
92 ਸਾਲ ਦੀ ਉਮਰ ਵਿਚ ਲਤਾ ਮੰਗੇਸ਼ਕਰ ਦੀ ਹੋਈ ਮੌਤ
ਚੰਡੀਗੜ੍ਹ: ਗਾਇਕਾ ਲਤਾ ਮੰਗੇਸ਼ਕਰ ਦਾ ਐਤਵਾਰ ਨੂੰ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ । ਲਤਾ ਮੰਗੇਸ਼ਕਰ ਨੂੰ 8 ਜਨਵਰੀ ਨੂੰ ਕੋਰੋਨਾ ਅਤੇ ਨਿਮੋਨੀਆ ਦੇ ਚੱਲਦਿਆਂ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਏ। ਲਤਾ ਮੰਗੇਸ਼ਕਰ ਦੇ ਦਿਹਾਂਤ ‘ਤੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਦੇਸ਼ ਦੀਆਂ ਕਈ ਵੱਡੀਆਂ ਹਸਤੀਆਂ ਨੇ ਸੋਗ ਪ੍ਰਗਟ ਕੀਤਾ ਹੈ।
Lata Mangeshkar
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਲਤਾ ਮੰਗੇਸ਼ਕਰ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਲਤਾ ਜੀ ਦੇ ਦੇਹਾਂਤ ਦੀ ਖ਼ਬਰ ਦੁਖਦਾਈ ਹੈ। ਉਨ੍ਹਾਂ ਦੀਆਂ ਪ੍ਰਾਪਤੀਆਂ ਬੇਮਿਸਾਲ ਹੋਣਗੀਆਂ।
Shri Chandupatla Janga Reddy was a leader rooted to ground. As MLA and then as MP, he led mass movements in Andhra Pradesh and nationally to press for people’s issues, and was also jailed during the Emergency. His demise leaves a void in politics. My condolences to his family.
— President of India (@rashtrapatibhvn) February 5, 2022
ਪੀਐਮ ਮੋਦੀ ਨੇ ਪ੍ਰਗਟਾਇਆ ਦੁੱਖ
ਲਤਾ ਮੰਗੇਸ਼ਕਰ ਦੇ ਦਿਹਾਂਤ ‘ਤੇ ਸੋਗ ਪ੍ਰਗਟ ਕਰਦਿਆਂ ਪੀਐਮ ਮੋਦੀ ਨੇ ਕਿਹਾ, ‘ਮੈਂ ਆਪਣੇ ਦਰਦ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕਰ ਸਕਦਾ। ਲਤਾ ਦੀਦੀ ਸਾਨੂੰ ਛੱਡ ਕੇ ਚਲੀ ਗਈ ਹੈ। ਉਹ ਸਾਡੇ ਦੇਸ਼ ਵਿੱਚ ਇੱਕ ਖਾਲੀਪਨ ਛੱਡ ਗਏ ਹਨ ਜਿਸਨੂੰ ਭਰਿਆ ਨਹੀਂ ਜਾ ਸਕਦਾ। ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਨੂੰ ਭਾਰਤੀ ਸੰਸਕ੍ਰਿਤੀ ਦੇ ਇੱਕ ਦਿੱਗਜ ਵਜੋਂ ਯਾਦ ਰੱਖਣਗੀਆਂ, ਜਿਨ੍ਹਾਂ ਦੀ ਸੁਰੀਲੀ ਆਵਾਜ਼ ਵਿੱਚ ਲੋਕਾਂ ਨੂੰ ਮੰਤਰਮੁਗਧ ਕਰਨ ਦੀ ਬੇਮਿਸਾਲ ਸਮਰੱਥਾ ਸੀ।”
Shri Chandupatla Janga Reddy was a leader rooted to ground. As MLA and then as MP, he led mass movements in Andhra Pradesh and nationally to press for people’s issues, and was also jailed during the Emergency. His demise leaves a void in politics. My condolences to his family.
— President of India (@rashtrapatibhvn) February 5, 2022
ਕੇਂਦਰੀ ਮੰਤਰੀ ਨਿਤਿਨ ਗਡਕਰੀ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਦੇਸ਼ ਦੀ ਸ਼ਾਨ ਤੇ ਸੰਗੀਤ ਜਗਤ ਦੀ ਸਿਰਮੌਰ ਸੁਰਾਂ ਦੀ ਮੱਲਿਕਾ ਭਾਰਤ ਰਤਨ ਲਤਾ ਮੰਗੇਸ਼ਕਰ ਜੀ ਦੇ ਦਿਹਾਂਤ ‘ਤੇ ਬਹੁਤ ਹੀ ਦੁਖਦ ਹੈ। ਇਸ ਪੁੰਨ ਆਤਮਾ ਨੂੰ ਮੇਰੀ ਸ਼ਰਧਾਂਜਲੀ। ਉਨ੍ਹਾਂ ਦਾ ਜਾਣਾ ਦੇਸ਼ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਹ ਸਾਰੇ ਸੰਗੀਤ ਸਾਧਕਾਂ ਲਈ ਹਮੇਸ਼ਾ ਪ੍ਰੇਰਣਾ ਸੀ।
देश की शान और संगीत जगत की शिरमोर स्वर कोकिला भारत रत्न लता मंगेशकर जी का निधन बहुत ही दुखद है। पुण्यात्मा को मेरी भावभीनी श्रद्धांजलि। उनका जाना देश के लिए अपूरणीय क्षति है। वे सभी संगीत साधकों के लिए सदैव प्रेरणा थी।
— Nitin Gadkari (@nitin_gadkari) February 6, 2022
ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਇਕ ਯੁੱਗ ਦਾ ਅੰਤ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਲਤਾ ਜੀ ਹਮੇਸ਼ਾ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਰਹਿਣਗੇ।