ਛੱਤੀਸਗੜ੍ਹ ਨਕਸਲੀ ਹਮਲਾ: ਲਾਪਤਾ ਜਵਾਨ ਸਬੰੰਧੀ CRPF ਦਾ ਅਹਿਮ ਬਿਆਨ
Published : Apr 6, 2021, 3:57 pm IST
Updated : Apr 6, 2021, 4:01 pm IST
SHARE ARTICLE
kuldeep Chhattisgarh Naxal attack
kuldeep Chhattisgarh Naxal attack

ਇਨ੍ਹਾਂ ਅਪੁਸ਼ਟ ਖ਼ਬਰਾਂ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜੇਕਰ ਸੱਚ ਹੋਇਆ ਤਾਂ ਜਵਾਨ ਨੂੰ ਛੁਡਾਉਣ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ।

ਨਵੀਂ ਦਿੱਲੀ- ਛੱਤੀਸਗੜ੍ਹ ਸੁਰੱਖਿਆ ਬਲਾਂ ਅਤੇ ਨਕਸਲੀਆਂ ਦਰਮਿਆਨ ਹੋਈ ਮੁਠਭੇੜ ਬਾਰੇ ਅੱਜ ਸੀ.ਆਰ.ਪੀ.ਐਫ. ਦੇ ਡਾਇਰੈਕਟਰ ਜਨਰਲ ਕੁਲਦੀਪ ਸਿੰਘ ਨੇ ਜ਼ਿਕਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸੀ.ਆਰ.ਪੀ.ਐਫ. ਦਾ ਇਕ ਜਵਾਨ ਅਜੇ ਵੀ ਲਾਪਤਾ ਹੈ ਅਤੇ ਅਜਿਹੀਆਂ ਅਟਕਲਾਂ ਹਨ ਕਿ ਉਕਤ ਲਾਪਤਾ ਜਵਾਨ ਨਕਸਲੀਆਂ ਦੇ ਕਬਜ਼ੇ ਵਿਚ ਹੈ। ਇਨ੍ਹਾਂ ਅਪੁਸ਼ਟ ਖ਼ਬਰਾਂ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜੇਕਰ ਸੱਚ ਹੋਇਆ ਤਾਂ ਜਵਾਨ ਨੂੰ ਛੁਡਾਉਣ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ।

kuldeepkuldeep singh

ਉਨ੍ਹਾਂ ਨੇ ਅੱਗੇ ਕਿਹਾ ਕਿ  ਸ਼ਹੀਦ ਹੋਏ ਜਵਾਨਾਂ 'ਚੋਂ 7 ਜਵਾਨ ਕੋਬਰਾ ਬਟਾਲੀਅਨ, 8 ਜਵਾਨ ਜ਼ਿਲ੍ਹਾ ਰਿਜ਼ਰਵ ਗਾਰਡ (ਡੀਆਰਜੀ), 6 ਜਵਾਨ ਵਿਸ਼ੇਸ਼ ਟਾਸਕ ਫ਼ੋਰਸ ਤੇ ਬਸਤਾਰੀਆ ਬਟਾਲੀਅਨ ਦਾ 1 ਜਵਾਨ ਸ਼ਾਮਲ ਹੈ। ਇਹ ਵੀ ਖ਼ਬਰਾਂ ਸਾਹਮਣੇ ਆ ਰਹੀ ਹਨ ਕਿ ਨਕਸਲੀਆਂ ਦੇ 28 ਲੋਕਾਂ ਦੀ ਮੌਤ ਹੋ ਗਈ ਹੈ। ਇਹ ਸੱਚ ਹੈ ਕਿ ਉਹ ਮਾਰੇ ਗਏ ਲੋਕਾਂ ਦੀ ਗਿਣਤੀ ਨੂੰ ਸਵੀਕਾਰ ਨਹੀਂ ਕਰਦੇ ਪਰ ਇਹ ਗਿਣਤੀ ਜ਼ਰੂਰ 28 ਤੋਂ ਵੱਧ ਹੋਵੇਗੀ। ਜ਼ਖਮੀਆਂ ਦੀ ਗਿਣਤੀ ਇਸ ਤੋਂ ਵੱਧ ਹੋਵੇਗੀ।

Chhattisgarh Maoists attackChhattisgarh Maoists attack

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਛੱਤੀਸਗੜ੍ਹ 'ਚ ਨਕਸਲੀਆਂ ਨਾਲ ਹੋਏ ਮੁਕਾਬਲੇ ਵਿਚ ਸੁਰੱਖਿਆ ਬਲਾਂ ਦੇ 22 ਜਵਾਨ ਸ਼ਹੀਦ ਹੋ ਗਏ। ਇਸ ਘਟਨਾ ਵਿਚ 32 ਜਵਾਨ ਜ਼ਖ਼ਮੀ ਹੋਏ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM

ਕੰਧ ਟੱਪ ਕੇ ਲੱਗਿਆ ਸੀ ਭੱਜਣ,ਖੜ੍ਹ ਖੜ੍ਹ ਦੇਖ ਰਿਹਾ ਸਾਰਾ ਪਿੰਡ,ਹੋ ਗਿਆ ਹੰਗਾਮਾ

20 Feb 2026 1:31 PM

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM

ਤਰਨ ਤਾਰਨ ਸਰਪੰਚ ਕ.ਤ.ਲ ਮਾਮਲੇ 'ਚ ਵੱਡੀ ਅੱਪਡੇਟ

19 Feb 2026 3:10 PM

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM
Advertisement