ਯੂਕਰੇਨ 'ਚ ਮਾਰੇ ਗਏ ਵਿਦਿਆਰਥੀ ਨਵੀਨ ਦੇ ਵਾਰਸਾਂ ਨੂੰ ਕਰਨਾਟਕ ਦੇ CM ਨੇ ਸੌਂਪਿਆ 25 ਲੱਖ ਦਾ ਚੈੱਕ
Published : Mar 6, 2022, 2:44 pm IST
Updated : Mar 6, 2022, 2:44 pm IST
SHARE ARTICLE
Karnataka CM hands over cheque of Rs 25 lakh to family of student killed in Ukraine
Karnataka CM hands over cheque of Rs 25 lakh to family of student killed in Ukraine

ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਵੀ ਦਿੱਤੀ ਜਾਵੇਗੀ

 

ਬੰਗਲੁਰੂ -  ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਸ਼ਨੀਵਾਰ ਨੂੰ ਯੂਕਰੇਨ ਵਿਚ ਰੂਸੀ ਹਮਲੇ ਦੌਰਾਨ ਮਾਰੇ ਗਏ ਮੈਡੀਕਲ ਵਿਦਿਆਰਥੀ ਨਵੀਨ ਸ਼ੇਖਰੱਪਾ ਦੇ ਵਾਰਸਾਂ ਨੂੰ 25 ਲੱਖ ਰੁਪਏ ਦਾ ਚੈੱਕ ਸੌਂਪਿਆ। ਮੁੱਖ ਮੰਤਰੀ ਨੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦਾ ਵੀ ਵਾਅਦਾ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਹੈ ਕਿ ਨਵੀਨ ਦੀ ਦੇਹ ਨੂੰ ਘਰ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Karnataka CM hands over cheque of Rs 25 lakh to family of student killed in UkraineKarnataka CM hands over cheque of Rs 25 lakh to family of student killed in Ukraine

ਮੁੱਖ ਮੰਤਰੀ ਨੇ ਕਿਹਾ, 'ਮੈਂ ਨਵੀਨ ਸ਼ੇਖਰੱਪਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦਾ ਚੈੱਕ ਸੌਂਪਿਆ। ਅਸੀਂ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਵੀ ਦੇਵਾਂਗੇ। ਨਵੀਨ ਦੀ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇਗਾ। ਮੈਂ ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਹੋਰ ਅਧਿਕਾਰੀਆਂ ਦੇ ਸੰਪਰਕ ਵਿਚ ਹਾਂ। ਇਸ ਤੋਂ ਇਲਾਵਾ ਯੂਕਰੇਨ ਸਥਿਤ ਭਾਰਤੀ ਦੂਤਾਵਾਸ ਨਾਲ ਵੀ ਗੱਲਬਾਤ ਚੱਲ ਰਹੀ ਹੈ। 

file photo 

ਵਿਦੇਸ਼ ਮੰਤਰਾਲੇ ਨੇ 1 ਮਾਰਚ ਨੂੰ ਨਵੀਨ ਦੀ ਮੌਤ ਦੀ ਜਾਣਕਾਰੀ ਦਿੱਤੀ ਸੀ। ਮੰਤਰਾਲੇ ਨੇ ਕਿਹਾ ਸੀ ਕਿ ਕਰਨਾਟਕ ਦੇ ਹਾਵੇਰੀ ਜ਼ਿਲੇ ਦੇ ਵਿਦਿਆਰਥੀ ਨਵੀਨ ਸ਼ੇਖਰੱਪਾ, ਜੋ ਕਿ ਯੂਕਰੇਨ ਦੇ ਖਾਰਕੀਵ ਵਿੱਚ ਐਮਬੀਬੀਐਸ ਦੇ ਚੌਥੇ ਸਾਲ ਵਿਚ ਸੀ, ਦੀ ਮੌਤ ਹੋ ਗਈ। 21 ਸਾਲਾ ਭਾਰਤੀ ਵਿਦਿਆਰਥੀ ਨਵੀਨ ਭੋਜਨ ਖਰੀਦਣ ਲਈ ਘਰ ਤੋਂ ਬਾਹਰ ਗਿਆ ਸੀ ਜਿਸ ਦੌਰਾਨ ਉਸ ਦੇ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ ਸੀ। 

SHARE ARTICLE

ਏਜੰਸੀ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement