
ਚੋਣ ਕਮਿਸ਼ਨ ਨੇ ਸੈਕਟਰ ਅਫਸਰ ਨੂੰ ਮੁਅੱਤਲ ਕੀਤਾ
ਕੋਲਕਾਤਾ: ਪੱਛਮੀ ਬੰਗਾਲ ਵਿਚ ਵਿਧਾਨ ਸਭਾ ਚੋਣਾਂ ਜਾਰੀ ਹਨ। ਇਸ ਦੇ ਚਲਦਿਆਂ ਈਵੀਐਮ ਮਸ਼ੀਨਾਂ ਨੂੰ ਲੈ ਕੇ ਇਕ ਨਵਾਂ ਵਿਵਾਦ ਸਾਹਮਣੇ ਆਇਆ ਹੈ। ਦਰਅਸਲ ਇੱਥੇ ਉਲੂਬੇਰੀਆ ਵਿਚ ਤ੍ਰਿਣਮੂਲ ਕਾਂਗਰਸ ਦੇ ਇਕ ਨੇਤਾ ਦੇ ਘਰ ਤੋਂ ਈਵੀਐਮ ਤੇ ਵੀਵੀਪੈਟ ਮਸ਼ੀਨਾਂ ਬਰਾਮਦ ਕੀਤੀਆਂ ਗਈਆਂ ਹਨ।
EVMs
ਇਸ ਦੇ ਲਈ ਜ਼ਿੰਮੇਵਾਰ ਸੈਕਟਰ ਅਫਸਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਇਸ ਨੂੰ ਨਿਰਦੇਸ਼ਾਂ ਦਾ ਉਲੰਘਣ ਦੱਸਿਆ ਹੈ। ਕਮਿਸ਼ਨ ਨੇ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਟੀਐਮਸੀ ਨੇਤਾ ਦੇ ਘਰੋਂ ਬਰਾਮਦ ਹੋਈਆਂ ਮਸ਼ੀਨਾਂ ਨੂੰ ਚੋਣ ਪ੍ਰਕਿਰਿਆ ਤੋਂ ਹਟਾ ਦਿੱਤਾ ਗਿਆ ਹੈ। ਨਿਊਜ਼ ਏਜੰਸੀ ਮੁਤਾਬਕ ਹਾਵੜਾ ਜ਼ਿਲ੍ਹੇ ਦੇ ਉਲੂਬੇਰੀਆ ਉੱਤਰ ਵਿਚ AC 177 ਦੇ ਸੈਕਟਰ ਅਫਸਰ ਤਪਨ ਸਰਕਾਰ ਨੂੰ ਚੋਣ ਕਮਿਸ਼ਨ ਨੇ ਮੁਅੱਤਲ ਕਰ ਦਿੱਤਾ ਹੈ।
Election Commission
ਕਮਿਸ਼ਨ ਦਾ ਕਹਿਣਾ ਹੈ ਕਿ ਉਹ ਰਿਜ਼ਰਵ ਈਵੀਐਮ ਤੇ ਵੀਵੀਪੈਟ ਮਸ਼ੀਨਾਂ ਦੇ ਨਾਲ ਅਪਣੇ ਰਿਸ਼ਤੇਦਾਰ ਦੇ ਘਰ ਜਾ ਕੇ ਸੌਂ ਗਏ। ਦੱਸ ਦਈਏ ਕਿ ਇਹ ਘਟਨਾ ਉਸ ਸਮੇਂ ਸਾਹਮਣੇ ਆਈ ਹੈ ਜਦੋਂ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਤੀਜੇ ਪੜਾਅ ਦੀ ਵੋਟਿੰਗ ਹੋ ਰਹੀ ਹੈ।