ਈਡੀ ਦੀ ਚੌਥੀ ਸਪਲੀਮੈਂਟਰੀ ਚਾਰਜਸ਼ੀਟ ’ਤੇ ਲਿਆ ਫ਼ੈਸਲਾ
ਨਵੀਂ ਦਿੱਲੀ: ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਅਦਾਲਤ ਨੇ ਮਨੀਸ਼ ਸਿਸੋਦੀਆ ਵਿਰੁਧ ਈਡੀ ਦੀ ਚਾਰਜਸ਼ੀਟ ’ਤੇ 10 ਮਈ ਨੂੰ ਸੁਣਵਾਈ ਕਰਨ ਦਾ ਫ਼ੈਸਲਾ ਕੀਤਾ ਹੈ। ਅਦਾਲਤ ਨੇ ਈਡੀ ਦੀ ਚੌਥੀ ਸਪਲੀਮੈਂਟਰੀ ਚਾਰਜਸ਼ੀਟ ’ਤੇ ਇਹ ਫ਼ੈਸਲਾ ਲਿਆ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਦੇ ਸਪੈਸ਼ਲ ਜੱਜ ਐਮ.ਕੇ. ਨਾਗਪਾਲ ਇਸ ਮਾਮਲੇ ਦੀ ਸੁਣਵਾਈ ਕਰਨਗੇ।
ਇਹ ਵੀ ਪੜ੍ਹੋ: ਡਾ.ਐਸ.ਪੀ. ਸਿੰਘ ਉਬਰਾਏ ਦੇ ਯਤਨ ਸਦਕਾ ਬਜ਼ੁਰਗ ਮਾਪਿਆਂ ਦੇ ਲਾਡਲੇ ਪੁੱਤ ਦੀ ਦੇਹ ਪਹੁੰਚੀ ਭਾਰਤ
ਈਡੀ ਨੇ ਅਦਾਲਤ ਨੂੰ ਦਸਿਆ ਕਿ ਸਪਲੀਮੈਂਟਰੀ ਚਾਰਜਸ਼ੀਟ ਦੀ ਹਾਰਡ ਕਾਪੀ ਫਾਈਲ ਕਰ ਦਿਤੀ ਗਈ ਹੈ। ਇਸ ਤੋਂ ਬਾਅਦ ਅਦਾਲਤ ਨੇ ਈਡੀ ਨੂੰ 8 ਮਈ ਤਕ ਚਾਰਜਸ਼ੀਟ ਦੀ ਸਾਫ਼ਟ ਕਾਪੀ ਦਾਖ਼ਲ ਕਰਨ ਦਾ ਨਿਰਦੇਸ਼ ਦਿਤਾ ਸੀ। ਦਰਅਸਲ ਈਡੀ ਨੇ ਮਨੀਸ਼ ਸਿਸੋਦੀਆ ਵਿਰੁਧ 4 ਮਈ ਨੂੰ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਸੀ।
ਇਹ ਵੀ ਪੜ੍ਹੋ: ਉਧਾਰ ਦਿਤੇ ਪੈਸੇ ਮੰਗਣ ਨੂੰ ਲੈ ਕੇ ਹੋਈ ਤਕਰਾਰ, ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਈਡੀ ਨੇ ਆਪਣੀ 2100 ਪੰਨਿਆਂ ਦੀ ਚਾਰਜਸ਼ੀਟ ਵਿਚ ਮਨੀਸ਼ ਸਿਸੋਦੀਆ ਨੂੰ ਮੁਲਜ਼ਮ ਨੰਬਰ 29 ਦੱਸਿਆ ਹੈ। ਈਡੀ ਨੇ ਮਨੀਸ਼ ਸਿਸੋਦੀਆ ਨੂੰ 9 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਮਨੀਸ਼ ਸਿਸੋਦੀਆ ਨੂੰ ਸੋਮਵਾਰ ਨੂੰ ਨਿਆਂਇਕ ਹਿਰਾਸਤ ਤੋਂ ਬਾਅਦ ਪੇਸ਼ ਕੀਤਾ ਜਾਣਾ ਹੈ। ਉਸ ਦੀ ਜ਼ਮਾਨਤ 11 ਮਈ ਨੂੰ ਹਾਈ ਕੋਰਟ ਵਿਚ ਦਰਜ ਹੈ।