Lok Sabha Elections 2024: ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ; ਅਰਵਿੰਦਰ ਲਵਲੀ ਦਾ ਨਾਮ ਵਿਚ ਸ਼ਾਮਲ
Published : May 6, 2024, 6:17 pm IST
Updated : May 6, 2024, 6:17 pm IST
SHARE ARTICLE
BJP releases list of 40-star campaigners for Delhi Lok Sabha elections
BJP releases list of 40-star campaigners for Delhi Lok Sabha elections

ਭਾਰਤੀ ਜਨਤਾ ਪਾਰਟੀ ਨੇ ਦਿੱਲੀ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ।

Lok Sabha Elections 2024: ਦੇਸ਼ ਦੀਆਂ ਸਾਰੀਆਂ ਪਾਰਟੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ 'ਚ ਰੁੱਝੀਆਂ ਹੋਈਆਂ ਹਨ। ਇਸ ਦੌਰਾਨ ਦੇਸ਼ ਦੀ ਰਾਜਧਾਨੀ ਦਿੱਲੀ ਦੀਆਂ 7 ਸੀਟਾਂ 'ਤੇ ਸਖਤ ਮੁਕਾਬਲਾ ਹੋਣ ਜਾ ਰਿਹਾ ਹੈ। ਭਾਜਪਾ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ ਕਿ ਦਿੱਲੀ ਵਿਚ ਇਕ ਵੀ ਸੀਟ ਨਾ ਖੁੰਝੇ। ਇਸ ਲੜੀ ਵਿਚ ਭਾਰਤੀ ਜਨਤਾ ਪਾਰਟੀ ਨੇ ਦਿੱਲੀ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ।

ਇਸ ਸੂਚੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਦੇ ਨਾਮ ਸ਼ਾਮਲ ਹਨ। ਖਾਸ ਗੱਲ ਇਹ ਹੈ ਕਿ ਹਾਲ ਹੀ 'ਚ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਅਰਵਿੰਦਰ ਸਿੰਘ ਲਵਲੀ ਦਾ ਨਾਂ ਵੀ ਇਸ ਸੂਚੀ 'ਚ ਸ਼ਾਮਲ ਕੀਤਾ ਗਿਆ ਹੈ।

Photo

ਭਾਜਪਾ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਦੀ ਗੱਲ ਕਰੀਏ ਤਾਂ ਇਸ ਵਿਚ ਪੀਐਮ ਮੋਦੀ ਦਾ ਨਾਮ ਸੱਭ ਤੋਂ ਉੱਪਰ ਹੈ। ਇਸ ਤੋਂ ਬਾਅਦ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਦਾ ਨਾਮ ਰੱਖਿਆ ਗਿਆ ਹੈ।

ਇਸ ਸੂਚੀ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ, ਪੀਯੂਸ਼ ਗੋਇਲ ਤੋਂ ਇਲਾਵਾ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਹਰਦੀਪ ਸਿੰਘ ਪੁਰੀ, ਸਮ੍ਰਿਤੀ ਇਰਾਨੀ, ਅਰਜੁਨ ਰਾਮ ਮੇਘਵਾਲ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ, ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਰਾਜਸਥਾਨ ਦੇ ਸੀਐਮ ਭਜਨ ਲਾਲ ਸ਼ਰਮਾ, ਹਰਿਆਣਾ ਦੇ ਸੀਐਮ ਨਾਇਬ ਸਿੰਘ ਸੈਣੀ, ਅਸਾਮ ਦੇ ਸੀਐਮ ਹਿਮੰਤ ਬਿਸਵਾ ਸ਼ਰਮਾ, ਤਰੁਣ ਚੁੱਘ, ਮਨਜਿੰਦਰ ਸਿੰਘ ਸਿਰਸਾ, ਹੇਮਾ ਮਾਲਿਨੀ ਦੇ ਨਾਮ ਵੀ ਇਸ ਸੂਚੀ ਵਿਚ ਸ਼ਾਮਲ ਹਨ।

(For more Punjabi news apart from BJP releases list of 40-star campaigners for Delhi Lok Sabha elections, stay tuned to Rozana Spokesman)

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement