ਪੰਜਾਬ ਦੇ ਬਿਜਲੀ ਮੰਤਰੀ ਵੱਲੋਂ ਕੇਂਦਰੀ ਕੋਲਾ ਮੰਤਰੀ ਅਤੇ ਕੇਂਦਰੀ ਬਿਜਲੀ ਮੰਤਰੀ ਨਾਲ ਕੀਤੀ ਗਈ ਮੁਲਾਕਾਤ
Published : Apr 6, 2022, 9:10 pm IST
Updated : Apr 6, 2022, 9:10 pm IST
SHARE ARTICLE
Punjab Power Minister Meets Union Coal Minister And Union Power Minister
Punjab Power Minister Meets Union Coal Minister And Union Power Minister

ਪੰਜਾਬ ਦੇ ਬਿਜਲੀ ਮੰਤਰੀ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਮੁੱਦਾ ਵੀ ਉਠਾਇਆ ਗਿਆ।

 

ਨਵੀਂ ਦਿੱਲੀ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਵੱਲੋਂ ਕੇਂਦਰੀ ਕੋਲਾ ਤੇ ਖਣਜ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਇੱਥੇ ਸੰਸਦ ਭਵਨ ਵਿਖੇ ਅਤੇ ਕੇਂਦਰੀ ਬਿਜਲੀ, ਨਵੀਂ ਅਤੇ ਨਵਿਉਣਯੋਗ ਊਰਜਾ ਮੰਤਰੀ ਰੀ ਆਰ.ਕੇ. ਸਿੰਘ ਨਾਲ ਅੱਜ ਇੱਥੇ ਮੀਟਿੰਗ ਕਰਕੇ ਪੰਜਾਬ ਦੇ ਬਿਜਲੀ ਨਾਲ ਸਬੰਧਤ ਮੁਦਿਆਂ ਅਤੇ ਚੱਲ ਰਹੇ ਕੋਲਾ ਸੰਕਟ ਨਾਲ ਜੁੜੇ ਸੂਬੇ ਦੇ ਸਰੋਕਾਰਾਂ ਬਾਰੇ ਗੱਲਬਾਤ ਕੀਤੀ। ਆਪਣੀ ਇਸ ਪਲੇਠੀ ਮੀਟਿੰਗ ਦੌਰਾਨ ਪੰਜਾਬ ਦੇ ਬਿਜਲੀ ਮੰਤਰੀ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਪੰਜਾਬ ਵਿੱਚ ਬਿਜਲੀ ਦੀ ਮੰਗ ਜਿਆਦਾ ਵੱਧ ਜਾਂਦੀ ਹੈ ਅਤੇ ਸੂਬੇ ਨੂੰ ਸਰਕਾਰ ਦੀ ਮਾਲਕੀ ਵਾਲੇ ਥਰਮਲ ਪਾਵਰ ਸਟੇਸ਼ਨਾਂ ਦੇ ਸਾਰੇ ਯੂਨਿਟ ਚਲਾਉਣੇ ਪੈਂਦੇ ਹਨ।

Punjab Power Minister Meets Union Coal Minister And Union Power MinisterPunjab Power Minister Meets Union Coal Minister And Union Power Minister

ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਮੰਗ ਵੱਧ ਕੇ 15000 ਮੈਗਾਵਾਟ ਹੋਣ ਦੀ ਸੰਭਾਵਨਾ ਹੈ।ਕੈਬਨਿਟ ਮੰਤਰੀ ਵੱਲੋਂ ਕੋਲੇ ਸਬੰਧੀ ਸਬ ਗਰੁੱਪ ਕਮੇਟੀ ਵੱਲੋਂ ਸੂਬੇ ਦੇ ਆਪਣੇ ਪਲਾਂਟਾਂ ਅਤੇ ਪ੍ਰਾਈਵੇਟ ਥਰਮਲ ਪਲਾਂਟਾਂ ਲਈ ਕੀਤੀ ਕੋਲੇ ਦੀ ਵੰਡ ਦੇ ਮੁਕਾਬਲੇ ਕੋਲੇ ਦੇ ਘੱਟ ਰੇਕਾਂ ਦੀ ਸਪਲਾਈ ਹੋਣ ਦਾ ਮੁੱਦਾ ਵੀ ਚੁੱਕਿਆ ਗਿਆ।ਉਨ੍ਹਾਂ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਝੋਨੇ ਦੇ ਸੀਜ਼ਨ ਦੌਰਾਨ ਲੱਚਕਤਾ ਨੀਤੀ ਤਹਿਤ  20 ਲੱਖ ਮੀਟ੍ਰਿਕ ਟਨ ਵਾਧੂ ਕੋਲਾ ਸਰਕਾਰੀ ਖੇਤਰ ਦੇ ਪਲਾਂਟਾਂ ਲਈ ਅਲਾਟ ਕਰਨ ਅਤੇ  ਇਸ ਤੋਂ ਇਲਾਵਾ 30 ਲੱਖ ਮੀਟ੍ਰਿਕ ਟਨ ਵਾਧੂ ਕੋਲਾ ਅਲਾਟ ਕਰਨ ਦੀ ਮੰਗ ਕੀਤੀ ਜਿਸਨੂੰ ਪੀ.ਐੱਸ.ਪੀ.ਸੀ.ਐੱਲ ਰਾਹੀਂ ਪ੍ਰਾਈਵੇਟ ਪਲਾਂਟਾਂ ਨਾਭਾ ਪਾਵਰ ਲਿਮਿਟਡ ਅਤੇ ਤਲਵੰਡੀ ਸਾਬੋ ਪਾਵਰ ਲਿਮਿਟਡ ਨੂੰ ਟ੍ਰਾਂਸਫਰ ਕੀਤਾ ਜਾਵੇਗਾ।

Punjab Power Minister Meets Union Coal Minister And Union Power MinisterPunjab Power Minister Meets Union Coal Minister And Union Power Minister

ਹਰਭਜਨ ਸਿੰਘ ਨੇ ਪੰਜਾਬ ਦੇ ਬਿਜਲੀ ਸਬੰਧੀ ਮੁੱਦਿਆਂ 'ਤੇ ਚਰਚਾ ਕਰਨ ਲਈ ਦਿੱਲੀ ਵਿਖੇ ਕੇਂਦਰੀ ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀ ਆਰ.ਕੇ.ਸਿੰਘ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਕੇਂਦਰੀ ਬਿਜਲੀ ਮੰਤਰੀ ਨੂੰ ਦੱਸਿਆ ਕਿ ਦੇਸ਼ ਵਿਆਪੀ ਕੋਲਾ ਸੰਕਟ ਕਾਰਨ ਪੰਜਾਬ ਦੇ ਪਾਵਰ ਪਲਾਂਟਾਂ ਨੂੰ ਆਗਾਮੀ ਝੋਨੇ ਦੇ ਸੀਜ਼ਨ-2022 ਦੌਰਾਨ ਕੋਲੇ ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪਵੇਗਾ।

Punjab Power Minister Meets Union Coal Minister And Union Power MinisterPunjab Power Minister Meets Union Coal Minister And Union Power Minister

ਉਨ੍ਹਾਂ ਕੇਂਦਰੀ ਬਿਜਲੀ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਕੇਂਦਰੀ ਸੈਕਟਰ ਦੇ ਜਨਰੇਟਿੰਗ ਸਟੇਸ਼ਨਾਂ ਤੋਂ ਪੰਜਾਬ ਰਾਜ ਨੂੰ ਤੁਰੰਤ 1500 ਮੈਗਾਵਾਟ ਬਿਜਲੀ ਅਲਾਟ ਕਰਨ ਤਾਂ ਜੋ ਖੇਤੀਬਾੜੀ ਸੈਕਟਰ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਅਤੇ ਪੰਜਾਬ ਦੇ ਹੋਰ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਸਕੇ। ਕੇਂਦਰੀ ਬਿਜਲੀ ਮੰਤਰੀ ਨੇ ਭਰੋਸਾ ਦਿਵਾਇਆ ਕਿ ਉਹ ਇਸ ਮਾਮਲੇ ਦੀ ਘੋਖ ਕਰਨਗੇ ਅਤੇ ਪੰਜਾਬ ਨੂੰ ਲੋੜੀਂਦੀ ਮਾਤਰਾ ਵਿੱਚ ਬਿਜਲੀ ਮੁਹੱਈਆ ਕਰਵਾਉਣਗੇ। ਪੰਜਾਬ ਦੇ ਬਿਜਲੀ ਮੰਤਰੀ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਮੁੱਦਾ ਵੀ ਉਠਾਇਆ ਗਿਆ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement