
ਲਤਾ ਮੰਗੇਸ਼ਕਰ ਨੇ ਅੱਜ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ
ਚੰਡੀਗੜ੍ਹ : ਬਾਲੀਵੁੱਡ ਦੀ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਨੇ ਅੱਜ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ। ਉਹਨਾਂ ਦੇ ਦਿਹਾਂਤ ਦੀ ਖਬਰ ਸੁਣ ਚਾਰੇ ਪਾਸੇ ਸੋਗ ਦੀ ਲਹਿਰ ਫੈਲ ਗਈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
Lata Mangeshkar
ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਮਸ਼ਹੂਰ ਗਾਇਕਾ ਅਤੇ ਭਾਰਤ ਰਤਨ ਐਵਾਰਡੀ ਲਤਾ ਮੰਗੇਸ਼ਕਰ ਜੀ ਦੇ ਦਿਹਾਂਤ ਦੀ ਖ਼ਬਰ ਸੁਣ ਦੇ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਕਿਹਾ ਕਿ ਲਤਾ ਜੀ ਨੇ ਭਾਰਤੀ ਸੰਗੀਤ ਨੂੰ ਅਮੀਰ ਬਣਾਉਣ ਲਈ ਆਪਣਾ ਸਾਰਾ ਜੀਵਨ ਸਮਰਪਿਤ ਕਰ ਦਿੱਤਾ।
Deeply saddened to hear the news of passing away of legendary singer, the nightingale of India and Bharat Ratna Awardee #LataMangeshkar Ji. She dedicated her life enriching the Indian music. Heartfelt condolences to her family and fans.
— Charanjit S Channi (@CHARANJITCHANNI) February 6, 2022
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਲਤਾ ਜੀ ਦੇ ਪਰਿਵਾਰ ਅਤੇ ਪ੍ਰਸ਼ੰਸਕਾ ਨਾਲ ਉਨ੍ਹਾਂ ਨੂੰ ਦਿਲੋਂ ਹਮਦਰਦੀ ਹੈ। ਦੱਸਣਯੋਗ ਹੈ ਕਿ ਲਤਾ ਮੰਗੇਸ਼ਕਰ ਦਾ ਐਤਵਾਰ ਦੀ ਸਵੇਰ ਨੂੰ ਹਸਪਤਾਲ 'ਚ ਦਿਹਾਂਤ ਹੋ ਗਿਆ। ਉਹ ਪਿਛਲੇ 27 ਦਿਨਾਂ ਤੋਂ ਬੀਮਾਰ ਚੱਲ ਰਹੇ ਸਨ। ਲਤਾ ਮੰਗੇਸ਼ਕਰ ਨੂੰ 8 ਜਨਵਰੀ ਨੂੰ ਕੋਰੋਨਾ ਹੋਣ ਮਗਰੋਂ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਕੋਰੋਨਾ ਨਾਲ ਨਿਮੋਨੀਆ ਵੀ ਹੋਇਆ ਸੀ।
Lata Mangeshkar