
ਵਿਰੋਧੀ ਪਾਰਟੀ ਦੇ ਵਰਕਰਾਂ ਨੂੰ ਵੋਟਾਂ ਦੀ ਗਿਣਤੀ ਨੂੰ ਲੈ ਕੇ ਸੁਚੇਤ ਰਹਿਣ ਲਈ ਕਿਹਾ ਹੈ।
ਨਵੀਂ ਦਿੱਲੀ - ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਇਸ ਵਾਰ ਭਾਜਪਾ ਨੂੰ ਯੂ.ਪੀ.ਚੋਣਾਂ ਵਿਚ ਨੁਕਸਾਨ ਉਠਾਉਣਾ ਪੈ ਸਕਦਾ ਹੈ। ਲੋਕ, ਭਾਜਪਾ ਸਰਕਾਰ ਤੋਂ ਨਾਰਾਜ਼ ਹਨ। ਇਸ ਮੌਕੇ ਰਾਕੇਸ਼ ਟਿਕੈਤ ਨੇ ਅਸਿੱਧੇ ਤੌਰ ’ਤੇ ਵੋਟਾਂ ਦੀ ਗਿਣਤੀ ਵਿਚ ਬੇਨਿਯਮੀਆਂ ਦੇ ਦੋਸ਼ ਵੀ ਲਾਏ। ਉਨ੍ਹਾਂ ਵਿਰੋਧੀ ਪਾਰਟੀ ਦੇ ਵਰਕਰਾਂ ਨੂੰ ਵੋਟਾਂ ਦੀ ਗਿਣਤੀ ਨੂੰ ਲੈ ਕੇ ਸੁਚੇਤ ਰਹਿਣ ਲਈ ਕਿਹਾ ਹੈ।
ਉਨ੍ਹਾਂ ਕਿਹਾ ਕਿ ਵਰਕਰਾਂ ਨੂੰ ਗਿਣਤੀ ਕੇਂਦਰਾਂ 'ਤੇ ਪਹਿਰਾ ਦੇਣਾ ਚਾਹੀਦਾ ਹੈ। ਜੇਕਰ ਉਨ੍ਹਾਂ ਦੇ ਪਹਿਰੇ 'ਚ ਕਮੀ ਰਹੀ ਤਾਂ ਯੂਪੀ ਜ਼ਿਲ੍ਹਾ ਪੰਚਾਇਤ ਵਰਗੇ ਨਤੀਜੇ ਵੀ ਸਾਹਮਣੇ ਆ ਸਕਦੇ ਹਨ। ਇਸ ਦੇ ਨਾਲ ਹੀ ਟਿਕੈਤ ਨੇ ਕਿਹਾ ਕਿ 2022 'ਚ ਪੂਰੇ ਦੇਸ਼ 'ਚ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾਵੇਗਾ, ਜਿੱਥੋਂ ਤੱਕ ਅੰਦੋਲਨ ਦਾ ਸਵਾਲ ਹੈ, ਜੇਕਰ ਸਮਝੌਤੇ ਤਹਿਤ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਫਿਰ ਅੰਦੋਲਨ ਕਿੱਥੇ ਅਤੇ ਕਦੋਂ ਹੋਵੇਗਾ, ਇਹ ਫੈਸਲਾ ਜਨਤਾ ਕਰੇਗੀ।