ਆਮ ਆਦਮੀ 'ਤੇ ਰੋਜ਼ਾਨਾ ਪੈ ਰਹੀ ਮਹਿੰਗਾਈ ਦੀ ਮਾਰ, ਅੱਜ ਫਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
Published : Apr 6, 2022, 10:19 am IST
Updated : Apr 6, 2022, 10:19 am IST
SHARE ARTICLE
Photo
Photo

ਤੇਲ ਦੀਆਂ ਕੀਮਤਾਂ ਵਿੱਚ ਅੱਜ 80-80 ਪੈਸੇ ਪ੍ਰਤੀ ਲੀਟਰ ਦਾ ਹੋਇਆ ਵਾਧਾ

 

ਨਵੀਂ ਦਿੱਲੀ:  ਬੁੱਧਵਾਰ ਯਾਨੀ 6 ਅਪ੍ਰੈਲ, 2022 ਨੂੰ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਹੋਇਆ ਹੈ। ਅੱਜ ਫਿਰ ਤੇਲ ਦੀਆਂ ਕੀਮਤਾਂ ਵਿੱਚ 80-80 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਪਿਛਲੇ 16 ਦਿਨਾਂ ਵਿੱਚ ਇਹ 14ਵਾਂ ਵਾਧਾ ਹੈ। ਇਸ ਦੇ ਨਾਲ ਹੀ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 105 ਰੁਪਏ ਨੂੰ ਪਾਰ ਕਰ ਗਈ ਹੈ।

 

petrol diesel pricepetrol diesel price

ਡੀਜ਼ਲ ਵੀ 96 ਰੁਪਏ ਤੋਂ ਉੱਪਰ ਵਿਕ ਰਿਹਾ ਹੈ। ਦਿੱਲੀ 'ਚ ਅੱਜ ਲੋਕ 105.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 96.67 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 'ਚ 84 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ, ਜਿਸ ਤੋਂ ਬਾਅਦ ਇਸ ਦੀ ਕੀਮਤ 120.51 ਰੁਪਏ ਅਤੇ ਡੀਜ਼ਲ ਦੀ ਕੀਮਤ 85 ਪੈਸੇ ਵਧ ਕੇ 104.77 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

 

Petrol Diesel pricePetrol Diesel price

ਇਹ ਦਰਾਂ ਹਰ ਰਾਜ ਦੇ ਟੈਕਸ ਢਾਂਚੇ ਦੇ ਅਨੁਸਾਰ ਵੱਖ-ਵੱਖ ਹੋਣਗੀਆਂ। ਦੱਸ ਦੇਈਏ ਕਿ 22 ਮਾਰਚ 2022 ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਇਸ ਤੋਂ ਪਹਿਲਾਂ ਕਰੀਬ ਸਾਢੇ ਚਾਰ ਮਹੀਨੇ ਪਹਿਲਾਂ ਤੇਲ ਸਥਿਰ ਚੱਲ ਰਿਹਾ ਸੀ। ਇੰਨਾ ਵਾਧਾ ਦੇਖਣ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੋਵੇਂ 10 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।
 

Petrol Diesel PricePetrol Diesel Price

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement