ਪਾਕਿਸਤਾਨ ਦੇ ਬਾਲਾਕੋਟ 'ਚ ਨਹੀਂ ਕੀਤੀ ਫੌਜੀ ਕਾਰਵਾਈ, ਰਖਿਆ ਮੰਤਰੀ ਦਾ ਦਾਅਵਾ
Published : Mar 6, 2019, 8:42 pm IST
Updated : Mar 6, 2019, 8:42 pm IST
SHARE ARTICLE
Nirmala Sitharaman
Nirmala Sitharaman

ਚੇਨਈ : ਰਖਿਆ ਮੰਤਰੀ ਨਿਰਮਲਾ ਸੀਤਾਰਾਮਨ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਦੇ ਬਾਲਾਕੋਟ 'ਚ ਫੌਜੀ ਕਾਰਵਾਈ ਨਹੀਂ ਕੀਤੀ ਗਈ। ਉਹਨਾਂ ਸਪਸ਼ਟ ਕੀਤਾ ਹੈ ਕਿ...

ਚੇਨਈ : ਰਖਿਆ ਮੰਤਰੀ ਨਿਰਮਲਾ ਸੀਤਾਰਾਮਨ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਦੇ ਬਾਲਾਕੋਟ 'ਚ ਫੌਜੀ ਕਾਰਵਾਈ ਨਹੀਂ ਕੀਤੀ ਗਈ। ਉਹਨਾਂ ਸਪਸ਼ਟ ਕੀਤਾ ਹੈ ਕਿ ਬਾਲਾਕੋਟ ਹਵਾਈ ਹਮਲੇ 'ਫੌਜੀ ਕਾਰਵਾਈ ਨਹੀਂ' ਸੀ ਕਿਉਂਕਿ ਇਹਨਾਂ ਹਮਲਿਆਂ ਕਾਰਨ ਆਮ ਨਾਗਰਿਕਾਂ ਦਾ ਕੋਈ ਨੁਕਸਾਨ ਨਹੀਂ ਹੋਇਆ। 14 ਫਰਵਰੀ ਦੇ ਪੁਲਵਾਮਾ ਹਮਲੇ ਤੋਂ ਬਾਅਦ 26 ਫਰਵਰੀ ਨੂੰ ਭਾਰਤੀ ਹਵਾਈ ਫੌਜ ਵਲੋਂ ਪਾਕਿਸਤਾਨ ਵਿਚ ਜੈਸ਼-ਏ-ਮੁਹੰਮਦ ਦੇ ਕੈਂਪ ਨੂੰ ਹਵਾਈ ਹਮਲੇ ਰਾਹੀਂ ਨਸ਼ਟ ਕਰਨ ਦਾ ਦਾਅਵਾ ਕੀਤਾ ਗਿਆ ਸੀ। ਇਸ ਮਗਰੋਂ ਬੀਜੇਪੀ ਨੇ ਦਾਅਵਾ ਕੀਤਾ ਕਿ ਇਸ ਹਮਲੇ ਨਾਲ ਪਾਕਿਸਤਾਨ ਤੋਂ ਬਦਲਾ ਲੈ ਲਿਆ ਗਿਆ ਹੈ।

ਹੁਣ ਰਖਿਆ ਮੰਤਰੀ ਨੇ ਫੌਜੀ ਕਾਰਵਾਈ ਤੋਂ ਇਨਕਾਰ ਕੀਤਾ ਹੈ। ਸੀਤਾਰਾਮਨ ਨੇ ਇਹ ਵੀ ਦਾਅਵਾ ਕੀਤਾ ਕਿ ਵਿਦੇਸ਼ ਸਕੱਤਰ ਵਿਜੇ ਗੋਖਲੇ ਨੇ ਹਵਾਈ ਹਮਲੇ ਵਿਚ ਮਰਨ ਵਾਲਿਆਂ ਦੀ ਗਿਣਤੀ ਨਹੀਂ ਦਿਤੀ ਸੀ ਬਲਕਿ ਉਹਨਾਂ ਨੇ ਕੇਵਲ ਬਿਆਨ ਦਿਤਾ ਸੀ, ਜੋ ਸਰਕਾਰ ਦਾ ਸਟੈਂਡ ਹੈ। ਗੋਖਲੇ ਨੇ ਪਿਛਲੇ ਮੰਗਲਵਾਰ ਕਿਹਾ ਸੀ ਕਿ ਬਾਲਾਕੋਟ ਵਿਚ ਜੈਸ਼-ਏ-ਮੁਹੰਮਦ ਦੇ ਟ੍ਰੇਨਿੰਗ ਕੈਂਪ ਉਤੇ ਗ਼ੈਰ-ਫੌਜੀ ਤੇ ਇਹਤਿਆਤੀ ਹਵਾਈ ਹਮਲੇ ਕੀਤੇ ਗਏ, ਜਿਸ ਵਿਚ ਵੱਡੀ ਗਿਣਤੀ ਦਹਿਸ਼ਤਗਰਦ, ਟ੍ਰੇਨਰ ਤੇ ਸੀਨੀਅਰ ਕਮਾਂਡਰ ਮਾਰੇ ਗਏ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement