇਂਦਰ ਸਰਕਾਰ ਨੂੰ ਖਰੀਆਂ ਖਰੀਆਂ ਸੁਣਾਉਂਦਿਆਂ ਕਿਹਾ ਕਿ ਸਰਕਾਰ ਭਾਵੇਂ ਜਿੰਨਾ ਮਰਜ਼ੀ ਜ਼ੋਰ ਲਾ ਲਵੇ ਕਿਸਾਨੀ ਅੰਦੋਲਨ ਨੂੰ ਸਰਕਾਰ ਹੁਣ ਖ਼ਤਮ ਨਹੀਂ ਕਰ ਸਕਦੀ । ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਹੁਣ ਦੇਸ਼ ਵਿਆਪੀ ਨਾ ਹੋ ਕਿ ਵਿਸ਼ਵ ਵਿਆਪੀ ਬਣ ਚੁੱਕਾ ਹੈ । 

photophotoਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਦੇ ਕਿਸਾਨ ਅੰਦੋਲਨ ਨੂੰ  ਵਿਦੇਸ਼ਾਂ ਵਿਚੋਂ ਮਿਲ ਰਹੀ ਹਮਾਇਤ ਤੋਂ ਸਪਸ਼ਟ ਹੁੰਦਾ ਹੈ ਕਿ ਕਿਸਾਨੀ ਅੰਦੋਲਨ ਸਹੀ ਦਿਸ਼ਾ ਵਿਚ ਚੱਲ ਰਿਹਾ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਨੂੰ ਕੁਰਾਹੇ ਪਾਉਣ ਦੇ ਲਈ ਤਰ੍ਹਾਂ ਤਰ੍ਹਾਂ ਦੇ ਹੱਥਕੰਡੇ ਵਰਤ ਰਹੀ ਹੈ , ਇਕ ਪਾਸੇ ਤਾਂ ਕੇਂਦਰ ਸਰਕਾਰ ਕਿਸਾਨਾਂ ਨੂੰ ਕਹਿ ਰਹੀ ਹੈ ਕਿ ਸਾਡੀ ਦੂਰੀ ਸਿਰਫ ਇਕ ਕਾਲ ਦੀ ਹੈ , ਦੂਸਰੇ ਪਾਸੇ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਨੂੰ ਕੁਚਲਣ ਦੇ ਲਈ ਕਿਸਾਨ ਆਗੂਆਂ ‘ਤੇ ਲਗਾਤਾਰ ਝੂਠੇ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ । 

Farmer Protest Farmer Protestਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ‘ਤੇ ਝੂਠੇ ਮੁਕੱਦਮੇ ਦਰਜ ਕਰਕੇ ਕਿਸਾਨਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰਨਾ ਚਾਹੁੰਦੀ ਹੈ , ਜਿਸ ਦਾ ਦੇਸ਼ ਦੇ ਕਿਸਾਨ ਅਤੇ ਕਿਸਾਨ ਜਥੇਬੰਦੀਆਂ ਮੂੰਹ ਤੋੜਵਾਂ ਜਵਾਬ ਦੇਣਗੀਆਂ । ਕਿਸਾਨਾਂ ਨੇ ਕਿਹਾ ਕਿ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਭਾਰਤ ਹੈ ਪਰ ਅੱਜ ਕੇਂਦਰ ਸਰਕਾਰ ਦੀਆਂ ਨਲਾਇਕੀਆਂ ਕਾਰਨ ਦੇਸ਼ ਦਾ ਲੋਕਤੰਤਰ ਖ਼ਤਰੇ ਵਿਚ ਪੈ ਚੁੱਕਾ ਹੈ ।  

photophotoਕਿਸਾਨਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਕਿਸਾਨਾਂ ਨੂੰ ਆਪਣੇ ਕਿਸਾਨ ਹੀ ਨਹੀਂ ਮੰਨ ਰਹੀ ਉਲਟਾ ਕਿਸਾਨਾਂ ਨੂੰ ਅਤਿਵਾਦੀ , ਵੱਖਵਾਦੀ ਅਤੇ ਮਾਓਵਾਦੀ ਕਹਿ ਕੇ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਤਾਂ ਹੁਣ ਅੰਦੋਲਨ ਜਿੱਤ ਚੁੱਕੇ ਹਨ ਬਸ ਸਰਕਾਰ ਵਲੋਂ ਐਲਾਨ ਕਰਨਾ ਹੀ ਬਾਕੀ ਹੈ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement