
PM ਮੋਦੀ ਨੇ ਰਾਮ ਨੌਮੀ ਮੌਕੇ ਤਾਮਿਲਨਾਡੂ ਦੇ ਲੋਕਾਂ ਨੂੰ ਦਿਤਾ ਤੋਹਫ਼ਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਮਿਲਨਾਡੂ ਵਿਚ ਪੰਬਨ ਪੁਲ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ, ਉਨ੍ਹਾਂ ਨੇ ਨਵੀਂ ਰਾਮੇਸ਼ਵਰਮ-ਤਾਂਬਰਮ (ਚੇਨਈ) ਰੇਲ ਸੇਵਾ ਨੂੰ ਹਰੀ ਝੰਡੀ ਦਿਖਾਈ। ਇਹ ਰੇਲਗੱਡੀ ਪੰਬਨ ਪੁਲ ਤੋਂ ਲੰਘੀ। ਪ੍ਰਧਾਨ ਮੰਤਰੀ ਮੋਦੀ ਨੇ ਰਾਮ ਨੌਮੀ ਦੇ ਮੌਕੇ ’ਤੇ ਤਾਮਿਲਨਾਡੂ ਦੇ ਲੋਕਾਂ ਨੂੰ ਇਹ ਤੋਹਫ਼ਾ ਦਿਤਾ ਹੈ। ਇਸ ਪੁਲ ਤੋਂ ਰੇਲ ਗੱਡੀਆਂ ਲੰਘਣਗੀਆਂ ਅਤੇ ਜਹਾਜ਼ਾਂ ਨੂੰ ਰਸਤਾ ਦੇਣ ਲਈ ਪੁਲ ਨੂੰ ਵੀ ਚੁੱਕਿਆ ਜਾ ਸਕਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਰਾਮੇਸ਼ਵਰਮ ਟਾਪੂ ਅਤੇ ਮੁੱਖ ਭੂਮੀ ਨੂੰ ਜੋੜਨ ਵਾਲੇ ਪੰਬਨ ਸਮੁੰਦਰੀ ਪੁਲ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ, ਉਨ੍ਹਾਂ ਨੇ ਰਾਮੇਸ਼ਵਰਮ-ਤਾਂਬਰਮ (ਚੇਨਈ) ਨਵੀਂ ਰੇਲ ਸੇਵਾ ਦੀ ਸ਼ੁਰੂਆਤ ਕੀਤੀ। ਇਸ ਤੋਂ ਇਲਾਵਾ, ਪ੍ਰਧਾਨ ਮੰਤਰੀ ਮੋਦੀ ਨੇ ਇਕ ਤੱਟ ਰੱਖਿਅਕ ਜਹਾਜ਼ ਨੂੰ ਵੀ ਹਰੀ ਝੰਡੀ ਦਿਖਾਈ। ਇਹ ਪੁਲ ਦੇਸ਼ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਰਾਮੇਸ਼ਵਰਮ ਨਾਲ ਬਿਹਤਰ ਸੰਪਰਕ ਪ੍ਰਦਾਨ ਕਰੇਗਾ।