
ਸ੍ਰੀਲੰਕਾ 'ਚ ਮਹਿੰਗਾਈ ਸਿਖਰਾਂ 'ਤੇ
ਸ੍ਰੀਲੰਕਾ ਵਿੱਚ ਐਮਰਜੈਂਸੀ ਦੀ ਸਥਿਤੀ ਨੂੰ ਹਟਾ ਦਿੱਤਾ ਗਿਆ ਹੈ। ਰਾਸ਼ਟਰਪਤੀ ਗੋਤਾਭਯਾ ਰਾਜਪਕਸ਼ੇ ਨੇ ਇਹ ਐਲਾਨ ਕੀਤਾ ਹੈ। ਉਹਨਾਂ ਨੇ ਪਹਿਲਾਂ ਵਿਗੜਦੀ ਸਥਿਤੀ ਨੂੰ ਦੇਖਦੇ ਹੋਏ ਐਮਰਜੈਂਸੀ ਲਗਾਉਣ ਦਾ ਫੈਸਲਾ ਕੀਤਾ ਸੀ ਪਰ ਹੁਣ ਉਹਨਾਂ ਨੇ ਇਹ ਫੈਸਲਾ ਰੱਦ ਕਰ ਦਿੱਤਾ ਹੈ।
Sri Lanka
ਵੈਸੇ ਤਾਂ ਜ਼ਮੀਨੀ ਪੱਧਰ 'ਤੇ ਸਥਿਤੀ ਅਜੇ ਵੀ ਬਹੁਤ ਖਰਾਬ ਦੱਸੀ ਜਾਂਦੀ ਹੈ। ਮਹਿੰਗਾਈ ਸਿਖਰਾਂ 'ਤੇ ਪਹੁੰਚ ਗਈ ਹੈ ਅਤੇ ਲੋਕਾਂ ਦੇ ਸਬਰ ਦਾ ਬੰਨ੍ਹ ਟੁੱਟ ਰਿਹਾ ਹੈ। ਡੀਜ਼ਲ ਲੈਣ ਲਈ ਲੰਮੀਆਂ ਕਤਾਰਾਂ, ਮਿੱਟੀ ਦੇ ਤੇਲ ਲਈ ਘੰਟਿਆਂਬੱਧੀ ਉਡੀਕ ਕਰਨੀ ਪੈ ਰਹੀ ਹੈ ਅਤੇ ਪੇਪਰਾਂ ਦੀ ਘਾਟ ਕਾਰਨ ਬੱਚਿਆਂ ਦੇ ਇਮਤਿਹਾਨ ਰੱਦ ਹੋ ਗਏ ਹਨ।
Gotabaya Rajapaksa
ਵਿਗੜਦੀ ਸਥਿਤੀ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਪ੍ਰਧਾਨ ਮੰਤਰੀ ਦੀ ਪੂਰੀ ਕੈਬਨਿਟ ਨੇ ਅਸਤੀਫਾ ਦੇ ਦਿੱਤਾ ਹੈ। ਇੱਥੋਂ ਤੱਕ ਕਿ ਪ੍ਰਧਾਨਮੰਤਰੀ ਦੇ ਬੇਟੇ ਨੇ ਵੀ ਆਪਣਾ ਅਹੁਦਾ ਛੱਡਣ ਦਾ ਫੈਸਲਾ ਕਰ ਲਿਆ ਹੈ। ਕਿਹਾ ਜਾ ਰਿਹਾ ਹੈ ਕਿ ਹੁਣ ਸ੍ਰੀਲੰਕਾ 'ਚ ਸਰਬ ਪਾਰਟੀ ਸਰਕਾਰ ਬਣ ਸਕਦੀ ਹੈ, ਜਿਸ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਵੀ ਸਰਗਰਮ ਸ਼ਮੂਲੀਅਤ ਹੋਵੇਗੀ।