
ਬੱਚਾ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਸੀਬੀਆਈ ਦੀ ਟੀਮ ਨੇ ਬਰਾਮਦ ਕੀਤੇ ਕਈ ਨਵਜੰਮੇ ਬੱਚੇ
Human Trafficking : ਮਨੁੱਖੀ ਤਸਕਰੀ ਦੇ ਮਾਮਲੇ ਵਿੱਚ ਦਿੱਲੀ ਦੇ ਕੇਸ਼ਵ ਪੁਰਮ ਇਲਾਕੇ ਵਿੱਚ ਸੀਬੀਆਈ ਦੀ ਛਾਪੇਮਾਰੀ ਜਾਰੀ ਹੈ। ਸੀਬੀਆਈ ਦੀ ਟੀਮ ਸ਼ੁੱਕਰਵਾਰ ਤੋਂ ਇੱਥੇ ਛਾਪੇਮਾਰੀ ਕਰ ਰਹੀ ਹੈ। ਛਾਪੇਮਾਰੀ ਦੌਰਾਨ ਸੀਬੀਆਈ ਦੀ ਟੀਮ ਨੇ ਇੱਕ ਘਰ ਵਿੱਚੋਂ ਦੋ ਨਵਜੰਮੇ ਬੱਚੇ ਬਰਾਮਦ ਕੀਤੇ। ਹੁਣ ਤੱਕ 7-8 ਬੱਚਿਆਂ ਨੂੰ ਬਚਾਇਆ ਜਾ ਚੁੱਕਾ ਹੈ।
ਸ਼ੁਰੂਆਤੀ ਜਾਂਚ 'ਚ ਇਹ ਨਵਜੰਮੇ ਬੱਚਿਆਂ ਦੀ ਖਰੀਦੋ-ਫਰੋਖਤ ਦਾ ਮਾਮਲਾ ਜਾਪਦਾ ਹੈ। ਫਿਲਹਾਲ ਸੀਬੀਆਈ ਦੀ ਟੀਮ ਇਸ ਮਾਮਲੇ ਵਿੱਚ ਬੱਚੇ ਵੇਚਣ ਵਾਲੀ ਔਰਤ ਅਤੇ ਉਨ੍ਹਾਂ ਨੂੰ ਖਰੀਦਣ ਵਾਲੇ ਵਿਅਕਤੀ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਛਾਪੇਮਾਰੀ ਦੌਰਾਨ ਕੇਸ਼ਵ ਪੁਰਮ ਥਾਣੇ ਦੀ ਪੁਲਿਸ ਵੀ ਮੌਕੇ 'ਤੇ ਮੌਜੂਦ ਹੈ। ਦੱਸਿਆ ਜਾ ਰਿਹਾ ਹੈ ਕਿ ਮਨੁੱਖੀ ਤਸਕਰੀ ਕਰਨ ਵਾਲੇ ਇਸ ਗਿਰੋਹ ਦੇ ਲੋਕ ਹਸਪਤਾਲ 'ਚੋਂ ਨਵਜੰਮੇ ਬੱਚਿਆਂ ਨੂੰ ਚੋਰੀ ਕਰਦੇ ਸਨ।
ਬਾਲ ਤਸਕਰੀ ਦੇ ਇਸ ਮਾਮਲੇ ਵਿੱਚ ਸੀਬੀਆਈ ਨੇ 7-8 ਬੱਚਿਆਂ ਨੂੰ ਛੁਡਾਉਣ ਤੋਂ ਬਾਅਦ ਖਰੀਦੋ-ਫਰੋਖਤ ਕਰਨ ਵਾਲੇ ਦਿੱਲੀ-ਐਨਸੀਆਰ ਦੇ ਕੁਝ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਹਸਪਤਾਲ ਦੇ ਵਾਰਡ ਬੁਆਏ ਸਮੇਤ ਕੁਝ ਮਰਦ ਅਤੇ ਔਰਤਾਂ ਵੀ ਸ਼ਾਮਲ ਹਨ।