'Anti-Hindu' Parade : ਭਾਰਤ ਨੇ ਕੈਨੇਡਾ ਵਿਚ 'ਹਿੰਦੂ ਵਿਰੋਧੀ' ਪਰੇਡ ਵਿਰੁਧ ਸਖ਼ਤ ਵਿਰੋਧ ਪ੍ਰਗਟ ਕੀਤਾ
Published : May 6, 2025, 11:37 am IST
Updated : May 6, 2025, 11:37 am IST
SHARE ARTICLE
India expresses strong protest against 'anti-Hindu' parade in Canada Latest News in Punjabi
India expresses strong protest against 'anti-Hindu' parade in Canada Latest News in Punjabi

'Anti-Hindu' Parade : ਕੈਨੇਡੀਅਨ ਹਾਈ ਕਮਿਸ਼ਨ ਨੂੰ ਧਮਕੀਆਂ 'ਤੇ ਸਖ਼ਤ ਕਾਰਵਾਈ ਕਰਨ ਦੀ ਕੀਤੀ ਮੰਗ

India expresses strong protest against 'Anti-Hindu' Parade in Canada Latest News in Punjabi : ਨਵੀਂ ਦਿੱਲੀ : ਕੈਨੇਡਾ ਦੇ ਟੋਰਾਂਟੋ ਵਿਚ ਇਕ ਹਿੰਦੂ ਵਿਰੋਧੀ ਪਰੇਡ ਕੱਢੀ ਗਈ। ਜਿਸ ਦੇ ਵਿਰੁਧ ਭਾਰਤ ਨੇ ਹਿੰਦੂ ਵਿਰੋਧੀ ਪਰੇਡ ਨੂੰ ਲੈ ਕੇ ਕੈਨੇਡਾ ਕੋਲ ਸਖ਼ਤ ਇਤਰਾਜ਼ ਦਰਜ ਕਰਵਾਇਆ ਹੈ। ਪਰੇਡ ਵਿਚ ਭਾਰਤੀ ਲੀਡਰਸ਼ਿਪ ਵਿਰੁਧ ਅਪਮਾਨਜਨਕ, ਧਮਕੀ ਭਰੀ ਭਾਸ਼ਾ ਅਤੇ ਅਸਵੀਕਾਰਨਯੋਗ ਤਸਵੀਰਾਂ ਦੀ ਵਰਤੋਂ ਕੀਤੀ ਗਈ। ਭਾਰਤ ਨੇ ਦੇਸ਼ ਵਿਰੋਧੀ ਤੱਤਾਂ ਵਿਰੁਧ ਸਖ਼ਤ ਕਾਰਵਾਈ ਦੀ ਵੀ ਮੰਗ ਕੀਤੀ ਹੈ।

ਭਾਰਤ ਨੇ ਪਰੇਡ ਨੂੰ ਲੈ ਕੇ ਨਵੀਂ ਦਿੱਲੀ ਸਥਿਤ ਕੈਨੇਡੀਅਨ ਹਾਈ ਕਮਿਸ਼ਨ ਕੋਲ ਵਿਰੋਧ ਦਰਜ ਕਰਵਾਇਆ। ਜਾਣਕਾਰੀ ਅਨੁਸਾਰ ਇਕ ਸੂਤਰ ਨੇ ਦਸਿਆ ਕਿ ‘ਅਸੀ ਟੋਰਾਂਟੋ ਵਿਚ ਹੋਈ ਪਰੇਡ ਬਾਰੇ ਕੈਨੇਡੀਅਨ ਹਾਈ ਕਮਿਸ਼ਨ ਨੂੰ ਆਪਣੀਆਂ ਚਿੰਤਾਵਾਂ ਤੋਂ ਜ਼ੋਰਦਾਰ ਢੰਗ ਨਾਲ ਜਾਣੂ ਕਰਵਾਇਆ ਹੈ, ਜਿੱਥੇ ਸਾਡੀ ਲੀਡਰਸ਼ਿਪ ਅਤੇ ਕੈਨੇਡਾ ਵਿਚ ਰਹਿ ਰਹੇ ਭਾਰਤੀ ਨਾਗਰਿਕਾਂ ਵਿਰੁਧ ਅਸਵੀਕਾਰਨਯੋਗ ਤਸਵੀਰਾਂ ਅਤੇ ਧਮਕੀ ਭਰੀ ਭਾਸ਼ਾ ਦੀ ਵਰਤੋਂ ਕੀਤੀ ਗਈ ਸੀ।’

ਪਰੇਡ ਵਿਚ ਕਥਿਤ ਤੌਰ 'ਤੇ ਖ਼ਾਲਿਸਤਾਨ ਪੱਖੀ ਪ੍ਰਚਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਭਾਰਤੀ ਨੇਤਾਵਾਂ 'ਤੇ ਹਮਲਾ ਕਰਨ ਵਾਲੀਆਂ ਤਸਵੀਰਾਂ ਦਿਖਾਈਆਂ ਗਈਆਂ।

ਭਾਰਤੀ ਪੱਖ ਨੇ ਕੈਨੇਡੀਅਨ ਅਧਿਕਾਰੀਆਂ ਨੂੰ ‘ਭਾਰਤ ਵਿਰੋਧੀ ਤੱਤਾਂ’ ਵਿਰੁਧ ਕਾਰਵਾਈ ਕਰਨ ਦੀ ਆਪਣੀ ਅਪੀਲ ਦੁਹਰਾਈ ਜੋ ਨਫ਼ਰਤ ਫੈਲਾ ਰਹੇ ਹਨ ਅਤੇ ਕੱਟੜਪੰਥੀ ਅਤੇ ਵੱਖਵਾਦੀ ਏਜੰਡੇ ਦੀ ਵਕਾਲਤ ਕਰ ਰਹੇ ਹਨ। ਦੋਵਾਂ ਦੇਸ਼ਾਂ ਦੇ ਸਬੰਧਾਂ ਵਿਚ ਤਣਾਅ ਦਾ ਇਹ ਤਾਜ਼ਾ ਮਾਮਲਾ ਆਮ ਚੋਣਾਂ ਵਿਚ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਜਿੱਤ ਤੋਂ ਕੁੱਝ ਦਿਨਾਂ ਬਾਅਦ ਸਾਹਮਣੇ ਆਇਆ ਹੈ।

ਦਰਅਸਲ, ਟੋਰਾਂਟੋ ਦੇ ਮਾਲਟਨ ਗੁਰਦੁਆਰੇ ਵਿਚ ਇਕ ਹਿੰਦੂ ਵਿਰੋਧੀ ਪਰੇਡ ਕਢੀ ਗਈ ਸੀ ਅਤੇ ਹਿੰਦੂਆਂ ਨੂੰ ਦੇਸ਼ ਨਿਕਾਲਾ ਦੇਣ ਦਾ ਐਲਾਨ ਕੀਤਾ ਗਿਆ ਸੀ। ਖ਼ਾਲਿਸਤਾਨ ਸਮਰਥਕਾਂ ਨੇ ਰੈਲੀ ਵਿਚ ਨਾ ਸਿਰਫ਼ ਖ਼ਾਲਿਸਤਾਨ ਦੇ ਝੰਡੇ ਲਹਿਰਾਏ ਬਲਕਿ ਵਿਦੇਸ਼ ਮੰਤਰੀ ਐਸ ਜੈਸ਼ੰਕਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਇਤਰਾਜ਼ਯੋਗ ਪੁਤਲੇ ਵੀ ਚੁੱਕੇ। ਇਸ ਤੋਂ ਇਲਾਵਾ ਖ਼ਾਲਿਸਤਾਨ ਸਮਰਥਕਾਂ ਨੇ ਕੈਨੇਡਾ ਵਿਚ ਰਹਿੰਦੇ ਲਗਭਗ 8 ਲੱਖ ਹਿੰਦੂਆਂ ਨੂੰ ਦੇਸ਼ ਵਿਚੋਂ ਕੱਢਣ ਦੀ ਮੰਗ ਵੀ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement