ਸ਼੍ਰੋਮਣੀ ਕਮੇਟੀ ਨੂੰ ਛੱਡਣਾ ਪਵੇਗਾ ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ

By : GAGANDEEP

Published : Feb 6, 2023, 10:43 am IST
Updated : Feb 6, 2023, 10:43 am IST
SHARE ARTICLE
SGPC
SGPC

ਹਰਿਆਣਾ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ

 

ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੀ ਨਜ਼ਰਸਾਨੀ ਪਟੀਸ਼ਨ ਸੁਪਰੀਮ ਕੋਰਟ ਵਿੱਚੋਂ ਖਾਰਜ ਹੋਣ ਤੋਂ ਬਾਅਦ ਹੁਣ ਸਿੱਖ ਜਥੇਬੰਦੀ ਨੂੰ ਹਰਿਆਣਾ ਵਿਚਲੇ ਆਪਣੇ ਪ੍ਰਬੰਧ ਹੇਠਲੇ ਗੁਰਦੁਆਰਿਆਂ ਦਾ ਪ੍ਰਬੰਧ ਛੱਡਣਾ ਪਵੇਗਾ।

ਇਹ ਵੀ ਪੜ੍ਹੋ: ਇਕੱਠੇ ਨਹਾਉਣ ਗਏ 2 ਭਰਾਵਾਂ ਦੀ ਗੀਜ਼ਰ ਦੀ ਗੈਸ ਚੜ੍ਹਨ ਨਾਲ ਮੌਤ  

ਸੁਪਰੀਮ ਕੋਰਟ ਵੱਲੋਂ ਹਰਿਆਣਾ ਵਿੱਚ ਵੱਖਰੇ ਕਮੇਟੀ ਐਕਟ ਨੂੰ ਮਾਨਤਾ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਹਰਿਆਣਾ ਵਿੱਚ ਇਸ ਸਮੇਂ ਸਿੱਧੇ ਅਤੇ ਅਸਿੱਧੇ ਪ੍ਰਬੰਧ ਹੇਠ ਲਗਪਗ 50 ਤੋਂ ਵੱਧ ਗੁਰਦੁਆਰੇ ਹਨ। ਇਨ੍ਹਾਂ ਵਿਚੋਂ 8 ਗੁਰਦੁਆਰੇ ਸੈਕਸ਼ਨ 85 ਹੇਠ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਹਨ ਜਿਨ੍ਹਾਂ ਵਿੱਚੋਂ ਇੱਕ ਗੁਰਦੁਆਰੇ ਦਾ ਪ੍ਰਬੰਧ ਇਸ ਵੇਲੇ ਹਰਿਆਣਾ ਕਮੇਟੀ ਕੋਲ ਅਤੇ ਬਾਕੀ ਸੱਤ ਗੁਰਦੁਆਰਿਆਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਕੋਲ ਹੈ।

ਇਹ ਵੀ ਪੜ੍ਹੋ: ਵਿਦੇਸ਼ ਜਾਣ ਲਈ IELTS ਪਾਸ ਕੁੜੀ ਨਾਲ ਕਰਵਾਇਆ ਵਿਆਹ, ਵਿਦੇਸ਼ ਜਾ ਮੁਕਰੀ ਕੁੜੀ, ਮਾਮਲਾ ਦਰਜ 

ਇਹ ਸਾਰੇ ਹੀ ਇਤਿਹਾਸਕ ਗੁਰਦੁਆਰੇ ਹਨ ਹਰਿਆਣਾ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ  ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਸੁਪਰੀਮ ਕੋਰਟ ਦਾ ਫੈਸਲਾ ਮੰਨ ਲੈਣਾ ਚਾਹੀਦਾ ਹੈ ਅਤੇ ਹਰਿਆਣਾ ਵਿਚਲੇ ਗੁਰਦੁਆਰਿਆਂ ਦਾ ਪ੍ਰਬੰਧ ਹਰਿਆਣਾ ਕਮੇਟੀ ਨੂੰ ਸੌਂਪ ਦੇਣਾ ਚਾਹੀਦਾ ਹੈ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement