ਸ਼ਿਮਲੇ 'ਚ ਗ੍ਰਿਫਤਾਰ ਹੋਣ ਵਾਲੇ ਨੌਜਵਾਨ ਹੁਣ UNO ਤੱਕ ਪਹੁੰਚਾਉਣਗੇ ਕਿਸਾਨੀ ਮੁੱਦਾ
Published : Feb 6, 2021, 3:21 pm IST
Updated : Feb 6, 2021, 3:55 pm IST
SHARE ARTICLE
Farmer protest
Farmer protest

ਕਿਹਾ ਅਸੀਂ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਿਡੇਨ ,ਵਾਈਸ ਪ੍ਰੈਜੀਡੈਂਟ ਕਮਲਾ ਹੈਰਿਸ ਅਤੇ ਯੂਐਨਓ ਨੂੰ ਇਕ ਪੱਤਰ ਲਿਖਿਆ

ਨਵੀਂ ਦਿੱਲੀ, ਹਰਦੀਪ ਸਿੰਘ ਭੋਗਲ : ਅਸੀਂ ਨਿਆਂ ਦੀ ਉਮੀਦ ਕਰਦੇ ਸੀ ਪਰ ਸਾਡੀਆਂ ਸਰਕਾਰਾਂ ਸਾਨੂੰ ਨਿਆਂ ਦੇਣ ਵਿੱਚ ਅਸਫਲ ਰਹੀਆਂ ਹਨ, ਇਸ ਲਈ ਅਸੀਂ ਯੂਐੱਸਏ ਅਤੇ ਯੂਐੱਨਓ ਕੋਲ ਪਹੁੰਚ ਕਰਨ ਲਈ ਮਜਬੂਰ ਹੋਏ ਹਾਂ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਿਸਾਨ ਹਰਪ੍ਰੀਤ ਸਿੰਘ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਰਾਸ਼ਟਰੀ ਮੀਡੀਏ ਵੱਲੋਂ ਕਿਸਾਨਾਂ ਨੂੰ ਅਨਪੜ੍ਹ ਗਵਾਰ ਕਹਿ ਕੇ ਬਦਨਾਮ ਕੀਤਾ ਜਾ ਰਿਹਾ ਹੈ,  ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨੂੰ ਦੱਸਣਾ ਚਾਹੁੰਦੇ ਹਾਂ ਕਿ ਅਸੀਂ ਅਨਪੜ੍ਹ ਜਾਂ ਗਵਾਰ ਨਹੀਂ ਹਾਂ , ਅਸੀਂ ਕਿਸਾਨੀ ਅੰਦੋਲਨ ਦੀ ਆਵਾਜ਼ ਨੂੰ ਯੂ ਐੱਨ ਓ ਤੱਕ ਪਹੁੰਚਣ ਦੀ ਸਮਰੱਥਾ ਵੀ ਰੱਖਦੇ ਹਾਂ ।

photophotoਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ , ਇਸ ਲਈ ਅਸੀਂ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਿਡੇਨ ,ਵਾਈਸ ਪ੍ਰੈਜੀਡੈਂਟ ਕਮਲਾ ਹੈਰਿਸ ਅਤੇ ਯੂਐਨਓ ਨੂੰ ਇਕ ਪੱਤਰ ਲਿਖਿਆ ਹੈ , ਜਿਸ ਵਿੱਚ ਅਸੀਂ ਕਿਸਾਨੀ ਮਸਲੇ ਨੂੰ ਹੱਲ ਕਰਨ ਲਈ ਉਨ੍ਹਾਂ ਦੇ ਦਖ਼ਲ ਦੀ ਮੰਗ ਕੀਤੀ ਹੈ ਅਤੇ ਅਪੀਲ ਕੀਤੀ ਹੈ ਕਿ ਇਸ ਮਸਲੇ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ ਕਿਉਂਕਿ ਸਰਕਾਰ ਕਿਸਾਨਾਂ ਦੀ ਗੱਲ ਨਹੀਂ ਸੁਣ ਰਹੀ । ਜਿਨ੍ਹਾਂ ਕਿਸਾਨਾਂ ਨੇ ਇਨ੍ਹਾਂ ਨੂੰ ਤਖ਼ਤ ‘ਤੇ ਬਿਠਾਇਆ ਹੈ ।photophoto  ਨੌਜਵਾਨ ਕਿਸਾਨ ਨੇ ਕਿਹਾ ਕਿ ਬੌਲੀਵੁੱਡ ਸਿਤਾਰਿਆਂ ਨੇ ਦੇਸ਼ ਦੇ ਕਿਸਾਨਾਂ ਦਾ ਸਾਥ ਨਹੀਂ ਦਿੱਤਾ , ਉਨ੍ਹਾਂ ਕਿਹਾ ਕਿ ਜਦ ਕਿ ਇਨ੍ਹਾਂ ਬਾਲੀਵੁੱਡ ਸਿਤਾਰਿਆਂ ਨੇ ਪੰਜਾਬੀਆਂ ‘ਤੇ ਫ਼ਿਲਮਾਂ ਬਣਾ ਕੇ ਕਰੋੜਾਂ ਅਰਬਾਂ ਰੁਪਏ ਕਮਾਏ ਹਨ , ਜਦੋਂ ਹੁਣ ਕਿਸਾਨਾਂ ਨਾਲ ਖੜ੍ਹਨ ਦਾ ਵਕਤ ਆਇਆ ਤਾਂ ਇਹ ਸਿਤਾਰੇ ਸਰਕਾਰ ਨਾਲ ਜਾ ਖੜ੍ਹੇ ਹਨ , ਜੋ ਬਹੁਤ ਹੀ ਮੰਦਭਾਗਾ ਹੈ । ਦੂਜੇ ਪਾਸੇ ਵਿਸ਼ਵ ਪੱਧਰ ਦੇ ਵੱਡੇ ਸਿਤਾਰੇ ਕਿਸਾਨੀ ਅੰਦੋਲਨ ਦੀ ਹਮਾਇਤ ਵਿੱਚ ਹਾਅ ਦਾ ਨਾਅਰਾ ਮਾਰ ਕੇ ਜਿੰਦਾ ਜ਼ਮੀਰ ਹੋਣ ਦਾ ਸਬੂਤ ਦਿੱਤਾ ਹੈ । 

RihannaRihannaਉਨ੍ਹਾਂ ਕਿਹਾ ਕਿ ਕਿਸਾਨੀ ਮਸਲਾ ਹੁਣ ਵਿਸ਼ਵ ਵਿਆਪੀ ਬਣ ਗਿਆ ਹੈ,ਵਿਦੇਸ਼ਾਂ ਵਿਚ ਵੱਸਦੇ ਲੋਕ ਆਪ ਮੁਹਾਰੇ ਕਿਸਾਨਾਂ ਦੀ ਹਮਾਇਤ ਕਰ ਰਹੇ ਹਨ, ਕੇਂਦਰ ਸਰਕਾਰ ਕਿਸਾਨਾਂ ਨੂੰ ਹੁਣ ਹੋਰ ਗੁੰਮਰਾਹ ਨਹੀਂ ਕਰ ਸਕਦੀ, ਸਰਕਾਰ ਨੂੰ ਕਿਸਾਨਾਂ ਦੀ ਗੱਲ ਨੂੰ ਹਰ ਹਾਲ ਵਿਚ ਸੁਣਕੇ ਅਤੇ ਮਸਲੇ ਨੂੰ ਹੱਲ ਕਰਨਾ ਪਵੇਗਾ । ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੇ ਮਸਲੇ ਨੂੰ ਹੱਲ ਕਰਨ ਦੀ ਗੰਭੀਰਤਾ ਦਿਖਾਉਣੀ ਚਾਹੀਦੀ ਹੈ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement