
ਵਾਅਦਾ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਆਈ ਤੇਜ਼ੀ
ਨਵੀਂ ਦਿੱਲੀ:ਆਮ ਆਦਮੀ 'ਤੇ ਹਰ ਰੋਜ਼ ਮਹਿੰਗਾਈ ਦੀ ਮਾਰ ਪੈ ਰਹੀ ਹੈ। ਤੇਲ ਕੀਮਤਾਂ ਦੇ ਨਾਲ ਨਾਲ ਰਸੋਈ ਗੈਸ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਹੇ ਵਾਧੇ ਦਾ ਅਸਰ ਹਰ ਖੇਤਰ ਵਿਚ ਪੈ ਰਿਹਾ ਹੈ।
Crude Oil
ਇਸੇ ਕਾਰਨ ਹੀ ਰੋਜ਼ਮਰਾ ਜ਼ਰੂਰਤ ਦੀਆਂ ਚੀਜ਼ਾਂ ਦੇ ਭਾਅ ਵੀ ਲਗਾਤਾਰ ਵੱਧ ਰਹੇ ਹਨ ਦੁਨੀਆ ਵਿਚ ਤੇਲ ਦੀਆਂ ਕੀਮਤਾਂ ਆਪਣੇ ਉੱਚੇ ਪੱਧਰ 'ਤੇ ਪਹੁੰਚ ਗਈਆਂ ਹਨ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹੋਰ ਵੀ ਵਧ ਸਕਦੀਆਂ ਹਨ। ਇਸ ਦੇ ਪਿੱਛੇ ਦਾ ਕਾਰਨ ਇਹ ਹੈ ਕਿ ਤੇਲ ਉਤਪਾਦਕ ਦੇਸ਼ਾਂ ਦੇ ਸਮੂਹ ਓਪੇਕ ਅਤੇ ਸਹਿਯੋਗੀ ਦੇਸ਼ਾਂ ਦੇ ਉਤਪਾਦਨ ਵਿੱਚ ਕਟੌਤੀ ਨੂੰ ਅਪ੍ਰੈਲ ਤੱਕ ਵਧਾਇਆ ਜਾਣਾ ਮੰਨਿਆ ਜਾ ਰਿਹਾ ਹੈ।
oil prices
ਤੁਹਾਨੂੰ ਦੱਸ ਦੇਈਏ ਕਿ ਓਪੇਕ ਅਤੇ ਇਸਦੇ ਸਹਿਯੋਗੀ ਦੇਸ਼ਾਂ ਨੇ ਤੇਲ ਦੇ ਉਤਪਾਦਨ ਵਿੱਚ ਕਟੌਤੀ ਦੇ ਆਪਣੇ ਆਪਣੇ ਮੌਜੂਦਾ ਪੱਧਰ ਵਿੱਚ ਕਿਸੇ ਤਬਦੀਲੀ ਤੋਂ ਇਨਕਾਰ ਕੀਤਾ ਹੈ। ਇਸ ਨਾਲ ਵਾਅਦਾ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਤੇਜ਼ੀ ਆਈ ਹੈ।
Crude Oil
ਬ੍ਰੈਂਟ ਕਰੂਡ ਦੀ ਕੀਮਤ ਵੀਰਵਾਰ ਨੂੰ 4.2% ਯਾਨੀ 2.67 ਡਾਲਰ ਪ੍ਰਤੀ ਬੈਰਲ ਦੇ ਵਾਧੇ ਨਾਲ 66.74 'ਤੇ ਪਹੁੰਚ ਗਈ। ਅਮਰੀਕੀ ਮਾਰਕੀਟ ਦੀ ਗੱਲ ਕਰੀਏ ਤਾਂ ਇਥੇ ਵੀ ਕੱਚੇ ਤੇਲ ਦੇ ਵਾਅਦੇ ਦੀ ਕੀਮਤ ਵੀਰਵਾਰ ਨੂੰ 5.6 ਪ੍ਰਤੀਸ਼ਤ ਵਧ ਕੇ 64.70 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਈ।