ਹਸਪਤਾਲਾਂ ਨੂੰ ਆਕਸੀਜਨ ਨਾ ਦੇਣਾ ਕਤਲੇਆਮ ਦੇ ਬਰਾਬਰ : ਇਲਾਹਾਬਾਦ ਹਾਈ ਕੋਰਟ
Published : May 6, 2021, 7:36 am IST
Updated : May 6, 2021, 7:36 am IST
SHARE ARTICLE
Allahabad High Court
Allahabad High Court

''ਕੇਸ ਦੀ ਸੁਣਵਾਈ ਦੌਰਾਨ ਦੋਹਾਂ ਜ਼ਿਲ੍ਹਿਆਂ ਦੇ ਜ਼ਿਲ੍ਹਾ ਅਧਿਕਾਰੀ ਵਰਚੂਅਲ ਸੁਣਵਾਈ ਦੇ ਸਮੇਂ ਹਾਜ਼ਰ ਰਹਿਣਗੇ''

ਪ੍ਰਯਾਗਰਾਜ: ਉਤਰ ਪ੍ਰਦੇਸ਼ ’ਚ ਕੋਰੋਨਾ ਵਾਇਰਸ ਦੇ ਚਲਦੇ ਹਸਪਤਾਲਾਂ ਵਿਚ ਆਕਸੀਜਨ ਦੀ ਸਪਲਾਈ ’ਚ ਘਾਟ ਨੂੰ ਲੈ ਕੇ ਇਲਾਹਾਬਾਦ ਹਾਈ ਕੋਰਟ ਨੇ ਤਲਖ਼ ਟਿਪਣੀ ਕੀਤੀ ਹੈ। ਹਾਈ ਕੋਰਟ ਨੇ ਟਿਪਣੀ ਕਰਦਿਆਂ ਕਿਹਾ ਕਿ ਇਹ ਨਾ ਸਿਰਫ਼ ਅਪਰਾਧ ਹੈ, ਸਗੋਂ ਅਜਿਹਾ ਕਰਨਾ ਕਤਲੇਆਮ ਤੋਂ ਘੱਟ ਨਹੀਂ। ਅਜਿਹੀਆਂ ਮੌਤਾਂ ਦੀ ਜਵਾਬਦੇਹੀ ਆਕਸੀਜਨ ਦੀ ਸਪਲਾਈ ਕਰਨ ਵਾਲਿਆਂ ਦੀ ਹੈ। ਜਸਟਿਸ ਸਿਧਾਰਥ ਵਰਮਾ ਅਤੇ ਜਸਟਿਸ ਅਜਿਤ ਕੁਮਾਰ ਦੇ ਬੈਂਚ ਨੇ ਕਿਹਾ ਕਿ ਮੈਡੀਕਲ ਸਾਇੰਸ ਏਨੀ ਅੱਗੇ ਹੈ ਕਿ ਅਸੀਂ ਹਾਰਟ ਟਰਾਂਸਪਲਾਂਟ ਕਰ ਰਹੇ ਹਾਂ, ਬਰੇਨ ਆਪਰੇਟ ਕਰ ਰਹੇ ਹਾਂ ਅਤੇ ਦੂਜੇ ਪਾਸੇ ਆਕਸੀਜਨ ਦੀ ਘਾਟ ਨਾਲ ਮੌਤਾਂ ਹੋ ਰਹੀਆਂ ਹਨ। 

oxygen cylinderoxygen cylinder

ਹਾਈ ਕੋਰਟ ਨੇ ਕਿਹਾ ਕਿ ਆਮ ਤੌਰ ’ਤੇ ਅਦਾਲਤ ਸੋਸ਼ਲ ਮੀਡੀਆ ਦੀਆਂ ਖ਼ਬਰਾਂ ’ਤੇ ਧਿਆਨ ਨਹੀਂ ਦਿੰਦੀ ਪਰ  ਇਸ ਖ਼ਬਰ ਦਾ ਸਮਰਥਨ ਵਕੀਲਾਂ ਨੇ ਵੀ ਕੀਤਾ ਹੈ ਕਿ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿਚ ਆਕਸੀਜਨ ਦੀ ਸਪਲਾਈ ਨਾ ਹੋ ਸਕਣ ਕਾਰਨ ਮੌਤਾਂ ਹੋਈਆਂ ਹਨ। ਅਦਾਲਤ ਨੇ ਕਿਹਾ ਕਿ ਇਸ ਦੇ ਸੁਧਾਰ ਲਈ ਤੁਰਤ ਕਦਮ ਚੁੱਕੇ ਜਾਣ। ਉਨ੍ਹਾਂ ਨੇ ਲਖਨਊ ਅਤੇ ਮੇਰਠ ਦੇ ਜ਼ਿਲ੍ਹਾ ਅਧਿਕਾਰੀ ਨੂੰ ਆਕਸੀਜਨ ਦੀ ਘਾਟ ਨਾਲ ਮੌਤਾਂ ਦੀਆਂ ਖ਼ਬਰਾਂ ਦੀ 48 ਘੰਟਿਆਂ ਵਿਚ ਜਾਂਚ ਪੂਰੀ ਕਰ ਕੇ ਰੀਪੋਰਟ ਪੇਸ਼ ਕਰਨ ਅਤੇ ਜਵਾਬਦੇਹੀ ਤੈਅ ਕਰਨ ਦਾ ਨਿਰਦੇਸ਼ ਦਿਤਾ ਹੈ। 

Allahabad High CourtAllahabad High Court

ਅਦਾਲਤ ਨੇ ਕਿਹਾ ਕਿ ਕੇਸ ਦੀ ਸੁਣਵਾਈ ਦੌਰਾਨ ਦੋਹਾਂ ਜ਼ਿਲ੍ਹਿਆਂ ਦੇ ਜ਼ਿਲ੍ਹਾ ਅਧਿਕਾਰੀ ਵਰਚੂਅਲ ਸੁਣਵਾਈ ਦੇ ਸਮੇਂ ਹਾਜ਼ਰ ਰਹਿਣਗੇ। ਬੈਂਚ ਨੇ ਹਾਈ ਕੋਰਟ ਦੇ ਜੱਜ ਦੀ ਲਖਨਊ ਦੇ ਐੱਸ. ਜੀ. ਪੀ. ਜੀ. ਆਈ. ’ਚ ਹੋਈ ਮੌਤ ਦਾ ਵੀ ਨੋਟਿਸ ਲਿਆ ਅਤੇ ਉਨ੍ਹਾਂ ਦੇ ਇਲਾਜ ਦੀ ਰੀਪੋਰਟ ਪੇਸ਼ ਕਰਨ ਨੂੰ ਕਿਹਾ ਹੈ। ਅਦਾਲਤ ਨੇ ਕਿਹਾ ਕਿ ਜਸਟਿਸ ਵੀ. ਕੇ. ਸ਼੍ਰੀਵਾਸਤਵ 23 ਅਪ੍ਰੈਲ ਨੂੰ ਰਾਮ ਮਨੋਹਰ ਲੋਹੀਆ ਹਸਪਤਾਲ ਵਿਚ ਦਾਖ਼ਲ ਹੋਏ। ਸ਼ਾਮ 7:30 ਵਜੇ ਤਕ ਉਨ੍ਹਾਂ ਦੀ ਠੀਕ ਨਾਲ ਦੇਖਭਾਲ ਨਹੀਂ ਕੀਤੀ ਗਈ।

 Allahabad High courtAllahabad High court

ਬਾਅਦ ਵਿਚ ਉਨ੍ਹਾਂ ਨੂੰ ਲਖਨਊ ਐੱਸ. ਜੀ. ਪੀ. ਜੀ. ਆਈ. ’ਚ ਸ਼ਿਫਟ ਕੀਤਾ ਗਿਆ, ਜਿਥੇ ਉਨ੍ਹਾਂ ਦੀ ਮੌਤ ਹੋ ਗਈ। ਅਦਾਲਤ ਨੇ ਜਸਟਿਸ ਸ਼੍ਰੀਵਾਸਤਵ ਦੇ ਇਲਾਜ ਨਾਲ ਸਬੰਧਤ ਰੀਪੋਰਟ ਪੇਸ਼ ਕਰਨ ਨੂੰ ਕਿਹਾ ਹੈ। ਇਸ ਜਨਹਿਤ ਪਟੀਸ਼ਨ ਦੀ ਸੁਣਵਾਈ ਹਾਈ ਕੋਰਟ 7 ਮਈ ਨੂੰ ਕਰੇਗੀ। ਕੇਸ ਦੀ ਸੁਣਵਾਈ ਦੌਰਾਨ ਪ੍ਰਦੇਸ਼ ਸਰਕਾਰ ਵਲੋਂ ਵਧੀਕ ਐਡਵੋਕੇਟ ਜਨਰਲ ਮਨੀਸ਼ ਗੋਇਲ ਨੇ ਪੱਖ ਰੱਖਿਆ ਅਤੇ ਕਿਹਾ ਕਿ ਸਰਕਾਰ ਕੋਰੋਨਾ ਲਾਗ ਦੀ ਚੇਨ ਤੋੜਨ ਲਈ ਹਫ਼ਤਾਵਾਰੀ ਦੋ ਦਿਨ ਦੀ ਤਾਲਾਬੰਦੀ ਦਾ ਸਮਾਂ ਹੋਰ ਵਧਾ ਦਿਤਾ ਹੈ। ਉਨ੍ਹਾਂ ਨੇ ਕਿਹਾ ਕਿ ਮਰੀਜ਼ਾਂ ਦੀ ਵੱਧ ਤੋਂ ਵੱਧ ਟੈਸਟਿੰਗ ਕੀਤੀ ਜਾ ਰਹੀ ਹੈ। 

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement