
ਉਨ੍ਹਾਂ ਕਿਹਾ ਕਿ ਜੇਕਰ ਚੋਣ ਕਮਿਸ਼ਨ ਨੇ ਸਖ਼ਤ ਕਾਰਵਾਈ ਕੀਤੀ ਹੁੰਦੀ ਤਾਂ ਜ਼ਿਮਨੀ ਚੋਣ ਆਜ਼ਾਦ ਅਤੇ ਨਿਰਪੱਖ ਤਰੀਕੇ ਨਾਲ ਹੁੰਦੀ।
Milkipur by-election: ਉੱਤਰ ਪ੍ਰਦੇਸ਼ ਦੀ ਮਿਲਦੀਪੁਰ ਵਿਧਾਨ ਸਭਾ ਸੀਟ ’ਤੇ ਜ਼ਿਮਨੀ ਚੋਣ ’ਚ ਚੋਣ ਕਮਿਸ਼ਨ ’ਤੇ ਪੱਖਪਾਤ ਦਾ ਦੋਸ਼ ਲਗਾਉਂਦਿਆਂ ਸਮਾਜਵਾਦੀ ਪਾਰਟੀ ਦੇ ਮੈਂਬਰ ਵੀਰਵਾਰ ਨੂੰ ਲੋਕ ਸਭਾ ’ਚ ਚਿੱਟੀ ਚਾਦਰ ਲੈ ਕੇ ਪੁੱਜੇ, ਜਿਸ ’ਤੇ ‘ਚੋਣ ਕਮਿਸ਼ਨ’ ਲਿਖਿਆ ਹੋਇਆ ਸੀ।
ਇਸ ਤੋਂ ਇਲਾਵਾ ਪਾਰਟੀ ਮੁਖੀ ਅਖਿਲੇਸ਼ ਯਾਦਵ ਨੇ ਸੰਸਦ ’ਚ ਪੱਤਰਕਾਰਾਂ ਨੂੰ ਕਿਹਾ ਕਿ ਚੋਣ ਕਮਿਸ਼ਨ ਮਰ ਗਿਆ ਹੈ ਅਤੇ ਸਾਨੂੰ ਉਸ ’ਤੇ ਚਿੱਟੀ ਚਾਦਰ ਪਾਉਣੀ ਹੋਵੇਗੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਅਯੋਧਿਆ ’ਚ ਸੀਨੀਅਰ ਪੁਲਿਸ ਸੂਪਰਡੈਂਟ ਨੂੰ ਲੈ ਕੇ ਸਭ ਤੋਂ ਛੋਟੇ ਅਧਿਕਾਰੀ ਤਕ ਨੇ ਸਮਾਜਵਾਦੀ ਪਾਰਟੀ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਇਆ ਅਤੇ ਧਮਕਾਇਆ।
ਅਖਿਲੇਸ਼ ਯਾਦਵ ਨੇ ਦੋਸ਼ ਲਾਇਆ ਕਿ ਚੋਣ ਕਮਿਸ਼ਨ ਨੇ ਆਜ਼ਾਦ ਅਤੇ ਨਿਰਪੱਖ ਜ਼ਿਮਨੀ ਚੋਣ ਯਕੀਨੀ ਨਹੀਂ ਕੀਤੀ, ਕਿਉਂਕਿ ਨਿਯੁਕਤ ਕੀਤੇ ਗਏ ਅਧਿਕਾਰੀ ਇਕ ਵਿਸ਼ੇਸ਼ ਜਾਤ ਤੋਂ ਸਨ। ਉਨ੍ਹਾਂ ਕਿਹਾ ਕਿ ਜੇਕਰ ਚੋਣ ਕਮਿਸ਼ਨ ਨੇ ਸਖ਼ਤ ਕਾਰਵਾਈ ਕੀਤੀ ਹੁੰਦੀ ਤਾਂ ਜ਼ਿਮਨੀ ਚੋਣ ਆਜ਼ਾਦ ਅਤੇ ਨਿਰਪੱਖ ਤਰੀਕੇ ਨਾਲ ਹੁੰਦੀ।
ਕੰਨੌਜ ਤੋਂ ਸੰਸਦ ਮੈਂਬਰ ਅਖਿਲੇਸ਼ ਯਾਦਵ ਨੇ ਇਹ ਵੀ ਦੋਸ਼ ਲਾਇਆ ਕਿ ਉਨ੍ਹਾਂ ਦੀ ਪਾਰਟੀ ਨੇ ਸੋਸ਼ਲ ਮੀਡੀਆ ਰਾਹੀਂ 500 ਸ਼ਿਕਾਇਤਾਂ ਦਰਜ ਕਰਵਾਈਆਂ, ਪਰ ਕੋਈ ਕਾਰਵਾਈ ਨਹੀਂ ਕੀਤੀ ਗਈ।
ਮਿਲਕੀਪੁਰ ਜ਼ਿਮਨੀ ਚੋਣ ਸਮਾਜਵਾਦੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਕਾਰ ਮਾਣ ਦੀ ਲੜਾਈ ਬਣ ਗਈ ਹੈ, ਕਿਉਂਕਿ ਇਹ ਸੀਟ ਸਿਆਸੀ ਤੌਰ ’ਤੇ ਮਹੱਤਵਪੂਰਨ ਅਯੋਧਿਆ ਜ਼ਿਲ੍ਹੇ ਦਾ ਹਿੱਸਾ ਹੈ। ਮਿਲਕੀਪੁਰ ਸੀਟ ਸਮਾਜਵਾਦੀ ਪਾਰਟੀ ਆਗੂ ਅਵਧੇਸ਼ ਪ੍ਰਸਾਦ ਦੇ ਫ਼ੈਜ਼ਾਬਾਦ ਤੋਂ ਲੋਕ ਸਭਾ ਚੋਣ ਜਿੱਤਣ ਤੋਂ ਬਾਦ ਖ਼ਾਲੀ ਹੋਈ ਸੀ। ਬੁਧਵਾਰ ਨੂੰ ਇਸ ਸੀਟ ’ਤੇ ਜ਼ਿਮਨੀ ਚੋਣ ਲਈ ਵੋਟਿੰਗ ਹੋਈ।