ਸ਼ੋਪੀਆਂ ਮੁਠਭੇੜ ਵਿਚ ਪੰਜ ਅਤਿਵਾਦੀ ਢੇਰ 
Published : May 6, 2018, 1:47 pm IST
Updated : May 6, 2018, 1:47 pm IST
SHARE ARTICLE
 Five militant piles in shopian encounter 
Five militant piles in shopian encounter 

ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਐਤਵਾਰ ਨੂੰ ਹੋਈ ਮੁਠਭੇੜ ਵਿਚ 5 ਅਤਿਵਾਦੀਆਂ ਨੂੰ ਮਾਰ ...

ਸ੍ਰੀਨਗਰ : ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਐਤਵਾਰ ਨੂੰ ਹੋਈ ਮੁਠਭੇੜ ਵਿਚ 5 ਅਤਿਵਾਦੀਆਂ ਨੂੰ ਮਾਰ ਗਿਰਾਇਆ ਗਿਆ। ਪੁਲਿਸ ਨੇ ਦਸਿਆ ਕਿ ਮੰਨਿਆ ਜਾ ਰਿਹਾ ਹੈ ਕਿ ਮਾਰੇ ਗਏ ਅਤਿਵਾਦੀਆਂ ਵਿਚ ਹਿਜ਼ਬੁਲ ਮੁਜਾਹਿਦੀਨ ਦਾ ਸੀਨੀਅਰ ਕਮਾਂਡਰ ਸੱਦਾਮ ਪੈਡਰ ਵੀ ਸ਼ਾਮਲ ਹੈ ਪਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਸਾਰਿਆਂ ਦੀ ਪਛਾਣ ਹੋਣ ਤੋਂ ਬਾਅਦ ਹੀ ਇਸ ਦੀ ਪੁਸ਼ਟੀ ਕੀਤੀ ਜਾ ਸਕੇਗੀ। ਪੁਲਿਸ ਮੁਖੀ ਐਸ ਪੀ ਵੈਦ ਨੇ ਟਵੀਟ ਕੀਤਾ ''ਬਡੀਗਾਮ ਜੈਨਾਪੁਰਾ ਸ਼ੋਪੀਆਂ ਵਿਚ ਮੁਠਭੇੜ ਖ਼ਤਮ ਹੋਈ, ਪੰਜੇ ਅਤਿਵਾਦੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਸ਼ਾਬਾਸ਼ ਬਹਾਦਰੋ, ਫ਼ੌਜ-ਸੀਆਰਪੀਐਫ-ਜੰਮੂ ਕਸ਼ਮੀਰ ਪੁਲਿਸ।''

 Five militant piles in shopian encounter Five militant piles in shopian encounter

ਪੁਲਿਸ ਦੇ ਇਕ ਅਧਿਕਾਰੀ ਨੇ ਕਿਹਾ ਕਿ ਮਾਰੇ ਗਏ ਅਤਿਵਾਦੀਆਂ ਦੀ ਸ਼ਨਾਖ਼ਤ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਅਜੇ ਤਕ ਪਤਾ ਨਹੀਂ ਚੱਲ ਸਕਿਆ ਹੈ ਕਿ ਉਨ੍ਹਾਂ ਦਾ ਸਬੰਧ ਕਿਸ ਸਮੂਹ ਨਾਲ ਹੈ। ਇਲਾਕੇ ਵਿਚ ਅਤਿਵਾਦੀਆਂ ਦੀ ਮੌਜੂਦਗੀ ਦੀ ਗੁਪਤ ਸੂਚਨਾ 'ਤੇ ਸੁਰੱਖਿਆ ਬਲਾਂ ਵਲੋਂ ਦਖਣੀ ਕਸ਼ਮੀਰ ਜ਼ਿਲ੍ਹੇ ਦੇ ਜੈਨਾਪੁਰਾ ਇਲਾਕੇ ਵਿਚ ਬਡੀਗਾਮ ਪਿੰਡ ਵਿਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਤੋਂ ਬਾਅਦ ਇਹ ਮੁਠਭੇੜ ਸ਼ੁਰੂ ਹੋਈ। 

 Five militant piles in shopian encounter Five militant piles in shopian encounter

ਮੰਨਿਆ ਜਾ ਰਿਹਾ ਹੈ ਕਿ ਮਾਰੇ ਗਏ ਅਤਿਵਾਦੀਆਂ ਵਿਚ ਸ਼ੁਕਰਵਾਰ ਨੂੰ ਲਾਪਤਾ ਹੋਇਆ ਕਸ਼ਮੀਰ ਯੂਨੀਵਰਸਿਟੀ ਦਾ ਇਕ ਪ੍ਰੋਫ਼ੈਸਰ ਵੀ ਸ਼ਾਮਲ ਹੈ। ਮੱਧ ਕਸ਼ਮੀਰ ਦੇ ਗੰਦੇਰਬਲ ਜ਼ਿਲ੍ਹੇ ਦੇ ਚੋਣਵੇਂ ਚੁੰਦਿਨਾ ਖੇਤਰ ਦਾ ਰਹਿਣ ਵਾਲਾ ਰਵੀ ਭੱਟ ਯੂਨੀਵਰਸਿਟੀ ਦੇ ਸ਼ੋਸ਼ੀਓਲਾਜ਼ੀ ਵਿਭਾਗ ਵਿਚ ਠੇਕੇ ਦੇ ਆਧਾਰ 'ਤੇ ਬਤੌਰ ਸਹਾਇਕ ਪ੍ਰੋਫੈਸਰ ਨਿਯੁਕਤ ਸੀ, ਜਿਸ ਦੇ ਅਤਿਵਾਦੀ ਸਮੂਹ ਵਿਚ ਸ਼ਾਮਲ ਹੋਣ ਦੀਆਂ ਖ਼ਬਰਾਂ ਸਨ। 

 Five militant piles in shopian encounter Five militant piles in shopian encounter

ਕਸ਼ਮੀਰ ਦੇ ਪੁਲਿਸ ਦੇ ਆਈਜੀ ਐਸਪੀ ਪਾਣੀ ਨੇ ਦਸਿਆ ਕਿ ਖ਼ਬਰ ਸੀ ਕਿ ਉਥੇ ਘੇਰੇ ਗਏ ਅਤਿਵਾਦੀਆਂ ਵਿਚ ਭੱਟ ਵੀ ਸ਼ਾਮਲ ਸੀ। ਉਨ੍ਹਾਂ ਦਸਿਆ ਕਿ ਪੁਲਿਸ ਗੰਦੇਰਬਲ ਤੋਂ ਉਸ ਦੇ ਪਰਵਾਰ ਨੂੰ ਨਾਲ ਲੈ ਕੇ ਆਈ ਸੀ ਤਾਕਿ ਉਹ ਆਤਮ ਸਮਰਪਣ ਕਰ ਦੇਵੇ। ਪ੍ਰੋਫੈਸਰ ਦੇ ਗ਼ਾਇਬ ਹੋਣ ਤੋਂ ਬਾਅਦ ਯੂਨੀਵਰਸਿਟੀ ਵਿਚ ਕਲ ਜਮ ਕੇ ਵਿਰੋਧ ਪ੍ਰਦਰਸ਼ਨ ਕੀਤੇ ਗਏ, ਜਿਸ ਤੋਂ ਬਾਅਦ ਕੁਲਪਤੀ ਨੇ ਪੁਲਿਸ ਮੁਖੀ ਨੂੰ ਪੱਤਰ ਲਿਖ ਕੇ ਭੱਟ ਨੂੰ ਲੱਭਣ ਦਾ ਹਰ ਸੰਭਵ ਯਤਨ ਕਰਨ ਦੀ ਬੇਨਤੀ ਕੀਤੀ ਸੀ।  

Location: India, Delhi, Delhi

SHARE ARTICLE

ਏਜੰਸੀ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement