ਕੇਂਦਰੀ ਵਿਦਿਆਲਿਆਂ ਅਤੇ ਉੱਚ ਵਿਦਿਅਕ ਅਦਾਰਿਆਂ ਵਿਚ ਸਟਾਫ ਦੀਆਂ 58,000 ਅਸਾਮੀਆਂ ਖਾਲੀ
Published : Feb 6, 2023, 5:18 pm IST
Updated : Feb 6, 2023, 5:18 pm IST
SHARE ARTICLE
Image for representation purpose only
Image for representation purpose only

ਕੇਂਦਰੀ ਸਿੱਖਿਆ ਰਾਜ ਮੰਤਰੀ ਸੁਭਾਸ਼ ਸਰਕਾਰ ਨੇ ਲੋਕ ਸਭਾ ਵਿਚ ਇਕ ਸਵਾਲ ਦੇ ਲਿਖਤੀ ਜਵਾਬ ਵਿਚ ਇਹ ਜਾਣਕਾਰੀ ਦਿੱਤੀ।

 

ਨਵੀਂ ਦਿੱਲੀ: ਦੇਸ਼ ਭਰ ਵਿਚ ਕੇਂਦਰੀ ਵਿਦਿਆਲਿਆਂ, ਨਵੋਦਿਆ ਵਿਦਿਆਲਿਆਂ ਅਤੇ ਕੇਂਦਰੀ ਉੱਚ ਵਿਦਿਅਕ ਸੰਸਥਾਵਾਂ ਵਿਚ ਅਧਿਆਪਕਾਂ ਅਤੇ ਗੈਰ-ਅਧਿਆਪਨ ਅਮਲੇ ਦੀਆਂ 58,000 ਤੋਂ ਵੱਧ ਅਸਾਮੀਆਂ ਖਾਲੀ ਹਨ। ਕੇਂਦਰੀ ਸਿੱਖਿਆ ਰਾਜ ਮੰਤਰੀ ਸੁਭਾਸ਼ ਸਰਕਾਰ ਨੇ ਲੋਕ ਸਭਾ ਵਿਚ ਇਕ ਸਵਾਲ ਦੇ ਲਿਖਤੀ ਜਵਾਬ ਵਿਚ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: ਤਲਾਕ ਤੋਂ ਬਾਅਦ ਵੀ ਔਰਤਾਂ ਘਰੇਲੂ ਹਿੰਸਾ ਐਕਟ ਤਹਿਤ ਗੁਜ਼ਾਰਾ ਭੱਤਾ ਲੈਣ ਦੀਆਂ ਹੱਕਦਾਰ: ਅਦਾਲਤ

ਉਹਨਾਂ ਦੱਸਿਆ ਕਿ ਕੇਂਦਰੀ ਵਿਦਿਆਲਿਆਂ ਵਿਚ ਅਧਿਆਪਕਾਂ ਦੀਆਂ 12,099 ਅਤੇ ਨਾਨ-ਟੀਚਿੰਗ ਸਟਾਫ ਦੀਆਂ 1,312 ਅਸਾਮੀਆਂ ਖਾਲੀ ਹਨ। ਇਸੇ ਤਰ੍ਹਾਂ ਜਵਾਹਰ ਨਵੋਦਿਆ ਵਿਦਿਆਲਿਆਂ ਵਿਚ ਅਧਿਆਪਕਾਂ ਦੀਆਂ 3271 ਅਤੇ ਨਾਨ-ਟੀਚਿੰਗ ਸਟਾਫ਼ ਦੀਆਂ 1756 ਅਸਾਮੀਆਂ ਖਾਲੀ ਹਨ। ਉੱਚ ਵਿਦਿਅਕ ਸੰਸਥਾਵਾਂ ਵਿਚ ਸਭ ਤੋਂ ਵੱਧ ਖਾਲੀ ਅਸਾਮੀਆਂ ਕੇਂਦਰੀ ਯੂਨੀਵਰਸਿਟੀਆਂ ਵਿਚ ਹਨ ਜਿੱਥੇ ਅਧਿਆਪਕਾਂ ਦੀਆਂ 6,180 ਅਸਾਮੀਆਂ ਅਤੇ ਨਾਨ-ਟੀਚਿੰਗ ਸਟਾਫ ਦੀਆਂ 15,798 ਅਸਾਮੀਆਂ ਅਜੇ ਭਰੀਆਂ ਜਾਣੀਆਂ ਹਨ।

ਇਹ ਵੀ ਪੜ੍ਹੋ: ਬਾਲ ਵਿਆਹ ਵਿਰੁੱਧ ਮੁਹਿੰਮ ਜਾਰੀ: ਆਸਾਮ ਵਿਚ ਹੁਣ ਤੱਕ ਕੁੱਲ 2,441 ਲੋਕ ਗ੍ਰਿਫ਼ਤਾਰ

ਮੰਤਰੀ ਦੇ ਜਵਾਬ ਅਨੁਸਾਰ ਭਾਰਤੀ ਤਕਨਾਲੋਜੀ ਸੰਸਥਾਨਾਂ (ਆਈ.ਆਈ.ਟੀ.) ਵਿਚ ਅਧਿਆਪਕਾਂ ਦੀਆਂ 4,425 ਅਸਾਮੀਆਂ ਅਤੇ ਗੈਰ-ਅਧਿਆਪਨ ਅਮਲੇ ਦੀਆਂ 5,052 ਅਸਾਮੀਆਂ, ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ (ਐਨਆਈਟੀ) ਅਤੇ ਇੰਡੀਅਨ ਇੰਸਟੀਚਿਊਟ ਆਫ ਇੰਜੀਨੀਅਰਿੰਗ ਸਾਇੰਸ ਐਂਡ ਟੈਕਨਾਲੋਜੀ ਵਿਚ ਅਧਿਆਪਕਾਂ ਦੀਆਂ 2,089 ਅਤੇ ਗੈਰ-ਅਧਿਆਪਨ ਅਮਲੇ ਦੀਆਂ 3,773 ਅਸਾਮੀਆਂ ਖਾਲੀ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement