
ਨਵੀਂ ਦਿੱਲੀ : ਦਿੱਲੀ ਵਿਚ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਰਮਿਆਨ ਗਠਜੋੜ ਨਾ ਹੋਣ ਦਾ ਸਿੱਧਾ ਫਾਇਦਾਾ ਹੁਣ ਬੀਜੇਪੀ ਨੂੰ ਮਿਲਦਾ ਦਿਖਾਈ ਦੇ ਰਿਹਾ...
ਨਵੀਂ ਦਿੱਲੀ : ਦਿੱਲੀ ਵਿਚ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਰਮਿਆਨ ਗਠਜੋੜ ਨਾ ਹੋਣ ਦਾ ਸਿੱਧਾ ਫਾਇਦਾਾ ਹੁਣ ਬੀਜੇਪੀ ਨੂੰ ਮਿਲਦਾ ਦਿਖਾਈ ਦੇ ਰਿਹਾ ਹੈ। ਇਕ ਨੈਸ਼ਨਲ ਨਿਊਜ਼ ਚੈਨਲ ਵਲੋਂ ਕੀਤੇ ਗਏ ਸਰਵੇਖਣ ਵਿਚ ਅਨੁਮਾਨ ਲਾਇਆ ਗਿਆ ਹੈ ਕਿ ਇਸ ਵਾਰ ਦੀਆਂ ਲੋਕ ਸਭਾ ਚੋਣਾਂ ਵਿਚ ਦਿੱਲੀ ਦੀਆਂ ਸਾਰੀਆਂ ਸੱਤ ਸੀਟਾਂ 'ਤੇ ਬੀਜੇਪੀ ਦੀ ਜਿੱਤ ਹੋਵੇਗੀ। ਇਸ ਸਰਵੇਖਣ ਵਿਚ ਬੀਜੇਪੀ ਨੂੰ 47 ਫ਼ੀ ਸਦੀ ਵੋਟ ਸ਼ੇਅਰ ਮਿਲਣ ਦਾ ਅੰਦਾਜ਼ਾ ਹੈ ਜਦੋਂਕਿ ਆਮ ਆਦਮੀ ਪਾਰਟੀ ਨੂੰ 20 ਫ਼ੀ ਸਦੀ ਜਦੋਂਕਿ ਕਾਂਗਰਸ ਨੂੰ 22 ਫ਼ੀ ਸਦੀ ਵੋਟ ਸ਼ੇਅਰ ਮਿਲਣ ਦਾ ਅਨੁਮਾਨ ਹੈ।
ਜ਼ਿਕਰਯੋਗ ਹੈ ਕਿ ਪੁਲਵਾਮਾ ਹਮਲੇ ਤੋਂ ਪਹਿਲਾਂ ਵੀ ਦਿੱਲੀ ਵਿਚ ਬੀਜੇਪੀ ਮਜ਼ਬੂਤ ਦਿਖਾਈ ਦੇ ਰਹੀ ਸੀ। ਇਸ ਦਰਮਿਆਨ ਖ਼ਬਰ ਆਈ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਦਿੱਲੀ ਕਾਂਗਰਸ ਦੇ ਵਰਕਰਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਨਾਲ ਗਠਜੋੜ ਕਰਨ ਤੋਂ ਇਨਕਾਰ ਕਰ ਦਿਤਾ। ਪੁਲਵਾਮਾ ਹਮਲੇ ਤੋਂ ਪਹਿਲਾਂ ਕੀਤੇ ਗਏ ਸਰਵੇਖਣ ਵਿਚ ਬੀਜੇਪੀ ਨੂੰ 45 ਫ਼ੀ ਸਦੀ ਵੋਟ ਸ਼ੇਅਰ, ਕਾਂਗਰਸ ਨੂੰ 24.5 ਫ਼ੀ ਸਦੀ ਵੋਟ ਸ਼ੇਅਰ ਅਤੇ ਆਮ ਆਦਮੀ ਪਾਰਟੀ ਨੂੰ 23 ਫ਼ੀ ਸਦੀ ਵੋਟ ਸ਼ੇਅਰ ਮਿਲਦਾ ਦਿਖ ਰਿਹਾ ਸੀ। ਇਸਦਾ ਮਤਲਬ ਸਾਫ਼ ਹੈ ਕਿ ਦਿੱਲੀ ਵਿਚ ਲੋਕ ਇਹਨਾਂ ਲੋਕ ਸਭਾ ਚੋਣਾਂ ਵਿਚ ਬੀਜੇਪੀ 'ਤੇ ਹੀ ਭਰੋਸਾ ਜਤਾ ਰਹੇ ਹਨ।