
ਬੱਸ ਦਾ ਅਚਾਨਕ ਟਾਇਰ ਫਟਣ ਕਾਰਨ ਵਾਪਰਿਆ ਹਾਦਸਾ
ਨੋਇਡਾ : ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਜ਼ਿਲ੍ਹੇ ਵਿਚ ਸਨਿਚਰਵਾਰ ਨੂੰ ਹਰਿਆਣਾ ਰੋਡਵੇਜ਼ ਦੀਆਂ ਦੋ ਬਸਾਂ ਆਪਸ ਵਿਚ ਟਕਰਾ ਗਈਆਂ। ਹਾਦਸੇ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ ਜਦਕਿ 25 ਤੋਂ ਵੱਧ ਯਾਤਰੀ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ।
Bus accident
ਉਨ੍ਹਾਂ ਦਸਿਆ ਕਿ ਲੋਢਾ ਥਾਣਾ ਖੇਤਰ ਦੇ ਕਰਸੂਆ ਪਿੰਡ ਨੇੜੇ ਦੁਪਹਿਰ ਲਗਭਗ ਇਕ ਵਜੇ ਇਕ ਬੱਸ ਦਾ ਟਾਇਰ ਅਚਾਨਕ ਫਟ ਗਿਆ ਅਤੇ ਬੇਕਾਬੂ ਹੋ ਕੇ ਇਕ ਹੋਰ ਬੱਸ ਨੂੰ ਟੱਕਰ ਮਾਰ ਦਿਤੀ।
Bus accident
ਅਲੀਗੜ੍ਹ ਦੇ ਜ਼ਿਲ੍ਹਾ ਮੈਜਿਸਟਰੇਟ ਚੰਦਰਭੂਸ਼ਣ ਸਿੰਘ ਨੇ ਦਸਿਆ ਕਿ ਜ਼ਖ਼ਮੀਆਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਲਖਨਊ ਵਿਚ ਮੁੱਖ ਮੰਤਰੀ ਦਫ਼ਤਰ ਨੂੰ ਵੀ ਇਸ ਕੇਸ ਬਾਰੇ ਜਾਗਰੂਕ ਕੀਤਾ ਗਿਆ ਹੈ। ਸਿੰਘ ਨੇ ਪੱਤਰਕਾਰਾਂ ਨੂੰ ਦਸਿਆ ਕਿ ਚਾਰ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਦੀ ਹਸਪਤਾਲ ਵਿਚ ਮੌਤ ਹੋ ਗਈ।
Bus accident
ਹਾਦਸੇ ਵਿਚ ਤਕਰੀਬਨ 25-30 ਹੋਰ ਯਾਤਰੀ ਜ਼ਖ਼ਮੀ ਹੋ ਗਏ। ਇਨ੍ਹਾਂ ਵਿਚੋਂ ਗੰਭੀਰ ਜ਼ਖ਼ਮੀਆਂ ਨੂੰ ਜਵਾਹਰ ਲਾਲ ਨਹਿਰੂ ਮੈਡੀਕਲ ਕਾਲਜ ਭੇਜਿਆ ਗਿਆ ਹੈ
ਉਨ੍ਹਾਂ ਦਸਿਆ ਕਿ ਹੋਰ ਜ਼ਖ਼ਮੀਆਂ ਦਾ ਜ਼ਿਲ੍ਹਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਮਿ੍ਰਤਕਾਂ ਦੇ ਰਿਸ਼ਤੇਦਾਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ।