Delhi Firing : ਦਿੱਲੀ 'ਚ ਬਦਮਾਸ਼ਾਂ ਨੇ ਕਾਰ ਸ਼ੋਅਰੂਮ 'ਤੇ ਕੀਤੀ ਫਾਇਰਿੰਗ , ਸ਼ੋਅਰੂਮ ਮਾਲਕ ਤੋਂ ਮੰਗੀ 5 ਕਰੋੜ ਦੀ ਫਿਰੌਤੀ
Published : May 6, 2024, 10:47 pm IST
Updated : May 6, 2024, 10:47 pm IST
SHARE ARTICLE
Delhi Firing
Delhi Firing

ਇਹ ਘਟਨਾ ਉਦੋਂ ਵਾਪਰੀ ਜਦੋਂ ਭਾਜਪਾ ਨੇਤਾ ਵਿਕਾਸ ਤਿਆਗੀ ਆਪਣੇ ਬੇਟੇ ਨੂੰ ਜਨਮ ਦਿਨ 'ਤੇ ਗਿਫਟ ਦੇਣ ਲਈ ਕਾਰ ਖਰੀਦਣ ਪਹੁੰਚੇ ਸਨ

Firing in Tilak Nagar Delhi : ਦਿੱਲੀ ਦੇ ਤਿਲਕ ਨਗਰ ਇਲਾਕੇ 'ਚ ਸ਼ਰਾਰਤੀ ਅਨਸਰਾਂ ਨੇ ਕਾਰ ਸ਼ੋਅਰੂਮ 'ਤੇ ਤਾਬੜਤੋੜ ਫਾਇਰਿੰਗ ਕੀਤੀ ਹੈ। ਜਿਸ ਤੋਂ ਬਾਅਦ ਹਫੜਾ-ਦਫੜੀ ਮਚ ਗਈ ਅਤੇ ਲੋਕ ਇਧਰ-ਉਧਰ ਭੱਜਣ ਲੱਗੇ। ਇਹ ਘਟਨਾ ਉਦੋਂ ਵਾਪਰੀ ਜਦੋਂ ਭਾਜਪਾ ਨੇਤਾ ਵਿਕਾਸ ਤਿਆਗੀ ਆਪਣੇ ਬੇਟੇ ਨੂੰ ਜਨਮ ਦਿਨ 'ਤੇ ਗਿਫਟ ਦੇਣ ਲਈ ਕਾਰ ਖਰੀਦਣ ਪਹੁੰਚੇ ਸਨ। 

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਦਿੱਲੀ ਪੁਲਸ ਭਾਰੀ ਫੋਰਸ ਨਾਲ ਮੌਕੇ 'ਤੇ ਪਹੁੰਚ ਗਈ ਅਤੇ ਇਲਾਕੇ ਨੂੰ ਚਾਰੋਂ ਪਾਸਿਓਂ ਘੇਰ ਲਿਆ। ਮੌਕੇ 'ਤੇ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਇਸ ਫਾਇਰਿੰਗ ਕਾਰਨ ਸ਼ੋਅਰੂਮ ਦਾ ਕਾਫੀ ਨੁਕਸਾਨ ਹੋਇਆ ਹੈ।

ਇਸ ਮਾਮਲੇ 'ਤੇ ਡੀਸੀਪੀ ਵਿਚਾਰ ਵੀਰ ਨੇ ਦੱਸਿਆ ਕਿ ਕੁਝ ਬਦਮਾਸ਼ਾਂ ਨੇ ਕਾਰ ਦੇ ਸ਼ੋਅਰੂਮ 'ਤੇ ਗੋਲੀਆਂ ਚਲਾਈਆਂ। ਗੋਲੀ ਸ਼ੋਅਰੂਮ ਦੇ ਸ਼ੀਸ਼ੇ 'ਚ ਜਾ ਵੱਜੀ ਅਤੇ ਉਥੇ ਮੌਜੂਦ ਚਾਰ ਦੇ ਕਰੀਬ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਗਰੋਹ ਨਾਲ ਸਬੰਧਤ ਤਿੰਨ ਸ਼ੂਟਰ ਸ਼ੋਅਰੂਮ ਵਿੱਚ ਦਾਖਲ ਹੋਏ, ਸ਼ੋਅਰੂਮ ਦੇ ਇੱਕ ਕਰਮਚਾਰੀ ਨੂੰ ਪੱਤਰ ਦਿੱਤਾ ਅਤੇ ਫਿਰ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਹਿਮਾਂਸ਼ੂ ਭਾਊ ਦੇ ਖਿਲਾਫ ਦਿੱਲੀ ਪੁਲਿਸ ਨੇ 1 ਲੱਖ ਰੁਪਏ ਦਾ ਇਨਾਮ ਰੱਖਿਆ ਹੈ ਅਤੇ ਹਰਿਆਣਾ ਪੁਲਿਸ ਨੇ 1.5 ਲੱਖ ਰੁਪਏ ਦਾ ਇਨਾਮ ਰੱਖਿਆ ਹੈ। ਇਸ ਤੋਂ ਇਲਾਵਾ ਹਿਮਾਂਸ਼ੂ ਭਾਊ ਖਿਲਾਫ ਰੈੱਡ ਕਾਰਨਰ ਨੋਟਿਸ ਵੀ ਕਾਫੀ ਸਮਾਂ ਪਹਿਲਾਂ ਜਾਰੀ ਕੀਤਾ ਜਾ ਚੁੱਕਾ ਹੈ।

ਪੁਲੀਸ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਣ ਵਿੱਚ ਲੱਗੀ ਹੋਈ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਦਹਿਸ਼ਤ ਫੈਲ ਗਈ। ਪੁਲਿਸ ਨੇ ਦੱਸਿਆ ਕਿ ਕਰੀਬ 13 ਰਾਊਂਡ ਗੋਲੀਆਂ ਚਲਾਈਆਂ ਗਈਆਂ। ਪੁਲਿਸ ਨੂੰ ਸ਼ੱਕ ਹੈ ਕਿ ਇਸ ਘਟਨਾ ਵਿੱਚ ਕੋਈ ਵੱਡਾ ਗਿਰੋਹ ਸ਼ਾਮਲ ਹੋ ਸਕਦਾ ਹੈ। ਸ਼ੋਅਰੂਮ ਵਿੱਚ ਮੌਜੂਦ ਕਿਸੇ ਵੀ ਵਿਅਕਤੀ ਨੂੰ ਗੋਲੀ ਨਹੀਂ ਲੱਗੀ। ਦੱਸਿਆ ਜਾ ਰਿਹਾ ਹੈ ਕਿ ਤਿੰਨ ਹਮਲਾਵਰ ਬਾਈਕ 'ਤੇ ਸਵਾਰ ਹੋ ਕੇ ਆਏ ਸਨ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

Location: India, Delhi, Delhi

SHARE ARTICLE

ਏਜੰਸੀ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement