ਮਨੀ ਲਾਂਡਰਿੰਗ ਮਾਮਲਾ : NCP ਨੇਤਾ ਨਵਾਬ ਮਲਿਕ ਦੀ ਨਿਆਂਇਕ ਹਿਰਾਸਤ 'ਚ 20 ਮਈ ਤੱਕ ਹੋਇਆ ਵਾਧਾ 
Published : May 6, 2022, 5:01 pm IST
Updated : May 6, 2022, 5:01 pm IST
SHARE ARTICLE
Nawab Malik
Nawab Malik

ਨਵਾਬ ਮਲਿਕ ਖ਼ਿਲਾਫ਼ ਈਡੀ ਨੇ ਦਾਇਰ ਕੀਤੀ ਚਾਰਜਸ਼ੀਟ

ਮਹਾਰਾਸ਼ਟਰ : ਮਹਾਰਾਸ਼ਟਰ ਸਰਕਾਰ 'ਚ ਮੰਤਰੀ ਰਹੇ ਅਤੇ NCP ਨੇਤਾ ਨਵਾਬ ਮਲਿਕ ਨੂੰ ਇਕ ਵਾਰ ਫਿਰ ਝਟਕਾ ਲੱਗਾ ਹੈ। ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ 20 ਮਈ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਮਾਮਲੇ ਦੀ ਸੁਣਵਾਈ ਕਰਦਿਆਂ ਪੀਐਮਐਲਏ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ 6 ਮਈ ਤੱਕ ਵਧਾ ਦਿੱਤੀ ਸੀ। ਦਰਅਸਲ, ਐਨਸੀਪੀ ਨੇਤਾ ਨਵਾਬ ਮਲਿਕ ਨੇ ਆਪਣੀ ਖ਼ਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਵਿਸ਼ੇਸ਼ ਪੀਐਮਐਲਏ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। 

Nawab MalikNawab Malik

ਇੰਫੋਰਸਮੈਂਟ ਡਾਇਰੈਕਟੋਰੇਟ ਨੇ ਵੀਰਵਾਰ ਨੂੰ ਭਗੌੜੇ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਸੀਪੀ ਆਗੂ ਨਵਾਬ ਮਲਿਕ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ। ਇਹ ਮਾਮਲਾ ਮਲਿਕ ਦੇ ਅੰਡਰਵਰਲਡ ਕਨੈਕਸ਼ਨਾਂ ਅਤੇ ਇਸ ਨਾਲ ਜੁੜੀਆਂ ਜਾਇਦਾਦਾਂ ਦੀ ਖਰੀਦ ਵਿਚ ਪੈਸੇ ਦੀ ਦੁਰਵਰਤੋਂ ਨਾਲ ਸਬੰਧਤ ਹੈ।

Nawab Malik Nawab Malik

ਈਡੀ ਦੇ ਵਕੀਲਾਂ ਨੇ ਇਸ ਦੌਰਾਨ ਕਿਹਾ ਸੀ ਕਿ ਅਦਾਲਤ ਦੀ ਰਜਿਸਟਰੀ ਵਿੱਚ 5,000 ਪੰਨਿਆਂ ਤੋਂ ਵੱਧ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਮਨੀ ਲਾਂਡਰਿੰਗ ਐਕਟ ਦੇ ਮਾਮਲਿਆਂ ਦੀ ਵਿਸ਼ੇਸ਼ ਅਦਾਲਤ ਦਸਤਾਵੇਜ਼ਾਂ ਦੀ ਪੜਤਾਲ ਤੋਂ ਬਾਅਦ ਚਾਰਜਸ਼ੀਟ 'ਤੇ ਨੋਟਿਸ ਲਵੇਗੀ।  ਜ਼ਿਕਰਯੋਗ ਹੈ ਕਿ ਨਵਾਬ ਮਲਿਕ ਆਰਥਰ ਰੋਡ ਜੇਲ੍ਹ ਵਿੱਚ ਬੰਦ ਹੈ।

Enforcement DirectorateEnforcement Directorate

ਇੰਫੋਰਸਮੈਂਟ ਡਾਇਰੈਕਟੋਰੇਟ ਨੇ ਹਾਲ ਹੀ ਵਿੱਚ ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ ਦਾਊਦ ਇਬਰਾਹਿਮ ਅਤੇ ਉਸ ਦੇ ਸਾਥੀਆਂ ਦੇ ਖ਼ਿਲਾਫ਼ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਦੁਆਰਾ ਦਰਜ ਕੀਤੀ ਗਈ ਐਫਆਈਆਰ ਦੇ ਆਧਾਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐਨਸੀਪੀ ਦੇ ਬੁਲਾਰੇ ਨਵਾਬ ਮਲਿਕ ਨੂੰ ਈਡੀ ਨੇ ਇਸ ਮਾਮਲੇ ਵਿੱਚ 23 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਫਿਲਹਾਲ ਉਹ ਨਿਆਂਇਕ ਹਿਰਾਸਤ ਵਿੱਚ ਆਰਥਰ ਰੋਡ ਜੇਲ੍ਹ ਵਿੱਚ ਬੰਦ ਹੈ।

SHARE ARTICLE

ਏਜੰਸੀ

Advertisement

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM

Bibi Rajinder Kaur Bhattal Exclusive Interview | Captain Amarinder Singh | Lok Sabha Election LIVE

17 May 2024 10:03 AM

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM
Advertisement