ਸ਼ਰਾਬ ਦੇ ਨਸ਼ੇ 'ਚ ਮੁੰਡੇ ਨੇ ਡੰਡਿਆਂ ਨਾਲ ਕੁੱਟ-ਕੁੱਟ ਕੇ ਮਾਂ ਨੂੰ ਜਾਨੋਂ ਮਾਰਿਆ
Published : May 6, 2020, 5:02 pm IST
Updated : May 6, 2020, 5:23 pm IST
SHARE ARTICLE
Photo
Photo

ਛੱਤੀਸ਼ਗੜ੍ਹ ਦੇ ਜਜਗੀਰ ਚੰਪਾ ਜ਼ਿਲ੍ਹੇ ਵਿਚ ਮੰਗਲਵਾਰ ਨੂੰ ਇਕ ਨੌਜਵਾਨ ਨੇ ਸ਼ਰਾਬ ਦੇ ਨਸ਼ੇ ਵਿਚ ਧੂੱਥ ਹੋ ਕੇ ਆਪਣੀ ਮਾਂ ਨੂੰ ਸੋਟੀਆਂ ਨਾਲ ਕੁੱਟ – ਕੁੱਟ ਕੇ ਮਾਰ ਦਿੱਤਾ ਹੈ।

ਛੱਤੀਸ਼ਗੜ੍ਹ ਦੇ ਜਜਗੀਰ ਚੰਪਾ ਜ਼ਿਲ੍ਹੇ ਵਿਚ ਮੰਗਲਵਾਰ ਨੂੰ ਇਕ ਨੌਜਵਾਨ ਨੇ ਸ਼ਰਾਬ ਦੇ ਨਸ਼ੇ ਵਿਚ ਧੂੱਥ ਹੋ ਕੇ ਆਪਣੀ ਮਾਂ ਨੂੰ ਸੋਟੀਆਂ ਨਾਲ ਕੁੱਟ – ਕੁੱਟ ਕੇ ਮਾਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਲੌਕਡਾਊਨ ਤੋਂ ਬਾਅਦ ਸੋਮਵਾਰ ਨੂੰ ਸ਼ਰਾਬ ਦੀਆਂ ਦੁਕਾਨਾਂ ਦੁਬਾਰਾ ਖੋਲ ਦਿੱਤੀਆਂ ਗਈਆਂ ਹਨ। ਉਧਰ ਜ਼ਿਲੇ ਦੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲਾ ਕੋਤਵਾਲੀ ਥਾਣਾ ਦੇ ਅਧੀਨ ਆਉਂਦੇ ਪਿੰਡ ਪੁਤਪੁਰਾ ਵਿਚ ਮੰਗਲਵਾਰ ਨੂੰ ਅਮ੍ਰਿਤ ਲਾਲ ਗਢੇਵਾਲ (41 ਸਾਲ) ਨੇ ਆਪਣੀ ਮਾਂ ਸੁਖਿਨ ਬਾਈ (60) ਨੂੰ ਡੰਡਿਆਂ ਨਾਲ ਕੁੱਟ-ਕੁੱਟ ਕੇ ਉਸ ਨੂੰ ਮੌਤ ਦਾ ਘਾਟ ਉਤਾਰ ਦਿੱਤਾ।

PolicePolice

ਪੁਲਿਸ ਅਧਿਕਾਰੀਆਂ ਨੇ ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮ੍ਰਿਤ ਲਾਲ ਮੰਗਲਵਾਰ ਦੁਪਹਿਰ ਨੂੰ ਸ਼ਰਾਬੀ ਹੋ ਕੇ ਘਰ ਪਰਤਿਆ ਅਤੇ ਕਿਸੇ ਗੱਲ ਨੂੰ ਲੈ ਕੇ ਆਪਣੀ ਪਤਨੀ ਨਾਲ ਬਹਿਸ ਕਰਨ ਲੱਗਾ। ਵਿਵਾਦ ਤੋਂ ਨਾਰਾਜ਼ ਹੋ ਕੇ, ਉਸ ਦੀ ਪਤਨੀ ਇੱਕ ਛੋਟੇ ਬੱਚੇ ਨਾਲ ਘਰ ਛੱਡ ਗਈ। ਉਨ੍ਹਾਂ ਦੱਸਿਆ ਕਿ ਜਦੋਂ ਉਸ ਦੀ ਮਾਂ ਅਧਰੰਗੀ ਨੇ ਇਸ ਗੱਲ ਤੋਂ ਉਸ ਦਾ ਵਿਰੋਧ ਕੀਤਾ ਤਾਂ ਉਸ ਨੇ ਆਪਣੀ ਮਾਂ ਨੂੰ ਹੀ ਲਾਠੀਆਂ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ,

PolicePolice

ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ ਤੇ ਪਹੁੰਚ ਗਈ ਅਤੇ ਮ੍ਰਿਤਕ ਦੇਹ ਨੂੰ ਕਾਬੂ ਵਿਚ ਕਰਕੇ ਪੋਸਟਮਾਟਮ ਲਈ ਭੇਜ ਦਿੱਤਾ । ਉਨ੍ਹਾਂ ਕਿਹਾ ਕਿ ਪੁਲਿਸ ਨੇ ਅਮ੍ਰਿਤ ਲਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੇਸ਼ ਵਿਆਪੀ ਤਾਲਾਬੰਦੀ ਕਾਰਨ ਛੱਤੀਸਗੜ੍ਹ ਦੇ ਸਾਰੇ ਜ਼ਿਲ੍ਹਿਆਂ ਵਿਚ ਸ਼ਰਾਬ ਦੀਆਂ ਦੁਕਾਨਾਂ ਬੰਦ ਹੋ ਗਈਆਂ ਸਨ।

Rajsthan PolicePhoto

ਰਾਜ ਦੇ ਵਪਾਰਕ ਟੈਕਸ (ਆਬਕਾਰੀ) ਵਿਭਾਗ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ 4 ਮਈ ਨੂੰ ਸੋਮਵਾਰ ਤੋਂ ਸ਼ਰਾਬ ਦੀਆਂ ਦੁਕਾਨਾਂ ਖੋਲ੍ਹੀਆਂ ਗਈਆਂ ਹਨ। ਉਧਰ ਰਾਜ ਦੀ ਵਿਰੋਧੀ ਧਿਰ ਭਾਰਤੀ ਜਨਤਾ ਪਾਰਟ ਅਤੇ ਹੋਰ ਸਮਾਜਿਕ ਸੰਗਠਨਾਂ ਨੇ ਸਰਕਾਰ ਦੇ ਇਸ ਫੈਸਲਾ ਦਾ ਵਿਰੋਧ ਕੀਤਾ ਹੈ। 

Corona virusFile

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Chhatisgarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement