
ਗ੍ਰਿਫ਼ਤਾਰ ਨੌਜਵਾਨ ਨੂੰ ਪੁੱਛਗਿੱਛ ਲਈ ਲਿਜਾਇਆ ਗਿਆ ਹੈ ਅਤੇ ਹੋਰ ਜਾਣਕਾਰੀ ਦੀ ਉਡੀਕ ਹੈ।
Pakistani infiltrator arrested on Line of Control in Poonch news in punjabi:
ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ (LOC) 'ਤੇ ਮੰਗਲਵਾਰ ਨੂੰ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਗ੍ਰਿਫ਼ਤਾਰ ਕੀਤਾ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਘੁਸਪੈਠੀਏ ਦੀ ਉਮਰ ਲਗਭਗ 20 ਸਾਲ ਸੀ। ਕੰਟਰੋਲ ਰੇਖਾ ਤੋਂ ਭਾਰਤ ਵਿੱਚ ਦਾਖ਼ਲ ਹੋਣ ਤੋਂ ਤੁਰੰਤ ਬਾਅਦ ਉਸ ਨੂੰ ਫ਼ੌਜ ਦੇ ਜਵਾਨਾਂ ਨੇ ਹਿਰਾਸਤ ਵਿੱਚ ਲੈ ਲਿਆ।
ਗ੍ਰਿਫ਼ਤਾਰ ਨੌਜਵਾਨ ਨੂੰ ਪੁੱਛਗਿੱਛ ਲਈ ਲਿਜਾਇਆ ਗਿਆ ਹੈ ਅਤੇ ਹੋਰ ਜਾਣਕਾਰੀ ਦੀ ਉਡੀਕ ਹੈ।