
ਪੰਜ ਜੱਜਾਂ ਦੀ ਨਿਯੁਕਤੀ ਨਾਲ ਸੁਪਰੀਮ ਕੋਰਟ ਵਿਚ ਜੱਜਾਂ ਦੀ ਕੁੱਲ ਸੰਖਿਆ 32 ਹੋ ਗਈ ਹੈ, ਜੋ ਇਸ ਦੀ ਮਨਜ਼ੂਰਸ਼ੁਦਾ ਗਿਣਤੀ ਤੋਂ ਦੋ ਘੱਟ ਹੈ।
ਨਵੀਂ ਦਿੱਲੀ: ਭਾਰਤ ਦੇ ਚੀਫ ਜਸਟਿਸ (ਸੀਜੇਆਈ) ਡੀਵਾਈ ਚੰਦਰਚੂੜ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਦੇ ਪੰਜ ਨਵੇਂ ਜੱਜਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਜਸਟਿਸ ਪੰਕਜ ਮਿਥਲ, ਜਸਟਿਸ ਸੰਜੇ ਕਰੋਲ, ਜਸਟਿਸ ਪੀਵੀ ਸੰਜੇ ਕੁਮਾਰ, ਜਸਟਿਸ ਅਹਿਸਾਨੁਦੀਨ ਅਮਾਨੁੱਲ੍ਹਾ ਅਤੇ ਜਸਟਿਸ ਮਨੋਜ ਮਿਸ਼ਰਾ ਨੇ ਸੁਪਰੀਮ ਕੋਰਟ ਕੰਪਲੈਕਸ ਵਿਚ ਹੋਏ ਸਹੁੰ ਚੁੱਕ ਸਮਾਗਮ ਦੌਰਾਨ ਸਹੁੰ ਚੁੱਕੀ।
ਇਹ ਵੀ ਪੜ੍ਹੋ: MP ਪ੍ਰਨੀਤ ਕੌਰ ਨੇ ਦਿੱਤਾ ਕਾਂਗਰਸ ਦੇ ਕਾਰਨ ਦੱਸੋ ਨੋਟਿਸ ਦਾ ਜਵਾਬ
ਪੰਜ ਜੱਜਾਂ ਦੀ ਨਿਯੁਕਤੀ ਨਾਲ ਸੁਪਰੀਮ ਕੋਰਟ ਵਿਚ ਜੱਜਾਂ ਦੀ ਕੁੱਲ ਸੰਖਿਆ 32 ਹੋ ਗਈ ਹੈ, ਜੋ ਇਸ ਦੀ ਮਨਜ਼ੂਰਸ਼ੁਦਾ ਗਿਣਤੀ ਤੋਂ ਦੋ ਘੱਟ ਹੈ। ਸੁਪਰੀਮ ਕੋਰਟ ਦੇ ਕਾਲੇਜੀਅਮ ਨੇ ਪਿਛਲੇ ਸਾਲ 13 ਦਸੰਬਰ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਲਈ ਇਹਨਾਂ ਪੰਜ ਜੱਜਾਂ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਸੀ।
ਇਹ ਵੀ ਪੜ੍ਹੋ: 6 ਮਹੀਨਿਆਂ ਦੇ ਸਪਾਂਸਰ ਦੌਰੇ 'ਤੇ ਕੈਨੇਡਾ ਗਏ ਢਾਡੀ ਜਥੇ ਦੇ 3 ਮੈਂਬਰ ਹੋਏ ਲਾਪਤਾ
ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਇਸ ਸਾਲ 4 ਫਰਵਰੀ ਨੂੰ ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ ਪੰਕਜ ਮਿਥਲ, ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ ਸੰਜੇ ਕਰੋਲ, ਮਨੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ ਪੀ.ਵੀ. ਸੰਜੇ ਕੁਮਾਰ, ਪਟਨਾ ਹਾਈ ਕੋਰਟ ਦੇ ਜਸਟਿਸ ਅਹਿਸਾਨੁਦੀਨ ਅਮਾਨੁੱਲ੍ਹਾ ਅਤੇ ਇਲਾਹਾਬਾਦ ਹਾਈ ਕੋਰਟ ਦੇ ਜਸਟਿਸ ਮਨੋਜ ਮਿਸ਼ਰਾ ਦੀ ਸੁਪਰੀਮ ਕੋਰਟ ਦੇ ਜੱਜ ਵਜੋਂ ਨਿਯੁਕਤੀ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ: ਜਾਤੀ ਵਿਵਸਥਾ 'ਤੇ ਬੋਲੇ ਮੋਹਨ ਭਾਗਵਤ, 'ਰੱਬ ਦੇ ਸਾਹਮਣੇ ਕੋਈ ਜਾਤ-ਪਾਤ ਨਹੀਂ, ਪੰਡਤਾਂ ਨੇ ਬਣਾਈ ਸ਼੍ਰੇਣੀ'
ਇਹ ਘੋਸ਼ਣਾ ਸੁਪਰੀਮ ਕੋਰਟ ਅਤੇ 25 ਹਾਈ ਕੋਰਟਾਂ ਵਿਚ ਜੱਜਾਂ ਦੀ ਨਿਯੁਕਤੀ ਦੀ ਪ੍ਰਕਿਰਿਆ ਨੂੰ ਲੈ ਕੇ ਕੇਂਦਰ ਅਤੇ ਨਿਆਂਪਾਲਿਕਾ ਦਰਮਿਆਨ ਚੱਲ ਰਹੇ ਅੜਿੱਕੇ ਦਰਮਿਆਨ ਕੀਤੀ ਗਈ। ਸਿਖਰਲੀ ਅਦਾਲਤ ਅਤੇ ਸਰਕਾਰ ਨੇ ਉੱਚ ਨਿਆਂਪਾਲਿਕਾ ਵਿਚ ਜੱਜਾਂ ਦੀ ਨਿਯੁਕਤੀ ਦੀ ਕਾਲੇਜੀਅਮ ਪ੍ਰਣਾਲੀ ਨੂੰ ਲੈ ਕੇ ਖੁੱਲ੍ਹੇਆਮ ਆਪਣੇ ਮਤਭੇਦ ਪ੍ਰਗਟ ਕੀਤੇ ਹਨ।