
ਮੁੱਖ ਮੰਤਰੀ ਹੇਮੰਤ ਬਿਸਵਾ ਸਰਮਾ ਨੇ ਟਵੀਟ ਕੀਤਾ, ''ਹੁਣ ਤੱਕ 2,441 ਗ੍ਰਿਫਤਾਰ ਕੀਤੇ ਗਏ ਹਨ। ਆਸਾਮ ਵਿਚ ਬਾਲ ਵਿਆਹ ਵਿਰੁੱਧ ਮੁਹਿੰਮ ਚੱਲ ਰਹੀ ਹੈ”।
ਗੁਵਾਹਟੀ: ਬਰਾਕ ਘਾਟੀ, ਮੋਰੀਗਾਂਵ ਅਤੇ ਧੂਬਰੀ ਵਿਚ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਆਸਾਮ ਵਿਚ ਬਾਲ ਵਿਆਹ ਵਿਰੁੱਧ ਮੁਹਿੰਮ ਸੋਮਵਾਰ ਨੂੰ ਚੌਥੇ ਦਿਨ ਵੀ ਜਾਰੀ ਰਹੀ, ਜਿਸ ਨਾਲ ਇਸ ਸਬੰਧ ਵਿਚ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਦੀ ਗਿਣਤੀ 2,441 ਹੋ ਗਈ ਹੈ। ਪੁਲਿਸ ਅਨੁਸਾਰ ਸੂਬੇ ਵਿਚ ਦਰਜ 4,074 ਐਫਆਈਆਰਜ਼ ਦੇ ਅਧਾਰ 'ਤੇ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ: ਚੰਡੀਗੜ੍ਹ ਕਾਂਗਰਸ ਨੇ ਐਸਬੀਆਈ ਹੈੱਡਕੁਆਰਟਰ ਦੇ ਸਾਹਮਣੇ ਕੇਂਦਰ ਸਰਕਾਰ ਅਤੇ ਅਡਾਨੀ ਗਰੁੱਪ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
ਮੁੱਖ ਮੰਤਰੀ ਹੇਮੰਤ ਬਿਸਵਾ ਸਰਮਾ ਨੇ ਟਵੀਟ ਕੀਤਾ, ''ਹੁਣ ਤੱਕ 2,441 ਗ੍ਰਿਫਤਾਰ ਕੀਤੇ ਗਏ ਹਨ। ਆਸਾਮ ਵਿਚ ਬਾਲ ਵਿਆਹ ਵਿਰੁੱਧ ਮੁਹਿੰਮ ਚੱਲ ਰਹੀ ਹੈ”। ਉਹਨਾਂ ਨੇ ਪਹਿਲਾਂ ਕਿਹਾ ਸੀ ਕਿ ਸੂਬੇ ਵਿਚ 2026 ਦੀਆਂ ਵਿਧਾਨ ਸਭਾ ਚੋਣਾਂ ਤੱਕ ਇਹ ਮੁਹਿੰਮ ਜਾਰੀ ਰਹੇਗੀ। ਵਿਰੋਧੀ ਕੈਂਪ ਨੇ ਇਸ ਮੁਹਿੰਮ ਦਾ ਵਿਰੋਧ ਕੀਤਾ ਅਤੇ ਪ੍ਰਭਾਵਿਤ ਪਰਿਵਾਰਾਂ ਨੇ ਬਰਾਕ ਘਾਟੀ, ਮੋਰੀਗਾਂਵ, ਧੂਬਰੀ ਅਤੇ ਨਾਗਾਓਂ ਜ਼ਿਲ੍ਹਿਆਂ ਵਿਚ ਵੱਖ-ਵੱਖ ਥਾਵਾਂ 'ਤੇ ਪ੍ਰਦਰਸ਼ਨ ਕੀਤਾ।
ਇਹ ਵੀ ਪੜ੍ਹੋ: ਆਮ ਲੋਕਾਂ ਨੂੰ ਕਿਫ਼ਾਇਤੀ ਦਰਾਂ 'ਤੇ ਮਿਲੇਗੀ ਰੇਤ ਅਤੇ ਬੱਜਰੀ, ਇਹਨਾਂ ਥਾਵਾਂ ’ਤੇ ਸ਼ੁਰੂ ਹੋਈਆਂ ਜਨਤਕ ਖੱਡਾਂ
ਧੂਬਰੀ ਵਿਚ ਇਕ ਪ੍ਰਦਰਸ਼ਨਕਾਰੀ ਰੇਸ਼ਮਾ ਖਾਤੂਨ ਨੇ ਕਿਹਾ, “ਪੁਲਿਸ ਸਾਡੇ ਘਰੋਂ ਬੰਦਿਆਂ ਨੂੰ ਚੁੱਕ ਕੇ ਲੈ ਗਈ ਹੈ। ਸਾਡੀ ਦੇਖਭਾਲ ਕਰਨ ਵਾਲਾ ਕੋਈ ਨਹੀਂ ਹੈ ਅਤੇ ਸਾਨੂੰ ਬੇਸਹਾਰਾ ਛੱਡ ਦਿੱਤਾ ਗਿਆ ਹੈ।” ਬਿਆਨ ਵਿਚ ਕਿਹਾ ਗਿਆ ਹੈ ਕਿ ਵਿਸ਼ਵਨਾਥ ਜ਼ਿਲ੍ਹੇ ਵਿਚ ਘੱਟੋ-ਘੱਟ 139 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਸ ਤੋਂ ਬਾਅਦ ਬਾਰਪੇਟਾ 'ਚ 130 ਅਤੇ ਧੂਬਰੀ 'ਚ 126 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।