ਉਮਰ ਕੈਦ ਦਾ ਮਤਲਬ ਆਖ਼ਰੀ ਸਾਹ ਤੱਕ ਕੈਦ, ਅਦਾਲਤ ਉਮਰ ਕੈਦ ਦੀ ਮਿਆਦ ਤੈਅ ਨਹੀਂ ਕਰ ਸਕਦੀ: HC
Published : May 6, 2022, 9:54 am IST
Updated : May 6, 2022, 9:54 am IST
SHARE ARTICLE
Allahabad High Court
Allahabad High Court

ਅਦਾਲਤ ਫੂਲ ਸਿੰਘ, ਕੱਲੂ ਅਤੇ ਜੋਗਿੰਦਰ ਅਤੇ ਹੋਰਨਾਂ ਵੱਲੋਂ ਦਾਇਰ ਅਪੀਲ 'ਤੇ ਸੁਣਵਾਈ ਕਰ ਰਹੀ ਸੀ, ਜਿਨ੍ਹਾਂ ਨੂੰ ਇਸ ਮਾਮਲੇ 'ਚ ਦੋਸ਼ੀ ਬਣਾਇਆ ਗਿਆ ਸੀ।


ਨਵੀਂ ਦਿੱਲੀ: ਇਲਾਹਾਬਾਦ ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਉਮਰ ਕੈਦ ਦੀ ਸਜ਼ਾ ਦੋਸ਼ੀ ਦੀ ਜ਼ਿੰਦਗੀ ਤੱਕ ਵਧ ਜਾਂਦੀ ਹੈ ਜਿਸ ਦਾ ਫੈਸਲਾ ਹਾਈ ਕੋਰਟ ਸਾਲਾਂ ਦੀ ਗਿਣਤੀ ਵਿਚ ਨਹੀਂ ਕਰ ਸਕਦਾ। ਇਹ ਬਿਆਨ ਜਸਟਿਸ ਸੁਨੀਤਾ ਅਗਰਵਾਲ ਅਤੇ ਜਸਟਿਸ ਸੁਭਾਸ਼ ਚੰਦਰ ਸ਼ਰਮਾ ਦੀ ਡਿਵੀਜ਼ਨ ਬੈਂਚ ਨੇ 1997 ਦੇ ਇਕ ਕੇਸ ਵਿਚ ਹੇਠਲੀ ਅਦਾਲਤ ਵਲੋਂ ਪੰਜ ਕਤਲ ਦੇ ਦੋਸ਼ੀਆਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਨੂੰ ਬਰਕਰਾਰ ਰੱਖਦੇ ਹੋਏ ਦਿੱਤਾ।

Allahabad High CourtAllahabad High Court

ਜਦੋਂ ਅਦਾਲਤ ਦੇ ਸਾਹਮਣੇ ਇਹ ਦਲੀਲ ਦਿੱਤੀ ਗਈ ਸੀ ਕਿ ਇਕ ਦੋਸ਼ੀ ਕੱਲੂ, ਜੋ ਪਹਿਲਾਂ ਹੀ ਲਗਭਗ 20-21 ਸਾਲ ਜੇਲ੍ਹ ਵਿਚ ਕੱਟ ਚੁੱਕਾ ਹੈ, ਉਸ ਦੀ ਸਜ਼ਾ ਦੀ ਮਿਆਦ ਨੂੰ ਦੇਖਦੇ ਹੋਏ, ਕੀ ਉਸਦੀ ਉਮਰ ਕੈਦ ਦੀ ਸਜ਼ਾ ਘਟਾ ਕੇ ਰਿਹਾਅ ਕੀਤਾ ਜਾ ਸਕਦਾ ਹੈ? ਇਸ 'ਤੇ ਅਦਾਲਤ ਨੇ ਸਪੱਸ਼ਟ ਕੀਤਾ ਕਿ ਇਹ ਠੀਕ ਨਹੀਂ ਹੈ।

 Allahabad High courtAllahabad High court

ਅਦਾਲਤ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਿਆ। ਅਦਾਲਤ ਫੂਲ ਸਿੰਘ, ਕੱਲੂ ਅਤੇ ਜੋਗਿੰਦਰ ਅਤੇ ਹੋਰਨਾਂ ਵੱਲੋਂ ਦਾਇਰ ਅਪੀਲ 'ਤੇ ਸੁਣਵਾਈ ਕਰ ਰਹੀ ਸੀ, ਜਿਨ੍ਹਾਂ ਨੂੰ ਇਸ ਮਾਮਲੇ 'ਚ ਦੋਸ਼ੀ ਬਣਾਇਆ ਗਿਆ ਸੀ। ਮਹੋਬਾ ਦੀ ਜ਼ਿਲ੍ਹਾ ਅਦਾਲਤ ਨੇ ਤਿੰਨਾਂ ਦੋਸ਼ੀਆਂ ਨੂੰ ਕਤਲ ਸਮੇਤ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਤਿੰਨਾਂ ਦੋਸ਼ੀਆਂ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ। ਪਟੀਸ਼ਨਕਰਤਾਵਾਂ ਤਰਫੋਂ ਕਿਹਾ ਗਿਆ ਕਿ ਉਹ 20-21 ਸਾਲਾਂ ਤੋਂ ਜੇਲ੍ਹ ਵਿਚ ਹਨ। ਪਟੀਸ਼ਨਰਾਂ ਨੇ ਮੰਗ ਕੀਤੀ ਕਿ ਉਹਨਾਂ ਨੂੰ ਰਿਹਾਅ ਕੀਤਾ ਜਾਵੇ।

Allahabad High CourtAllahabad High Court

ਅਦਾਲਤ ਨੇ ਪਾਇਆ ਕਿ ਇਹ ਮਾਮਲਾ ਸੂਬਾ ਸਰਕਾਰ ਵੱਲੋਂ ਬਣਾਈ ਗਈ ਨੀਤੀ ਤਹਿਤ ਹੈ। ਮੁਲਜ਼ਮ ਫੂਲ ਸਿੰਘ ਅਤੇ ਕੱਲੂ ਇਸ ਕੇਸ ਵਿਚ ਪਹਿਲਾਂ ਹੀ ਜੇਲ੍ਹ ਵਿਚ ਹਨ, ਇਸ ਲਈ ਅਦਾਲਤ ਨੇ ਦੋਵਾਂ ਪਟੀਸ਼ਨਰਾਂ ਦੇ ਸਬੰਧ ਵਿਚ ਕੋਈ ਹੁਕਮ ਜਾਰੀ ਨਹੀਂ ਕੀਤਾ। ਪਰ ਅਦਾਲਤ ਨੇ ਸਬੰਧਤ ਅਦਾਲਤ ਨੂੰ ਹਦਾਇਤ ਕੀਤੀ ਕਿ ਹਰੀ ਉਰਫ਼ ਹਰੀਸ਼ ਚੰਦਰ ਅਤੇ ਚਰਨ ਨਾਮੀ ਅਪੀਲਕਰਤਾਵਾਂ ਨੂੰ ਹਿਰਾਸਤ ਵਿਚ ਲੈ ਕੇ ਬਾਕੀ ਸਜ਼ਾ ਭੁਗਤਣ ਲਈ ਜੇਲ੍ਹ ਭੇਜ ਦਿੱਤਾ ਜਾਵੇ।

Delhi courtCourt

ਅਦਾਲਤ ਦੇ ਸਾਹਮਣੇ ਪਟੀਸ਼ਨਰ ਕੱਲੂ ਦੀ ਤਰਫੋਂ ਦਲੀਲ ਦਿੱਤੀ ਗਈ ਸੀ ਕਿ ਉਹ 20-21 ਸਾਲ ਜੇਲ ਕੱਟ ਚੁੱਕਾ ਹੈ। ਉਸ ਦੀ ਸਜ਼ਾ ਦੀ ਮਿਆਦ ਨੂੰ ਦੇਖਦੇ ਹੋਏ ਉਸ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਇਸ 'ਤੇ ਅਦਾਲਤ ਨੇ ਸਪੱਸ਼ਟ ਕੀਤਾ ਕਿ ਇਹ ਠੀਕ ਨਹੀਂ ਹੈ। ਮੁਕੱਦਮੇ ਦੌਰਾਨ ਪੰਜ ਮੁਲਜ਼ਮਾਂ ਕੱਲੂ, ਫੂਲ ਸਿੰਘ, ਹਰੀ ਅਤੇ ਚਰਨ ਨੂੰ ਜੈ ਸਿੰਘ ਦੀ ਹੱਤਿਆ ਦਾ ਦੋਸ਼ੀ ਠਹਿਰਾਇਆ ਗਿਆ। ਇਸ ਮਾਮਲੇ ਵਿਚ ਇਕ ਹੋਰ ਮੁਲਜ਼ਮ ਜੋਗਿੰਦਰ ਸਿੰਘ ਦੀ ਮੌਤ ਹੋ ਚੁੱਕੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM

ਮਸ਼ੀਨਾਂ 'ਚ ਹੇਰਾਫੇਰੀ ਕਰਨ ਦਾ ਅਧਾਰ ਬਣਾ ਰਹੀ ਹੈ ਭਾਜਪਾ : ਗਾਂਧੀ

16 May 2024 4:04 PM

social media 'ਤੇ troll ਕਰਨ ਵਾਲਿਆਂ ਨੂੰ Kuldeep Dhaliwal ਦਾ ਜਵਾਬ, ਅੰਮ੍ਰਿਤਸਰ ਦੇ ਲੋਕਾਂ 'ਚ ਖੜ੍ਹਾ ਕੇ...

16 May 2024 3:48 PM

“17 ਤੇ 19 ਦੀਆਂ ਚੋਣਾਂ ’ਚ ਉਮੀਦਵਾਰ ਨਿੱਜੀ ਹਮਲੇ ਨਹੀਂ ਸੀ ਕਰਦੇ, ਪਰ ਹੁਣ ਇਸ ਮਾਮਲੇ ’ਚ ਪੱਧਰ ਥੱਲੇ ਡਿੱਗ ਚੁੱਕਾ”

16 May 2024 3:27 PM

'ਕਿਸਾਨ ਜਥੇਬੰਦੀਆਂ ਬਣਾਉਣ ਦਾ ਕੀ ਫ਼ਾਇਦਾ? ਇੰਨੇ ਸਾਲਾਂ 'ਚ ਕਿਉਂ ਕਿਸਾਨੀ ਮੁੱਦੇ ਹੱਲ ਨਹੀਂ ਕਰਵਾਏ?'....

16 May 2024 3:23 PM
Advertisement