
ਅਦਾਲਤ ਨੇ ਕੇ ਕਵਿਤਾ ਨੂੰ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਸੀਬੀਆਈ ਅਤੇ ਈਡੀ ਦੁਆਰਾ ਦਰਜ ਕੀਤੇ ਗਏ ਕੇਸ ਵਿਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿਤਾ
Delhi Excise Policy Case: ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਸੋਮਵਾਰ ਨੂੰ ਬੀਆਰਐਸ ਆਗੂ ਕੇ ਕਵਿਤਾ ਨੂੰ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਸੀਬੀਆਈ ਅਤੇ ਈਡੀ ਦੁਆਰਾ ਦਰਜ ਕੀਤੇ ਗਏ ਕੇਸ ਵਿਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿਤਾ ਹੈ।
ਇਨ੍ਹਾਂ ਮਾਮਲਿਆਂ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਕੀਤੀ ਜਾ ਰਹੀ ਹੈ। ਸੀਬੀਆਈ ਅਤੇ ਈਡੀ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਪਟੀਸ਼ਨਾਂ ਨੂੰ ਰੱਦ ਕਰਦਿਆਂ ਕਿਹਾ ਕਿ ਇਸ ਪੜਾਅ 'ਤੇ ਰਾਹਤ ਦੇਣਾ ਸਹੀ ਨਹੀਂ ਹੈ।
ਕਵਿਤਾ ਈਡੀ ਅਤੇ ਸੀਬੀਆਈ ਦੁਆਰਾ ਦਰਜ ਮਾਮਲਿਆਂ ਵਿਚ ਨਿਆਂਇਕ ਹਿਰਾਸਤ ਵਿਚ ਹੈ। ਈਡੀ ਨੇ ਕਵਿਤਾ (46) ਨੂੰ 15 ਮਾਰਚ ਨੂੰ ਹੈਦਰਾਬਾਦ ਸਥਿਤ ਉਸ ਦੇ ਬੰਜਾਰਾ ਹਿੱਲਜ਼ ਨਿਵਾਸ ਤੋਂ ਗ੍ਰਿਫਤਾਰ ਕੀਤਾ ਸੀ ਅਤੇ ਉਹ ਇਸ ਮਾਮਲੇ ਵਿਚ ਨਿਆਂਇਕ ਹਿਰਾਸਤ ਵਿਚ ਹੈ। ਸੀਬੀਆਈ ਨੇ ਉਸ ਨੂੰ ਨਿਆਂਇਕ ਹਿਰਾਸਤ ਵਿਚੋਂ ਗ੍ਰਿਫ਼ਤਾਰ ਕੀਤਾ ਸੀ।
(For more Punjabi news apart from Delhi Court denies bail to BRS leader K Kavitha, stay tuned to Rozana Spokesman)