
ਫ਼ੌਜ ਨੇ ਜੰਮੂ-ਕਸ਼ਮੀਰ ਦੇ ਮਾਛਿਲ ਸੈਕਟਰ ਵਿਚ ਕੰਟਰੋਲ ਰੇਖਾ 'ਤੇ ਤਿੰਨ ਅਤਿਵਾਦੀਆਂ ਨੂੰ ਮਾਰ ਗਿਰਾਉਣ ਦੇ ਨਾਲ ਹੀ ਘੁਸਪੈਠ ਦੀ ਕੋਸ਼ਿਸ਼ ਅੱਜ ਨਾਕਾਮ
ਫ਼ੌਜ ਨੇ ਜੰਮੂ-ਕਸ਼ਮੀਰ ਦੇ ਮਾਛਿਲ ਸੈਕਟਰ ਵਿਚ ਕੰਟਰੋਲ ਰੇਖਾ 'ਤੇ ਤਿੰਨ ਅਤਿਵਾਦੀਆਂ ਨੂੰ ਮਾਰ ਗਿਰਾਉਣ ਦੇ ਨਾਲ ਹੀ ਘੁਸਪੈਠ ਦੀ ਕੋਸ਼ਿਸ਼ ਅੱਜ ਨਾਕਾਮ ਕਰ ਦਿਤੀ। ਫ਼ੌਜ ਦੇ ਇਕ ਅਧਿਕਾਰੀ ਨੇ ਦਸਿਆ ਕਿ ਫ਼ੌਜੀਆਂ ਨੇ ਕੁਪਵਾੜਾ ਜ਼ਿਲ੍ਹੇ ਦੇ ਮਾਛਿਲ ਸੈਕਟਰ ਵਿਚ ਕੰਟਰੋਲ ਰੇਖਾ 'ਤੇ ਸ਼ੱਕੀ ਗਤੀਵਿਧੀ ਦੇਖਣ ਤੋਂ ਬਾਅਦ ਘੁਸਪੈਠੀਆਂ ਨੂੰ ਲਲਕਾਰਿਆ।
Armyਉਨ੍ਹਾਂ ਦਸਿਆ ਕਿ ਮੁਠਭੇੜ ਵਿਚ ਤਿੰਲ ਅਤਿਵਾਦੀ ਮਾਰੇ ਗਏ। ਇਲਾਕੇ ਵਿਚ ਤਲਾਸ਼ੀ ਮੁਹਿੰਮ ਚਲ ਰਹੀ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਉਤਰੀ ਕਸ਼ਮੀਰ ਦੇ ਬਾਂਦੀਪੁਰਾ ਜ਼ਿਲ੍ਹੇ ਦੇ ਹਾਜਿਨ ਥਾਣੇ ਦੇ ਪੋਲ ਸਥਿਤ ਫ਼ੌਜ ਦੇ ਇਕ ਕੈਂਪ 'ਤੇ ਅਤਿਵਾਦੀਆਂ ਨੇ ਗੋਲੇ ਸੁੱਟੇ। ਪੁਲਿਸ ਨੇ ਕਿਹਾ ਕਿ ਅਤਿਵਾਦੀਆਂ ਨੇ ਮੰਗਲਵਾਰ ਰਾਤ ਕਰੀਬ ਸਾਢੇ ਅੱਠ ਵਜੇ ਫ਼ੌਜ ਦੀ 30 ਰਾਸ਼ਟਰੀ ਰਾਈਫ਼ਲਜ਼ ਦੇ ਕੈਂਪ 'ਤੇ ਅੰਡਰਬੈਰਲ ਗ੍ਰਨੇਡ ਲਾਂਚਰ ਜ਼ਰੀਏ ਹਥਗੋਲੇ ਸੁੱਟੇ।
Terrorists killed at Kashmir
ਅਤਿਵਾਦੀਆਂ ਨੇ ਦੋਵੇਂ ਪਾਸੇ ਤੋਂ ਥਾਣੇ ਨਾਲ ਲਗਦੇ ਕੈਂਪ 'ਤੇ ਹਥਗੋਲੇ ਸੁੱਟੇ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਹਮਲੇ ਦਾ ਅਸਰਦਾਰ ਤਰੀਕੇ ਨਾਲ ਜਵਾਬ ਦਿਤਾ ਗਿਆ। ਇਹ ਆਤਮਘਾਤੀ ਹਮਲਾ ਨਹੀਂ ਸੀ। ਅਧਿਕਾਰੀ ਨੇ ਕਿਹਾ ਕਿ ਖੇਤਰ ਨੂੰ ਹਮਲੇ ਤੋਂ ਬਾਅਦ ਪੂਰੀ ਤਰ੍ਹਾਂ ਘੇਰ ਲਿਆ ਗਿਆ ਅਤੇ ਖੋਜੀ ਮੁਹਿੰਮ ਚਲਾਈ ਗਈ ਹੈ।
ਇਸ ਤੋਂ ਪਹਿਲਾਂ ਬੀਤੇ ਐਤਵਾਰ ਨੂੰ ਦੱਖਣ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਫ਼ੌਜੀ ਕੈਂਪ 'ਤੇ ਵੀ ਅਤਿਵਾਦੀ ਹਮਲਾ ਹੋਇਆ ਸੀ। ਇਸ ਅਤਿਵਾਦੀ ਹਮਲੇ ਵਿਚ ਫ਼ੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ ਸੀ। ਉਥੇ ਇਕ ਨਾਗਰਿਕ ਦੀ ਵੀ ਮੌਤ ਹੋ ਗਈ ਸੀ। ਘਟਨਾ ਤੋਂ ਬਾਅਦ ਪੁਲਿਸ ਨੇ ਦਸਿਆ ਕਿ ਰਮਜ਼ਾਨ ਦੇ ਪਾਕ ਮਹੀਨੇ ਵਿਚ ਕਿਸੇ ਤਰ੍ਹਾਂ ਦੀ ਕਾਰਵਾਈ ਨਾ ਕਰਨ ਦੇ ਕੇਂਦਰ ਦੇ ਐਲਾਨ ਤੋਂ ਬਾਅਦ ਇਹ ਪਹਿਲਾ ਅਤਿਵਾਦੀ ਹਮਲਾ ਸੀ।