ਸਿੱਖ ਜਵਾਨ ਨੇ ਨਕਸਲੀ ਹਮਲੇ 'ਚ ਪੱਗ ਉਤਾਰ ਕੇ ਜ਼ਖ਼ਮੀ ਸਾਥੀ ਦੇ ਬੰਨੀ ਪੱਟੀ
Published : Apr 6, 2021, 10:55 am IST
Updated : Apr 6, 2021, 3:38 pm IST
SHARE ARTICLE
Chhattisgarh attack
Chhattisgarh attack

ਸਿੱਖ ਜਵਾਨ ਦੀ ਭਾਵਨਾ ਨੂੰ ਮੇਰਾ ਸਲਾਮ।

ਰਾਏਪੁਰ:  ਛੱਤੀਸਗੜ੍ਹ 'ਚ ਸਰਹੱਦ 'ਤੇ ਸੁਰੱਖਿਆ ਬਲਾਂ ਅਤੇ ਨਕਸਲੀਆਂ ਦਰਮਿਆਨ ਹੋਈ ਮੁਠਭੇੜ ਵਿਚ ਸੁਰੱਖਿਆ ਬਲਾਂ ਦੇ 22 ਜਵਾਨ ਸ਼ਹੀਦ ਹੋਏ ਗਏ। ਇਸ ਘਟਨਾ ਵਿਚ 31 ਜਵਾਨ ਜ਼ਖ਼ਮੀ ਹੋਏ ਹਨ। ਇਸ ਮੁਠਭੇੜ ਵਿਚ ਤਸਵੀਰ ਸਾਹਮਣੇ ਆਈ ਹੈ ਜਿਸ ਨੂੰ ਵੇਖ ਕੇ ਹਰ ਕਿਸੇ ਭਾਰਤੀ ਨਾਗਰਿਕ ਨੂੰ ਮਾਣ ਮਹਿਸੂਸ ਹੋ ਰਿਹਾ ਹੈ। ਦਰਅਸਲ ਨਕਸਲੀਆਂ ਦਰਮਿਆਨ ਹੋਈ ਮੁਠਭੇੜ 'ਚ ਇਕ ਸਿੱਖ ਜਵਾਨ ਗੋਲੀ ਲੱਗਣ ਨਾਲ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਸੀ।

Chhattisgarh Maoists attackChhattisgarh attack

ਇਸ ਦੌਰਾਨ ਹੀ ਸਾਹਮਣੇ ਇਕ ਹੋਰ ਸਿਪਾਹੀ ਨੂੰ ਗੋਲੀ ਮਾਰ ਦਿੱਤੀ ਗਈ ਅਤੇ ਉਹ ਵੀ ਜ਼ਖਮੀ ਹੋ ਗਿਆ। ਜਿਵੇਂ ਹੀ ਉਸ ਨੂੰ ਗੋਲੀ ਲੱਗੀ 'ਤੇ ਸਿੱਖ ਜਵਾਨ ਨੇ ਆਪਣੀ ਪੱਗ ਉਤਾਰ ਕੇ ਆਪਣੇ ਸਾਥੀ ਦੇ ਜ਼ਖਮ 'ਤੇ ਪੱਟੀ ਬੰਨ੍ਹ ਦਿੱਤੀ। 

RK VIJRK VIJ

ਇਸ ਘਟਨਾ ਨੂੰ ਆਈਪੀਐਸ ਅਧਿਕਾਰੀ ਆਰਕੇ ਵਿਜ ਨੇ ਟਵੀਟ ਕੀਤਾ ਹੈ ਅਤੇ ਕਿਹਾ ਹੈ, 'ਸਿੱਖ ਜਵਾਨ ਦੇ ਜਜ਼ਬੇ ਨੂੰ ਨੂੰ ਮੇਰਾ ਸਲਾਮ।' ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨਕਸਲੀਆਂ ਦੇ ਹਮਲੇ ਵਿੱਚ ਜ਼ਖਮੀ ਹੋਏ ਦੋਵੇਂ ਜਵਾਨਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੋਵਾਂ ਦੀ ਹਾਲਤ ਸਥਿਰ ਹੈ। ਪੁਲਿਸ ਅਧਿਕਾਰੀ ਨੇ ਇੱਕ ਫੋਟੋ ਵੀ ਸਾਂਝੀ ਕੀਤੀ ਹੈ। 

ARMYARMY

ਦੱਸਣਯੋਗ ਹੈ ਕਿ ਛੱਤੀਸਗੜ੍ਹ ਦੇ ਬੀਜਾਪੁਰ ’ਚ ਇਸ ਵਰ੍ਹੇ ਦਾ ਸਭ ਤੋਂ ਵੱਡਾ ਨਕਸਲੀ ਹਮਲਾ ਹੋਇਆ ਹੈ। ਹੁਣ ਤੱਕ 22 ਜਵਾਨਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਸ਼ਹੀਦ ਹੋਏ ਜਵਾਨਾਂ 'ਚੋਂ 7 ਜਵਾਨ ਕੋਬਰਾ ਬਟਾਲੀਅਨ, 8 ਜਵਾਨ ਜ਼ਿਲ੍ਹਾ ਰਿਜ਼ਰਵ ਗਾਰਡ (ਡੀਆਰਜੀ), 6 ਜਵਾਨ ਵਿਸ਼ੇਸ਼ ਟਾਸਕ ਫ਼ੋਰਸ ਤੇ ਬਸਤਾਰੀਆ ਬਟਾਲੀਅਨ ਦਾ 1 ਜਵਾਨ ਸ਼ਾਮਲ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement