ਸਕੂਲ-ਕਾਲਜ ਖੋਲਣ ਬਾਰੇ ਸਰਕਾਰ ਨੇ ਕੀਤਾ ਐਲਾਨ, ਪੜ੍ਹੋ ਕੀ ਕਿਹਾ
Published : Apr 6, 2020, 4:26 pm IST
Updated : Apr 9, 2020, 6:40 pm IST
SHARE ARTICLE
Photo
Photo

ਦੇਸ਼ ਵਿਚ ਲੌਕਡਾਊਨ ਖਤਮ ਹੋਣ ਦਾ ਸਮਾਂ ਨਜ਼ਦੀਕ ਆ ਰਿਹਾ ਹੈ, ਇਸ ਦੌਰਾਨ ਲੋਕਾਂ ਦੀ ਬੇਬਸੀ ਵਧਦੀ ਜਾ ਰਹੀ ਹੈ।

ਨਵੀਂ ਦਿੱਲੀ: ਦੇਸ਼ ਵਿਚ ਲੌਕਡਾਊਨ ਖਤਮ ਹੋਣ ਦਾ ਸਮਾਂ ਨਜ਼ਦੀਕ ਆ ਰਿਹਾ ਹੈ, ਇਸ ਦੌਰਾਨ ਲੋਕਾਂ ਦੀ ਬੇਬਸੀ ਵਧਦੀ ਜਾ ਰਹੀ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਡਰ ਵੀ ਹੈ ਕਿ ਕਿਤੇ ਲੌਕਡਾਊਨ ਦਾ ਸਮਾਂ ਵਧ ਨਾ ਜਾਵੇ। ਇਸ ਤੋਂ ਇਲਾਵਾ ਲੋਕ ਇਸ ਚੀਜ਼ ਨੂੰ ਲੈ ਕੇ ਵੀ ਚਿੰਤਤ ਹਨ ਕਿ ਸਕੂਲ ਅਤੇ ਕਾਲਜ 14 ਅਪ੍ਰੈਲ ਤੋਂ ਬਾਅਦ ਕਦੋਂ ਖੁੱਲ੍ਹਣਗੇ।

ਮਨੁੱਖੀ ਸਰੋਤ ਵਿਕਾਸ (ਐਚਆਰਡੀ) ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਕਿਹਾ ਹੈ ਕਿ ਸਰਕਾਰ 14 ਅਪ੍ਰੈਲ ਨੂੰ COVID-19 ਦੀ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ ਹੀ ਫੈਸਲਾ ਲਵੇਗੀ ਕਿ ਕਾਲਜ ਖੁੱਲ੍ਹਣਗੇ ਜਾਂ ਨਹੀਂ। ਦੱਸ ਦੇਈਏ ਕਿ 14 ਅਪ੍ਰੈਲ ਨੂੰ 21 ਦਿਨਾਂ ਦਾ ਲੌਕਡਾਊਨ ਖ਼ਤਮ ਹੋਣ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਇਸ ਤਰ੍ਹਾਂ ਦੇ ਕੋਈ ਸੰਕੇਤ ਨਹੀਂ ਮਿਲ ਰਹੇ ਹਨ ਕਿ ਲੌਕਡਾਊਨ ਅੱਗੇ ਕਰ ਦਿੱਤਾ ਜਾਵੇਗਾ।

ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹਣ 'ਤੇ ਪੋਖਰਿਆਲ ਨੇ ਕਿਹਾ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਸਰਕਾਰ ਲਈ ਸਭ ਤੋਂ ਮਹੱਤਵਪੂਰਨ ਹੈ। ਇਸ ਦੇ ਨਾਲ ਹੀ ਮਨੁੱਖੀ ਸਰੋਤ ਵਿਕਾਸ ਮੰਤਰੀ ਨੇ ਇਹ ਵੀ ਕਿਹਾ ਕਿ ਅਸੀਂ ਇਹ ਸੁਨਿਸ਼ਚਿਤ ਕਰਨ ਲਈ ਤਿਆਰ ਹਾਂ ਕਿ ਜੇ ਸਕੂਲ ਕਾਲਜ 14 ਅਪ੍ਰੈਲ ਤੋਂ ਬਾਅਦ ਬੰਦ ਰਹੇ ਤਾਂ ਵਿਦਿਆਰਥੀਆਂ ਦਾ ਕੋਈ ਵਿੱਦਿਅਕ ਨੁਕਸਾਨ ਨਾ ਹੋਵੇ। 

ਲੌਕਡਾਉਨ ਖਤਮ ਹੋਣ ‘ਤੇ ਮੁਲਤਵੀ ਪਰੀਖਿਆਵਾਂ ਕਰਵਾਉਣ ਦੀ ਯੋਜਨਾ ਤਿਆਰ ਹੈ। ਦੱਸ ਦਈਏ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੇ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ 21 ਦਿਨਾਂ ਦਾ ਲੌਕਡਾਊਨ ਕੀਤਾ ਸੀ। ਇਸ ਤੋਂ ਬਾਅਦ ਇਹ ਲੌਕਡਾਊਨ 14 ਅਪ੍ਰੈਲ ਨੂੰ ਖਤਮ ਹੋ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਸਮੇਂ ਦੇਸ਼ ਕੋਰੋਨਾ ਸੰਕਟ ਨਾਲ ਜੂਝ ਰਿਹਾ ਹੈ। 

ਦੇਸ਼ ਵਿਚ ਕੋਰੋਨਾ ਵਾਇਰਸ ਕੇਸਾਂ ਦੀ ਗਿਣਤੀ 4 ਹਜ਼ਾਰ ਤੋਂ ਪਾਰ ਚਲੀ ਗਈ ਹੈ। 100 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 292 ਲੋਕ ਠੀਕ ਹੋਏ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement