
ਪੂਰੇ ਇਲਾਕੇ ਦੀ ਘੇਰਾਬੰਦੀ ਕਰ ਕੀਤੀ ਜਾ ਰਹੀ ਹੈ ਅੱਤਵਾਦੀਆਂ ਦੀ ਭਾਲ
ਸ੍ਰੀਨਗਰ : ਸਥਾਨਕ ਅਮੀਰਕਦਲ 'ਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗ੍ਰੇਨੇਡ ਸੁੱਟਿਆ। ਗ੍ਰਨੇਡ ਫਟਣ ਨਾਲ ਇੱਕ ਪੁਲਿਸ ਮੁਲਾਜ਼ਮ ਸਮੇਤ 20 ਲੋਕ ਜ਼ਖ਼ਮੀ ਹੋ ਗਏ। ਇਸ ਤੋਂ ਇਲਾਵਾ ਗੰਭੀਰ ਜ਼ਖ਼ਮੀ ਹੋਏ ਇਕ ਨਾਗਰਿਕ ਦੀ ਵੀ ਮੌਤ ਹੋ ਗਈ। ਅਚਾਨਕ ਹੋਏ ਧਮਾਕੇ ਤੋਂ ਬਾਅਦ ਮੌਕੇ 'ਤੇ ਹਫੜਾ-ਦਫੜੀ ਮਚ ਗਈ। ਜਾਣਕਾਰੀ ਮਿਲਣ 'ਤੇ ਪਹੁੰਚੇ ਹੋਰ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ। ਅੱਤਵਾਦੀਆਂ ਦੀ ਵੱਡੇ ਪੱਧਰ 'ਤੇ ਭਾਲ ਜਾਰੀ ਹੈ।
ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਸਥਾਨਕ ਹਸਪਤਾਲ ਲਿਜਾਇਆ ਗਿਆ ਹੈ। ਔਰਤ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਅਮੀਰਕਦਲ 'ਚ ਚੌਕੀ 'ਤੇ ਸੁਰੱਖਿਆ ਬਲਾਂ ਦੀ ਟੁਕੜੀ ਤਾਇਨਾਤ ਸੀ। ਇਸ ਦੌਰਾਨ ਉਨ੍ਹਾਂ 'ਤੇ ਗ੍ਰਨੇਡ ਨਾਲ ਹਮਲਾ ਕੀਤਾ ਗਿਆ। ਨਿਸ਼ਾਨੇ ਤੋਂ ਖੁੰਝ ਕੇ ਗ੍ਰੇਨੇਡ ਕਿਸੇ ਹੋਰ ਥਾਂ ਜਾ ਕੇ ਫਟ ਗਿਆ। ਆਈਜੀ ਵਿਜੇ ਕੁਮਾਰ ਨੇ ਦੱਸਿਆ ਕਿ ਅੱਤਵਾਦੀਆਂ ਦੀ ਭਾਲ ਜਾਰੀ ਹੈ। ਫਿਲਹਾਲ ਗ੍ਰਨੇਡ ਹਮਲਾ ਕਿਸ ਨੇ ਕੀਤਾ ਅਤੇ ਕਿਸ ਮਕਸਦ ਲਈ ਕੀਤਾ, ਇਸ ਦਾ ਖੁਲਾਸਾ ਨਹੀਂ ਹੋਇਆ ਹੈ।
Grenade attack in Jammu and Kashmir injures 20 people,one killed
ਪੁਲਿਸ ਅਤੇ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਫੜਨ ਲਈ ਇਲਾਕੇ ਨੂੰ ਪੂਰੀ ਤਰ੍ਹਾਂ ਘੇਰ ਲਿਆ ਹੈ। ਜਾਣਕਾਰੀ ਮੁਤਾਬਕ ਜਿਸ ਸਮੇਂ ਅੱਤਵਾਦੀਆਂ ਨੇ ਗ੍ਰਨੇਡ ਨਾਲ ਹਮਲਾ ਕੀਤਾ ਉਸ ਸਮੇਂ ਅਮੀਰਕਦਲ ਬਾਜ਼ਾਰ 'ਚ ਸੁਰੱਖਿਆ ਬਲਾਂ ਦੀ ਟੁਕੜੀ ਮੌਜੂਦ ਸੀ ਅਤੇ ਸੁਰੱਖਿਆ ਬਲ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਸਨ ਪਰ ਜਦੋਂ ਉਨ੍ਹਾਂ ਨੇ ਗ੍ਰਨੇਡ ਸੁੱਟਿਆ ਤਾਂ ਇਹ ਨਿਸ਼ਾਨੇ ਤੋਂ ਖੁੰਝ ਗਿਆ।
ਜੰਮੂ-ਕਸ਼ਮੀਰ 'ਚ ਗ੍ਰੇਨੇਡ ਹਮਲੇ 'ਚ 20 ਲੋਕ ਜ਼ਖਮੀ, ਇਕ ਦੀ ਮੌਤ
ਦੱਸਣਯੋਗ ਹੈ ਕਿ ਸ਼ਨੀਵਾਰ ਨੂੰ ਸ੍ਰੀਨਗਰ ਸ਼ਹਿਰ ਦੇ ਆਲਮਗਿਰੀ ਬਾਜ਼ਾਰ 'ਚ ਸੜਕ ਕਿਨਾਰੇ ਇਕ ਸ਼ੱਕੀ ਵਸਤੂ ਮਿਲਣ ਤੋਂ ਬਾਅਦ ਦਹਿਸ਼ਤ ਫੈਲ ਗਈ। ਸੂਚਨਾ ਮਿਲਣ 'ਤੇ ਪੁਲਿਸ ਅਤੇ ਸੀਆਰਪੀਐਫ ਦੇ ਅਧਿਕਾਰੀ ਅਤੇ ਜਵਾਨ ਮੌਕੇ 'ਤੇ ਪਹੁੰਚ ਗਏ ਅਤੇ ਇਲਾਕੇ 'ਚ ਆਵਾਜਾਈ ਰੋਕ ਦਿੱਤੀ ਗਈ ਸੀ। ਸੁਰੱਖਿਆ ਬਲਾਂ ਨੇ ਬੰਬ ਨਿਰੋਧਕ ਦਸਤੇ ਨੂੰ ਮੌਕੇ 'ਤੇ ਬੁਲਾਇਆ, ਜਿਨ੍ਹਾਂ ਨੇ ਸ਼ੱਕੀ ਵਸਤੂ ਨੂੰ ਸੁਰੱਖਿਅਤ ਸਥਾਨ 'ਤੇ ਪਹੁੰਚਾਉਂਦੇ ਹੋਏ ਨਸ਼ਟ ਕਰ ਦਿੱਤਾ। ਇਸ ਤੋਂ ਬਾਅਦ ਆਵਾਜਾਈ ਬਹਾਲ ਹੋ ਗਈ ਸੀ।
army
ਹਾਲਾਂਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਸੜਕ 'ਤੇ ਜਾਂਦੇ ਸਮੇਂ ਸਾਈਕਲ ਸਵਾਰ ਦੀ ਬੋਤਲ ਡਿੱਗ ਗਈ ਸੀ। ਐਸਐਸਪੀ ਸ੍ਰੀਨਗਰ ਰਾਕੇਸ਼ ਬਲਵਾਲ ਨੇ ਦੱਸਿਆ ਕਿ ਜਾਂਚ ਦੌਰਾਨ ਉਥੇ ਇੱਕ ਦੁਕਾਨ ’ਤੇ ਲੱਗੇ ਸੀਸੀਟੀਵੀ ਦੀ ਫੁਟੇਜ ਨੂੰ ਸਕੈਨ ਕੀਤਾ ਗਿਆ ਤਾਂ ਪਤਾ ਲੱਗਿਆ ਕਿ ਇਹ ਬੋਤਲ ਇੱਕ ਬਜ਼ੁਰਗ ਵਿਅਕਤੀ ਦੇ ਸਾਈਕਲ ਤੋਂ ਡਿੱਗੀ ਸੀ।