ਦਿੱਲੀ ਕੇ ਐੱਮ ਪੀ ਰੋਡ ‘ਤੇ ਹਜ਼ਾਰਾਂ ਕਿਸਾਨਾਂ ਨੇ ਕੀਤਾ ਸ਼ਾਂਤਮਈ ਪ੍ਰਦਰਸ਼ਨ
Published : Feb 6, 2021, 6:33 pm IST
Updated : Feb 6, 2021, 6:59 pm IST
SHARE ARTICLE
Farmer Protest
Farmer Protest

ਕਿਹਾ ਕਿ ਕੇਂਦਰ ਸਰਕਾਰ ਕਦੇ ਇੰਟਰਨੈੱਟ ਬੰਦ ਕਰ ਦਿੰਦੀ ਹੈ ,ਕਦੇ ਕਿਸਾਨਾਂ ਨੂੰ ਮਿਲਣ ਵਾਲੀਆਂ ਜ਼ਰੂਰੀ ਵਸਤੂਆਂ ਦੀ ਹੀ ਸਪਲਾਈ ਰੋਕ ਦਿੰਦੀ ਹੈ ।

ਨਵੀਂ ਦਿੱਲੀ ,ਸ਼ੈਸ਼ਵ ਨਾਗਰਾ: ਕੁੰਡਲੀ ਮਨੇਸਰ ਪਲਵਲ ਐਕਸਪ੍ਰੈਸ ‘ਤੇ ਹਜ਼ਾਰਾਂ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਸਰਕਾਰ ਕਿਸਾਨੀ ਅੰਦੋਲਨ ਨੂੰ ਖਤਮ ਕਰਨ ਦੀ ਲਈ ਸਾਜ਼ਿਸ਼ਾਂ ਰਚ ਰਹੀ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਦੇ ਇੰਟਰਨੈੱਟ ਬੰਦ ਕਰ ਦਿੰਦੀ ਹੈ , ਕਦੇ ਕਿਸਾਨਾਂ ਨੂੰ ਮਿਲਣ ਵਾਲੀਆਂ ਜ਼ਰੂਰੀ ਵਸਤੂਆਂ ਦੀ ਸਪਲਾਈ ਰੋਕ ਦਿੰਦੀ ਹੈ । ਕਿਸਾਨਾਂ ਨੇ ਕਿਹਾ ਕਿ ਸਰਕਾਰ ਦੀਆਂ ਵਧੀਕੀਆਂ ਦੇ ਖ਼ਿਲਾਫ਼ ਅੱਜ ਪੂਰੇ ਦੇਸ਼ ਦੀ ਵਿਚ ਤਿੰਨ ਘੰਟੇ ਲਈ ਚੱਕਾ ਜਾਮ ਕਰਨ ਦਾ ਸੱਦਾ ਦਿੱਤਾ ਗਿਆ ਸੀ । ਇਸੇ ਕੜੀ  ਤਹਿਤ ਕਿ ਕੇਐੱਮਪੀ ਰੋਡ ‘ਤੇ ਹਜ਼ਾਰਾਂ ਕਿਸਾਨਾਂ ਨੇ ਸ਼ਾਂਤਮਈ ਢੰਗ ਨਾਲ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ ਹੈ ।  

photophotoਕਿਸਾਨਾਂ ਨੇ ਕਿਹਾ ਕਿ ਅੰਦੋਲਨ ਪੂਰੀ ਤਰ੍ਹਾਂ ਸ਼ਾਂਤਮਈ ਹੈ , ਇਸ ਦੇ ਨਾਲ ਹੀ ਐਮਰਜੈਂਸੀ ਸੇਵਾਵਾਂ ਨੂੰ ਲੰਘਣ ਦੀ ਪੂਰੀ ਤਰ੍ਹਾਂ ਖੁੱਲ੍ਹ ਦਿੱਤੀ ਗਈ , ਉਨ੍ਹਾਂ ਕਿਹਾ ਕਿ ਐਮਰਜੈਂਸੀ ਮਰੀਜ਼ਾਂ ਨੂੰ ਲੈ ਕੇ ਜਾ ਰਹੀਆਂ ਐਂਬੂਲੈਂਸ ਦੀਆਂ ਗੱਡੀਆਂ ਨੂੰ ਕਿਸੇ ਵੀ ਥਾਂ ਨਹੀਂ ਰੋਕਿਆ ਗਿਆ ਸਗੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਥਾਂ ਦੇ ਕੇ ਲੰਘਾਇਆ ਗਿਆ । ਉਨ੍ਹਾਂ ਕਿਹਾ ਕਿ ਸਰਕਾਰ ਦੇ ਖਿਲਾਫ ਚੱਲ ਰਹੇ ਸੰਘਰਸ਼ ਨੂੰ ਹਰ ਪਾਸੇ ਤੋਂ ਭਰਵੀਂ ਹਮਾਇਤ ਮਿਲ ਰਹੀ ਹੈ , ਜਿਸ ਕਾਰਨ ਸਰਕਾਰ ਬੁਖਲਾਹਟ ਵਿਚ ਆ ਕੇ ਇੰਟਰਨੈਟ ਬੰਦ ਕਰਨ ਵਰਗੀਆਂ ਕੋਝੀਆਂ ਹਰਕਤਾਂ ਕਰ ਰਹੀ ਹੈ ।

photophotoਕਿਸਾਨਾਂ ਨੇ ਕਿਹਾ ਕਿ ਬੌਲੀਵੁੱਡ ਸਿਤਾਰਿਆਂ ਨੇ ਦੇਸ਼ ਦੇ ਕਿਸਾਨਾਂ ਦਾ ਸਾਥ ਨਹੀਂ ਦਿੱਤਾ , ਉਨ੍ਹਾਂ ਕਿਹਾ ਕਿ ਜਦ ਕਿ ਇਨ੍ਹਾਂ ਬਾਲੀਵੁੱਡ ਸਿਤਾਰਿਆਂ ਨੇ ਪੰਜਾਬੀਆਂ ‘ਤੇ ਫ਼ਿਲਮਾਂ ਬਣਾ ਕੇ ਕਰੋੜਾਂ ਅਰਬਾਂ ਰੁਪਏ ਕਮਾਏ ਹਨ , ਜਦੋਂ ਹੁਣ ਕਿਸਾਨਾਂ ਨਾਲ ਖੜ੍ਹਨ ਦਾ ਵਕਤ ਆਇਆ ਤਾਂ ਇਹ ਫਿਲਮੀ ਸਿਤਾਰੇ ਸਰਕਾਰ ਨਾਲ ਜਾ ਖੜ੍ਹੇ ਹਨ , ਜੋ ਬਹੁਤ ਹੀ ਮੰਦਭਾਗਾ ਹੈ । ਦੂਜੇ ਪਾਸੇ ਵਿਸ਼ਵ ਪੱਧਰ ਦੇ ਵੱਡੇ ਫਿਲਮੀ ਸਿਤਾਰੇ ਕਿਸਾਨੀ ਅੰਦੋਲਨ ਦੀ ਹਮਾਇਤ ਵਿੱਚ ਹਾਅ ਦਾ ਨਾਅਰਾ ਮਾਰ ਕੇ ਜਿੰਦਾ ਜ਼ਮੀਰ ਹੋਣ ਦਾ ਸਬੂਤ ਦਿੱਤਾ ਹੈ । 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement