ਜੰਮੂ-ਕਸ਼ਮੀਰ ਦੇ ਬਾਰਾਮੂਲਾ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਅਤਿਵਾਦੀ ਢੇਰ 
Published : May 6, 2023, 1:31 pm IST
Updated : May 6, 2023, 1:31 pm IST
SHARE ARTICLE
File Photo
File Photo

ਮਾਰੇ ਗਏ ਅਤਿਵਾਦੀ ਦੀ ਪਛਾਣ ਆਬਿਦ ਵਾਨੀ ਵਜੋਂ ਹੋਈ ਹੈ

ਸ੍ਰੀਨਗਰ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਲਸ਼ਕਰ-ਏ-ਤੋਇਬਾ (ਐਲਈਟੀ) ਦਾ ਇਕ ਅਤਿਵਾਦੀ ਮਾਰਿਆ ਗਿਆ।  ਇਹ ਜਾਣਕਾਰੀ ਸੀਨੀਅਰ ਅਧਿਕਾਰੀਆਂ ਨੇ ਸਾਂਝੀ ਕੀਤੀ। ਇਕ ਪੁਲਿਸ ਅਧਿਕਾਰੀ ਨੇ ਦਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਬਾਰਾਮੂਲਾ ਦੇ ਕਰਹਾਮਾ ਕੁੰਜਰ ਇਲਾਕੇ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ।

ਅਤਿਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ, ਜਿਸ ਦੇ ਜਵਾਬ 'ਚ ਸੁਰੱਖਿਆ ਬਲਾਂ ਨੇ ਵੀ ਗੋਲੀਬਾਰੀ ਕੀਤੀ, ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ।
ਅਧਿਕਾਰੀ ਨੇ ਦਸਿਆ ਕਿ ਜਵਾਬੀ ਗੋਲੀਬਾਰੀ 'ਚ ਇਕ ਅਤਿਵਾਦੀ ਮਾਰਿਆ ਗਿਆ। ਇਕ ਟਵੀਟ ਵਿਚ ਕਸ਼ਮੀਰ ਜ਼ੋਨ ਪੁਲਿਸ ਨੇ ਕਿਹਾ ਕਿ “ਮਾਰੇ ਗਏ ਅਤਿਵਾਦੀ ਦੀ ਪਛਾਣ ਆਬਿਦ ਵਾਨੀ ਵਜੋਂ ਹੋਈ ਹੈ, ਜੋ ਕਿ ਯਰਹੋਲ ਬਾਬਾਪੋਰਾ, ਕੁਲਗਾਮ ਦਾ ਰਹਿਣ ਵਾਲਾ ਹੈ, ਜੋ ਪਾਬੰਦੀਸ਼ੁਦਾ ਅਤਿਵਾਦੀ ਸੰਗਠਨ ਲਸ਼ਕਰ ਨਾਲ ਜੁੜਿਆ ਹੋਇਆ ਹੈ। ਉਸ ਕੋਲੋਂ ਇਕ ਏਕੇ-47 ਰਾਈਫ਼ਲ ਬਰਾਮਦ ਹੋਈ ਹੈ। 

Tags: j&k

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement