ਮਹਾਂਰਾਸ਼ਟਰ ‘ਚ ਕਰੋਨਾ ਦਾ ਕਹਿਰ, 24 ਘੰਟੇ 'ਚ 1233 ਨਵੇਂ ਮਾਮਲੇ ਆਏ ਸਾਹਮਣੇ, ਕੁਲ ਗਿਣਤੀ 16,758
Published : May 6, 2020, 9:17 pm IST
Updated : May 6, 2020, 9:17 pm IST
SHARE ARTICLE
Coronavirus
Coronavirus

ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਈ ਕਰੋਨਾ ਵਰਗੀ ਭਿਆਨਕ ਬਿਮਾਰੀ ਨੇ ਇਸ ਸਮੇਂ ਪੂਰੀ ਦੁਨੀਆਂ ਨੂੰ ਸੰਕਟ ਵਿਚ ਪਾਇਆ ਹੋਇਆ ਹੈ।

ਮੁੰਬਈ : ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਈ ਕਰੋਨਾ ਵਰਗੀ ਭਿਆਨਕ ਬਿਮਾਰੀ ਨੇ ਇਸ ਸਮੇਂ ਪੂਰੀ ਦੁਨੀਆਂ ਨੂੰ ਸੰਕਟ ਵਿਚ ਪਾਇਆ ਹੋਇਆ ਹੈ। ਇਸੇ ਤਰ੍ਹਾਂ ਹੁਣ ਇਹ ਵਾਇਰਸ ਭਾਰਤ ਦੇ ਵੱਖ-ਵੱਖ ਸੂਬਿਆਂ ਵਿਚ ਵੀ ਤੇਜ਼ੀ ਨਾਲ ਫੈਲ ਰਿਹਾ ਹੈ। ਜੇਕਰ ਦੇਸ਼ ਵਿਚ ਸਭ ਤੋਂ ਵੱਧ ਪ੍ਰਭਾਵਿਤ ਸੂਬੇ ਦੀ ਗੱਲ ਕਰੀਏ ਤਾਂ ਉਹ ਮਹਾਂਰਾਸ਼ਟਰ ਹੈ।

CoronavirusCoronavirus

ਜਿੱਥੇ ਪਿਛਲੇ 24 ਘੰਟੇ ਦੇ ਵਿਚ 1233 ਕਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਇਸੇ ਦੌਰਾਨ 34 ਲੋਕਾਂ ਦੀ ਮੌਤ ਵੀ ਹੋ ਗਈ ਹੈ। ਇਸੇ ਨਾਲ ਹੁਣ ਤੱਕ ਮਹਾਂਰਾਸ਼ਟਰ ਵਿਚ ਕਰੋਨਾ ਮਹਾਂਮਾਰੀ ਨਾਲ 651 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੱਸ ਦੱਈਏ ਕਿ ਹੁਣ ਤੱਕ ਪੂਰੇ ਰਾਜ ਵਿਚ ਕਰੋਨਾ ਦੇ 16,758 ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ।

coronavirus coronavirus

ਉਥੇ ਹੀ ਮਹਾਂਰਾਸ਼ਟਰ ਵਿਚ ਮੁੰਬਈ ਕਰੋਨਾ ਵਾਇਰਸ ਦਾ ਕੇਂਦਰ ਬਿੰਦੂ ਬਣਿਆ ਹੋਇਆ ਹੈ ਜਿੱਥੇ ਹੁਣ ਤੱਕ ਕਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ 10 ਹਜ਼ਾਰ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਜਿੱਥੇ ਕਰੋਨਾ ਦੇ ਕੁੱਲ ਕੇਸ 10,714 ਹੋ ਗਏ ਹਨ। ਇਸੇ ਤਰ੍ਹਾਂ ਇੱਥੇ ਪਿਛਲੇ 24 ਘੰਟੇ ਵਿਚ ਇਸ ਮਹਾਂਮਾਰੀ ਨਾਲ 25 ਲੋਕਾਂ ਦੀ ਮੌਤ ਹੋ ਚੁੱਕੀ ਹੈ।

coronavirus coronavirus

ਜ਼ਿਕਰਯੋਗ ਹੈ ਕਿ ਦੇਸ਼ ਵਿਚ ਲੌਕਡਾਊਨ ਦਾ ਤੀਜਾ ਪੜਾਅ ਸ਼ੁਰੂ ਹੋ ਗਿਆ ਹੈ ਪਰ ਹਾਲੇ ਤੱਕ ਇੱਥੇ ਕਰੋਨਾ ਵਾਇਰਸ ਦੇ ਕੇਸ ਰੁਕਣ ਦਾ ਨਾਮ ਨਹੀਂ ਲੈ ਰਹੇ। ਇਸ ਦੇ ਨਾਲ ਹੀ ਹੁਣ ਤੱਕ ਦੇਸ਼ ਵਿਚ 49,391 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 1,694 ਲੋਕਾਂ ਦੀ ਇਸ ਨਾਲ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 14,183 ਲੋਕ ਅਜਿਹੇ ਵੀ ਹਨ ਜਿਹੜੇ ਇਸ ਵਾਇਰਸ ਨੂੰ ਮਾਤ ਦੇਣ ਤੋਂ ਬਆਦ ਸਿਹਤਯਾਬ ਹੋ ਚੁੱਕੇ ਹਨ।   

Coronavirus hunter in china help prepare corona vaccine mrjCoronavirus 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM
Advertisement