
ਰੰਧਾਵਾ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਸੂਬੇ ਦੀ ਕਾਨੂੰਨ ਵਿਵਸਥਾ ਦੀ ਸਮੱਸਿਆ ਬਾਰੇ ਗੱਲ ਕਰਨੀ ਚਾਹੀਦੀ ਹੈ।
Lok Sabha Elections: ਰਾਜਸਥਾਨ ਦੇ ਚੁਰੂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਤੋਂ ਬਾਅਦ ਕਾਂਗਰਸ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਸੂਬੇ ਦੀ ਕਾਨੂੰਨ ਵਿਵਸਥਾ ਦੀ ਸਮੱਸਿਆ ਬਾਰੇ ਗੱਲ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ, "ਪ੍ਰਧਾਨ ਮੰਤਰੀ ਮੋਦੀ ਨੇ ਕਈ ਵਾਅਦੇ ਕੀਤੇ, ਉਨ੍ਹਾਂ ਨੇ 'ਨਹੀਂ ਸਾਹੇਗਾ ਰਾਜਸਥਾਨ' ਦਾ ਨਾਅਰਾ ਦਿਤਾ, ਫਿਰ ਪਹਿਲਾਂ ਉਨ੍ਹਾਂ ਨੂੰ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਮੱਸਿਆ ਬਾਰੇ ਗੱਲ ਕਰਨੀ ਚਾਹੀਦੀ ਹੈ।" ਉਨ੍ਹਾਂ ਅੱਗੇ ਕਿਹਾ, "ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਂ ਭ੍ਰਿਸ਼ਟ ਲੋਕਾਂ ਤੋਂ ਡਰਨ ਵਾਲਾ ਨਹੀਂ ਅਤੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਭੇਜਣ ਵਾਲਾ ਹਾਂ, ਪਰ ਮੈਂ ਉਨ੍ਹਾਂ ਤੋਂ ਪੁੱਛਣਾ ਚਾਹੁੰਦਾ ਹਾਂ ਕਿ ਪਿਛਲੇ 10 ਸਾਲਾਂ ਵਿਚ ਉਨ੍ਹਾਂ ਨੂੰ ਕਿਸ ਨੇ ਰੋਕਿਆ ਸੀ?"
ਰੰਧਾਵਾ ਨੇ ਪ੍ਰਧਾਨ ਮੰਤਰੀ 'ਤੇ ਵਰ੍ਹਦਿਆਂ ਕਿਹਾ, "ਤੁਸੀਂ ਕਿਸੇ ਨੂੰ ਜੇਲ ਵਿਚ ਕਿਉਂ ਨਹੀਂ ਡੱਕਿਆ? ਚੋਣਾਂ ਤੋਂ ਠੀਕ ਪਹਿਲਾਂ, ਪ੍ਰਧਾਨ ਮੰਤਰੀ ਨੂੰ ਹੁਣ ਭ੍ਰਿਸ਼ਟਾਚਾਰ ਦੀ ਯਾਦ ਆ ਰਹੀ ਹੈ।" ਕਾਂਗਰਸ ਆਗੂ ਦਾ ਇਹ ਬਿਆਨ ਉਦੋਂ ਆਇਆ ਹੈ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਲਈ ਸਮਰਥਨ ਇਕੱਠਾ ਕਰਨ ਲਈ ਰਾਜਸਥਾਨ ਦੇ ਚੁਰੂ ਗਏ ਸਨ।
ਸ਼ੁੱਕਰਵਾਰ ਨੂੰ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਵਿਚ ਸਰਕਾਰ ਦੁਆਰਾ ਪਿਛਲੇ 10 ਸਾਲਾਂ ਵਿਚ ਕੀਤੇ ਗਏ ਕੰਮ ਇਕ 'ਟ੍ਰੇਲਰ' ਹਨ ਕਿਉਂਕਿ ਭਵਿੱਖ ਵਿਚ ਹੋਰ ਆਉਣੇ ਬਾਕੀ ਹਨ।
(For more Punjabi news apart from Congress leader Sukhjinder Randhawa attacks PM Modi, stay tuned to Rozana Spokesman)