NEET Exam: ਐਨਟੀਏ ਨੇ NEET-ਗ੍ਰੈਜੂਏਟ ਪ੍ਰਸ਼ਨ ਪੱਤਰ ਲੀਕ ਹੋਣ ਦੀਆਂ ਖ਼ਬਰਾਂ ਨੂੰ ਦਸਿਆ ਬੇਬੁਨਿਆਦ
Published : May 6, 2024, 4:24 pm IST
Updated : May 6, 2024, 4:24 pm IST
SHARE ARTICLE
Amid social media posts on NEET paper leak, NTA again denies allegations
Amid social media posts on NEET paper leak, NTA again denies allegations

ਕਿਹਾ, ਹਰੇਕ ਪ੍ਰਸ਼ਨ ਪੱਤਰ ਦਾ ਹਿਸਾਬ ਰੱਖਿਆ ਜਾਂਦਾ ਹੈ

NEET Exam: ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਨੇ ਸੋਮਵਾਰ ਨੂੰ ਸਪੱਸ਼ਟ ਕੀਤਾ ਕਿ ਮੈਡੀਕਲ ਦਾਖਲਾ ਪ੍ਰੀਖਿਆ 'ਨੀਟ-ਗ੍ਰੈਜੂਏਟ' ਵਿਚ ਪ੍ਰਸ਼ਨ ਪੱਤਰ ਲੀਕ ਹੋਣ ਦਾ ਦਾਅਵਾ ਕਰਨ ਵਾਲੀਆਂ ਰਿਪੋਰਟਾਂ ਪੂਰੀ ਤਰ੍ਹਾਂ ਬੇਬੁਨਿਆਦ ਹਨ। ਐਨਟੀਏ ਨੇ ਦਾਅਵਾ ਕੀਤਾ ਕਿ ਹਰੇਕ ਪ੍ਰਸ਼ਨ ਪੱਤਰ ਦਾ ਹਿਸਾਬ ਰੱਖਿਆ ਜਾਂਦਾ ਹੈ ਅਤੇ ਸੋਸ਼ਲ ਮੀਡੀਆ 'ਤੇ ਪ੍ਰਸਾਰਿਤ ਪ੍ਰਸ਼ਨ ਪੱਤਰਾਂ ਦੀਆਂ ਕਥਿਤ ਤਸਵੀਰਾਂ ਦਾ ਅਸਲ ਪ੍ਰਸ਼ਨ ਪੱਤਰ ਨਾਲ ਕੋਈ ਸਬੰਧ ਨਹੀਂ ਹੈ।

ਐਨਟੀਏ ਦੀ ਸੀਨੀਅਰ ਡਾਇਰੈਕਟਰ ਸਾਧਨਾ ਪਰਾਸ਼ਰ ਨੇ ਕਿਹਾ, “ਐਨਟੀਏ ਦੇ ਸੁਰੱਖਿਆ ਪ੍ਰੋਟੋਕੋਲ ਅਤੇ ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ ਤੋਂ ਪਤਾ ਲੱਗਿਆ ਹੈ ਕਿ ਕਿਸੇ ਵੀ ਪੇਪਰ ਲੀਕ ਵੱਲ ਇਸ਼ਾਰਾ ਕਰਨ ਵਾਲੀਆਂ ਸੋਸ਼ਲ ਮੀਡੀਆ ਪੋਸਟਾਂ ਪੂਰੀ ਤਰ੍ਹਾਂ ਬੇਬੁਨਿਆਦ ਹਨ”। ਉਨ੍ਹਾਂ ਕਿਹਾ, “ਅਫਵਾਹਾਂ 'ਤੇ ਰੋਕ ਲਗਾਉਣ ਲਈ ਅਸੀਂ ਇਹ ਵੀ ਕਹਿਣਾ ਚਾਹੁੰਦੇ ਹਾਂ ਕਿ ਹਰ ਪ੍ਰਸ਼ਨ ਪੱਤਰ ਦਾ ਲੇਖਾ-ਜੋਖਾ ਕੀਤਾ ਗਿਆ ਹੈ। ’’

ਪਰਾਸ਼ਰ ਨੇ ਕਿਹਾ ਕਿ ਪ੍ਰੀਖਿਆਵਾਂ ਸ਼ੁਰੂ ਹੋਣ ਤੋਂ ਬਾਅਦ ਕੋਈ ਵੀ ਬਾਹਰੀ ਵਿਅਕਤੀ ਜਾਂ ਏਜੰਸੀ ਕੇਂਦਰਾਂ ਤਕ ਨਹੀਂ ਪਹੁੰਚ ਸਕਦੀ। ਉਨ੍ਹਾਂ ਕਿਹਾ ਕਿ ਪ੍ਰੀਖਿਆ ਕੇਂਦਰਾਂ ਦੇ ਗੇਟ ਬੰਦ ਹੋਣ ਤੋਂ ਬਾਅਦ ਬਾਹਰੋਂ ਕਿਸੇ ਨੂੰ ਵੀ ਹਾਲ ਵਿਚ ਦਾਖਲ ਹੋਣ ਦੀ ਆਗਿਆ ਨਹੀਂ ਹੈ ਅਤੇ ਸੀਸੀਟੀਵੀ ਕੈਮਰਿਆਂ ਰਾਹੀਂ ਹਾਲ ਦੀ ਨਿਗਰਾਨੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ, “ਸੋਸ਼ਲ ਮੀਡੀਆ 'ਤੇ ਪ੍ਰਸਾਰਿਤ ਪ੍ਰਸ਼ਨ ਪੱਤਰਾਂ ਦੀਆਂ ਤਸਵੀਰਾਂ ਦਾ ਅਸਲ ਪ੍ਰੀਖਿਆ ਪੇਪਰ ਨਾਲ ਕੋਈ ਸਬੰਧ ਨਹੀਂ ਹੈ।’’

ਦਾਖਲਾ ਪ੍ਰੀਖਿਆ ਐਤਵਾਰ ਨੂੰ 571 ਸ਼ਹਿਰਾਂ ਦੇ 4,750 ਕੇਂਦਰਾਂ 'ਤੇ ਆਯੋਜਿਤ ਕੀਤੀ ਗਈ ਸੀ, ਜਿਸ 'ਚ 14 ਵਿਦੇਸ਼ੀ ਸ਼ਹਿਰ ਵੀ ਸ਼ਾਮਲ ਸਨ। ਐਨਟੀਏ ਨੇ ਐਤਵਾਰ ਨੂੰ ਦਾਅਵਾ ਕੀਤਾ ਸੀ ਕਿ ਰਾਜਸਥਾਨ ਦੇ ਇਕ ਪ੍ਰੀਖਿਆ ਕੇਂਦਰ ਵਿਚ ਗਲਤ ਪ੍ਰਸ਼ਨ ਪੱਤਰ ਵੰਡੇ ਜਾਣ ਤੋਂ ਬਾਅਦ ਕੁੱਝ ਉਮੀਦਵਾਰ ਪੇਪਰ ਲੈ ਕੇ ਬਾਹਰ ਚਲੇ ਗਏ ਸਨ। ਏਜੰਸੀ ਨੇ ਪ੍ਰਸ਼ਨ ਪੱਤਰ ਲੀਕ ਹੋਣ ਤੋਂ ਇਨਕਾਰ ਕੀਤਾ ਸੀ। ਪਰਾਸ਼ਰ ਨੇ ਦਸਿਆ ਕਿ ਬਾਅਦ 'ਚ ਪ੍ਰੀਖਿਆ ਕੇਂਦਰ ਦੇ 120 ਪ੍ਰਭਾਵਿਤ ਉਮੀਦਵਾਰਾਂ ਲਈ ਦੁਬਾਰਾ ਪ੍ਰੀਖਿਆ ਕਰਵਾਈ ਗਈ।

 (For more Punjabi news apart from Amid social media posts on NEET paper leak, NTA again denies allegations, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement