Haryana News: ਭੂਆ ਦੇ ਘਰੋਂ ਵਾਪਸ ਆ ਰਹੇ ਭਤੀਜਿਆਂ ਨਾਲ ਵਾਪਰਿਆ ਹਾਦਸਾ, ਇਕ ਦੀ ਹੋਈ ਮੌਤ
Published : Apr 6, 2024, 5:41 pm IST
Updated : Apr 6, 2024, 7:43 pm IST
SHARE ARTICLE
The tractor hit the motorcycle Haryana News
The tractor hit the motorcycle Haryana News

Haryana News: 2 ਦੀ ਹਾਲਤ ਗੰਭੀਰ

The tractor hit the motorcycle Haryana News: ਹਰਿਆਣਾ ਦੇ ਜੀਂਦ ਦੇ ਪਿੰਡ ਥੂਆ ਨੇੜੇ ਬਾਈਕ ਅਤੇ ਟਰੈਕਟਰ ਦੀ ਟੱਕਰ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਥਾਣਾ ਆਲੀਆ ਦੀ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਅਤੇ ਟਰੈਕਟਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ।

ਇਹ ਵੀ ਪੜ੍ਹੋ: Taranjit Sandhu News: ਅੰਮ੍ਰਿਤਸਰ 'ਚ ਭਾਜਪਾ ਉਮੀਦਵਾਰ ਦਾ ਵਿਰੋਧ, ਕਿਸਾਨਾਂ ਨੇ ਤਰਨਜੀਤ ਸੰਧੂ ਦੇ ਕਾਫਲੇ ਦਾ ਨੂੰ ਵਿਖਾਈਆਂ ਕਾਲੀਆਂ ਝੰਡੀਆਂ  

ਪ੍ਰਾਪਤ ਜਾਣਕਾਰੀ ਅਨੁਸਾਰ ਅਲੇਵਾ ਇਲਾਕੇ ਦੇ ਪਿੰਡ ਠੂਆ ਵਾਸੀ ਰੋਹਿਤ ਨੇ ਦੱਸਿਆ ਕਿ ਉਹ ਆਪਣੇ ਚਚੇਰੇ ਭਰਾ ਹਰਸ਼ ਵਾਸੀ ਪਿੰਡ ਦੋਹਾਣਾ ਖੇੜਾ ਅਤੇ ਆਪਣੀ ਭੂਆ ਦੇ ਲੜਕੇ ਅਮਨ ਨਾਲ ਕਿਠਾਣਾ ਗਿਆ ਹੋਇਆ ਸੀ। ਉਥੋਂ ਵਾਪਸ ਆਉਂਦੇ ਸਮੇਂ ਤੇਜ਼ ਰਫਤਾਰ ਨਾਲ ਜਾ ਰਹੇ ਇਕ ਟਰੈਕਟਰ ਨੇ ਉਸ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਵਿੱਚ ਤਿੰਨੋਂ ਗੰਭੀਰ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ ’ਚ ਦਿਨ ਦਿਹਾੜੇ ਪਿਸਤੌਲ ਦੀ ਨੋਕ 'ਤੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ 20 ਲੱਖ ਰੁਪਏ  

ਆਸ-ਪਾਸ ਦੇ ਲੋਕ ਉਨ੍ਹਾਂ ਨੂੰ ਜੀਂਦ ਦੇ ਸਿਵਲ ਹਸਪਤਾਲ ਲੈ ਗਏ। ਇੱਥੇ ਡਾਕਟਰਾਂ ਨੇ ਹਰਸ਼ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਰੋਹਿਤ ਅਤੇ ਅਮਨ ਦਾ ਇਲਾਜ ਚੱਲ ਰਿਹਾ ਹੈ। ਜ਼ਖ਼ਮੀ ਰੋਹਿਤ ਦਾ ਕਹਿਣਾ ਹੈ ਕਿ ਟਰੈਕਟਰ ਨੂੰ ਪਿੰਡ ਕਿਠਾਣਾ ਦਾ ਦਿਲਬਾਗ ਨਾਂ ਦਾ ਵਿਅਕਤੀ ਚਲਾ ਰਿਹਾ ਸੀ, ਜੋ ਕਿ ਨੇੜਲੇ ਪਿੰਡਾਂ 'ਚ ਸਬਜ਼ੀ ਵੇਚਦਾ ਹੈ। ਪੁਲਿਸ ਨੇ ਟਰੈਕਟਰ ਚਾਲਕ ਦਿਲਬਾਗ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from The tractor hit the motorcycle Haryana News, stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement