ਕੇਜਰੀਵਾਲ ਨੂੰ ਬੇਨਕਾਬ ਕਰਨ ਕਰ ਕੇ ਬਣਾਇਆ ਗਿਆ ਬੱਗਾ ਨੂੰ ਨਿਸ਼ਾਨਾ - ਮਨਜਿੰਦਰ ਸਿਰਸਾ 
Published : May 6, 2022, 4:19 pm IST
Updated : May 6, 2022, 4:19 pm IST
SHARE ARTICLE
Manjinder Sirsa
Manjinder Sirsa

ਕੇਜਰੀਵਾਲ ਵੱਲੋਂ ਪੰਜਾਬ ਪੁਲਿਸ ਦਾ ਵੀ ਦੁਰਉਪਯੋਗ ਕੀਤਾ ਜਾ ਰਿਹਾ ਹੈ

 

ਨਵੀਂ ਦਿੱਲੀ - ਭਾਰਤੀ ਜਨਤਾ ਪਾਰਟੀ ਨੇ ਅੱਜ ਪੰਜਾਬ ਪੁਲਿਸ 'ਤੇ ਅਪਣੇ ਆਗੂ ਤਜਿੰਦਰ ਪਾਲ ਬੱਗਾ ਨੂੰ 'ਅਗਵਾ' ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਸੂਬੇ ਦੀ ਪੁਲਿਸ ਰਾਹੀਂ ਬਦਲੇ ਦੀ ਰਾਜਨੀਤੀ ਕਰ ਰਹੇ ਹਨ। ਇਸ ਮੌਕੇ ਮਨਜਿੰਦਰ ਸਿਰਸਾ ਨੇ ਦੋਸ਼ ਲਗਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਇਕ ਸਿੱਖ ਹਨ ਪਰ ਇਸ ਦੇ ਬਾਵਜੂਦ ਪੰਜਾਬ 'ਚ ਇਕ ਸਿੱਖ ਦਾ 'ਅਪਮਾਨ' ਕੀਤਾ ਗਿਆ ਹੈ। ਭਾਜਪਾ ਦੀ ਦਿੱਲੀ ਇਕਾਈ ਦੇ ਬੁਲਾਰੇ ਬੱਗਾ ਵੀ ਸਿੱਖ ਹਨ। ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਸਿਰਸਾ ਨੇ ਦਾਅਵਾ ਕੀਤਾ ਕਿ ਬੱਗਾ ਨੇ ਕੇਜਰੀਵਾਲ ਦੇ ਝੂਠ ਨੂੰ ਬੇਨਕਾਬ ਕੀਤਾ ਹੈ, ਇਸ ਲਈ ਕੇਜਰੀਵਾਲ ਨੇ ਬੱਗਾ ਨੂੰ ਨਿਸ਼ਾਨਾ ਬਣਾਇਆ ਹੈ।

ਸਿਰਸਾ ਨੇ ਕਿਹਾ ਕਿ ਅੱਜ ਕੇਜਰੀਵਾਲ ਇਹ ਸਭ ਇਸ ਕਰ ਕੇ ਕਰ ਰਿਹਾ ਹੈ ਕਿਉਂਕਿ ਜੋ ਲੋਕ ਉਸ ਖਿਲਾਫ਼ ਬੋਲ ਰਹੇ ਹਨ ਤੇ ਕੇਜਰੀਵਾਲ ਦਾ ਝੂਠਾ ਚਿਹਰਾ ਬੇਨਕਾਬ ਕਰ ਰਹੇ ਹਨ ਉਹ ਉਹਨਾਂ ਖਿਲਾਫ਼ ਕਾਰਵਾਈ ਕਰ ਰਹੇ ਤੇ ਪੰਜਾਬ ਪੁਲਿਸ ਦਾ ਵੀ ਦੁਰਉਪਯੋਗ ਕੀਤਾ ਜਾ ਰਿਹਾ ਹੈ। ਸਿਰਸਾ ਨੇ ਕਿਹਾ ਕਿ ਪੰਜਾ ਵਿਚ ਦਿਨੋ ਦਿਨ ਲੋਕ ਮਰ ਰਹੇ ਹਨ ਗੋਲੀਆਂ ਚੱਲਦੀਆਂ ਹਨ ਪਰ ਪੰਜਾਬ ਪੁਲਿਸ ਪੰਜਾਬ ਵਿਚ ਕਾਰਵਾਈ ਕਰਨ ਦੀ ਬਜਾਏ ਦਿੱਲੀ ਵਿਚ ਕਾਰਵਾਈ ਕਰ ਰਹੀ ਹੈ।

ਉਹਨਾਂ ਨੇ ਆਮ ਆਦਮੀ ਪਾਰਟੀ 'ਤੇ ਇਲਜਾਮ ਲਗਾਉਂਦੇ ਹੋਏ ਕਿਹਾ ਕਿ ਭਾਈਚਾਰਕ ਸਾਂਝ ਤੋੜਨ ਦੀ ਕੋਸ਼ਿਸ ਕੀਤੀ ਜਾ ਰਹੀ ਹੈ ਤੇ ਇਹ ਪੀਰਾਂ, ਫਕੀਰਾਂ ਗੁਰੂਆਂ ਦੀ ਧਰਤੀ ਹੈ ਸਾਨੂੰ ਡਰਾਇਆ ਧਮਕਾਇਆ ਨਹੀਂ ਜਾ ਸਕਦਾ ਤੇ ਜਿੰਨਾ ਨੇ ਪੰਜਾ ਨਾਲ ਛੇੜਛਾੜ ਕਰਨ ਦੀ ਕੋਸ਼ਿਸ ਕੀਤੀ ਉਹਨਾਂ ਦਾ ਹਸ਼ਰ ਚੰਗਾ ਨਹੀਂ ਹੋਇਆ ਉਹ ਅੱਜ ਜੇਲ੍ਹਾ ਵਿਚ ਬੰਦ ਪਏ ਹਨ। 

Tajinder Pal singh baggaTajinder Pal singh bagga

ਇਸ ਦੇ ਨਾਲ ਹੀ ਦੱਸ ਦਈਏ ਕਿ ਦਿੱਲੀ ਪ੍ਰਦੇਸ਼ ਭਾਜਪਾ ਦੀ ਇਕ ਹੋਰ ਨੇਤਾ ਨੁਪੂਰ ਸ਼ਰਮਾ ਨੇ ਅਦਾਲਤ ਦੇ ਇਕ ਫ਼ੈਸਲੇ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਕ ਰਾਜ ਦੀ ਪੁਲਿਸ ਦੂਜੇ ਰਾਜ 'ਚ ਜੇਕਰ ਕਿਸੇ ਨੂੰ ਗ੍ਰਿਫ਼ਤਾਰ ਕਰਦੀ ਹੈ ਤਾਂ ਉਸ ਨੂੰ ਸਥਾਨਕ ਪੁਲਿਸ ਨੂੰ ਇਸ ਬਾਰੇ ਸੂਚਨਾ ਦੇਣੀ ਹੁੰਦੀ ਹੈ। ਪੰਜਾਬ ਪੁਲਿਸ ਨੇ ਇਸ ਤੋਂ ਪਹਿਲਾਂ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਉਸ ਨੇ ਭਾਜਪਾ ਦੀ ਦਿੱਲੀ ਇਕਾਈ ਦੇ ਬੁਲਾਰੇ ਤਜਿੰਦਰ ਪਾਲ ਬੱਗਾ ਨੂੰ ਪਿਛਲੇ ਮਹੀਨੇ ਮੋਹਾਲੀ 'ਚ ਉਨ੍ਹਾਂ ਖ਼ਿਲਾਫ਼ ਦਰਜ ਇਕ ਮਾਮਲੇ ਦੇ ਸਿਲਸਿਲੇ 'ਚ ਰਾਸ਼ਟਰੀ ਰਾਜਧਾਨੀ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਹੈ।

 

SHARE ARTICLE

ਏਜੰਸੀ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement