Manish Sisodia News: ਦਿੱਲੀ ਆਬਕਾਰੀ ਨੀਤੀ ਮਾਮਲਾ; ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ
Published : Apr 6, 2024, 11:37 am IST
Updated : Apr 6, 2024, 11:40 am IST
SHARE ARTICLE
Manish Sisodia's Judicial Custody Extended
Manish Sisodia's Judicial Custody Extended

18 ਅਪ੍ਰੈਲ ਤਕ ਵਧੀ ਨਿਆਂਇਕ ਹਿਰਾਸਤ

Manish Sisodia News: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਅੱਜ ਵੀ ਰਾਹਤ ਨਹੀਂ ਮਿਲੀ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 18 ਅਪ੍ਰੈਲ ਤਕ ਵਧਾ ਦਿਤੀ ਹੈ। ਰਾਊਜ਼ ਐਵੇਨਿਊ ਕੋਰਟ 'ਚ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 18 ਅਪ੍ਰੈਲ ਨੂੰ ਹੋਵੇਗੀ। ਕੋਰਟ ਨੇ ਈਡੀ ਨੂੰ ਇਹ ਦੱਸਣ ਲਈ ਕਿਹਾ ਹੈ ਕਿ ਹੁਣ ਤਕ ਇਕ-ਇਕ ਮੁਲਜ਼ਮ ਵਲੋਂ ਦਸਤਾਵੇਜ਼ਾਂ ਦੀ ਜਾਂਚ ਲਈ ਕਿੰਨਾ ਸਮਾਂ ਲਿਆ ਗਿਆ ਹੈ।

ਇਸ ਤੋਂ ਪਹਿਲਾਂ ਬੀਤੇ ਦਿਨ ਮਨੀਸ਼ ਸਿਸੋਦੀਆ ਨੇ ਜੇਲ ਵਿਚੋਂ ਇਕ ਚਿੱਠੀ ਲਿਖੀ ਸੀ। ਸਿਸੋਦੀਆ ਨੇ ਇਹ ਪੱਤਰ ਅਪਣੇ ਵਿਧਾਨ ਸਭਾ ਹਲਕੇ (ਪਟਪੜਗੰਜ) ਦੇ ਲੋਕਾਂ ਲਈ ਲਿਖਿਆ। ਮਨੀਸ਼ ਸਿਸੋਦੀਆ ਨੇ ਚਿੱਠੀ 'ਚ ਲਿਖਿਆ, 'ਜਲਦੀ ਹੀ ਬਾਹਰ ਮਿਲਦੇ ਹਾਂ। ਮੈਂ ਪਿਛਲੇ ਇਕ ਸਾਲ ਵਿਚ ਸਾਰਿਆਂ ਨੂੰ ਯਾਦ ਕੀਤਾ। ਅਸੀਂ ਸਾਰਿਆਂ ਨੇ ਮਿਲ ਕੇ ਬੜੀ ਇਮਾਨਦਾਰੀ ਨਾਲ ਕੰਮ ਕੀਤਾ। ਜਿਸ ਤਰ੍ਹਾਂ ਆਜ਼ਾਦੀ ਦੇ ਸਮੇਂ ਹਰ ਕੋਈ ਲੜਿਆ ਸੀ, ਉਸੇ ਤਰ੍ਹਾਂ ਅਸੀਂ ਚੰਗੀ ਸਿੱਖਿਆ ਅਤੇ ਸਕੂਲਾਂ ਲਈ ਲੜ ਰਹੇ ਹਾਂ'।

ਇਸ ਪੱਤਰ 'ਚ ਮਨੀਸ਼ ਸਿਸੋਦੀਆ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਲਿਖਿਆ, 'ਅੰਗਰੇਜ਼ਾਂ ਨੂੰ ਵੀ ਅਪਣੀ ਤਾਕਤ ਦਾ ਬਹੁਤ ਮਾਣ ਸੀ, ਅੰਗਰੇਜ਼ ਵੀ ਲੋਕਾਂ ਨੂੰ ਝੂਠੇ ਦੋਸ਼ ਲਾ ਕੇ ਜੇਲਾਂ ਵਿਚ ਡੱਕਦੇ ਸਨ, ਅੰਗਰੇਜ਼ਾਂ ਨੇ ਗਾਂਧੀ ਅਤੇ ਨੈਲਸਨ ਮੰਡੇਲਾ ਨੂੰ ਵੀ ਕਈ ਸਾਲ ਜੇਲ ਵਿਚ ਰੱਖਿਆ। ਅੰਗਰੇਜ਼ਾਂ ਦੀ ਤਾਨਾਸ਼ਾਹੀ ਤੋਂ ਬਾਅਦ ਵੀ ਆਜ਼ਾਦੀ ਦਾ ਸੁਪਨਾ ਸਾਕਾਰ ਹੋਇਆ’।

ਦੱਸ ਦੇਈਏ ਕਿ ਮਨੀਸ਼ ਸਿਸੋਦੀਆ ਦਿੱਲੀ ਸ਼ਰਾਬ ਘੁਟਾਲੇ ਦੇ ਇਲਜ਼ਾਮ ਤਹਿਤ ਪਿਛਲੇ ਇਕ ਸਾਲ ਤੋਂ ਜੇਲ ਵਿਚ ਹਨ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਨੂੰ ਇਸ ਮਾਮਲੇ 'ਚ ਜ਼ਮਾਨਤ ਮਿਲਣ ਤੋਂ ਬਾਅਦ ਜੇਲ 'ਚੋਂ ਰਿਹਾਅ ਕਰ ਦਿਤਾ ਗਿਆ ਸੀ। ਰਿਹਾਈ ਤੋਂ ਬਾਅਦ ਉਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਪਰਿਵਾਰਾਂ ਨੂੰ ਮਿਲੇ।

(For more Punjabi news apart from Manish Sisodia's Judicial Custody Extended, stay tuned to Rozana Spokesman)

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement