
ਪੰਜਾਬ ਵਿਚ ਕਿਸਾਨ ਪਰਵਾਸੀ ਮਜ਼ਦੂਰਾਂ ਨੂੰ ਐਡਵਾਂਸ, ਜ਼ਿਆਦਾ ਮਜ਼ਦੂਰੀ ਅਤੇ ਉਨ੍ਹਾਂ ਦੀ ਵਾਪਸੀ ਲਈ ਕਨਫ਼ਰਮ
ਚੰਡੀਗੜ੍ਹ : ਪੰਜਾਬ ਵਿਚ ਕਿਸਾਨ ਪਰਵਾਸੀ ਮਜ਼ਦੂਰਾਂ ਨੂੰ ਐਡਵਾਂਸ, ਜ਼ਿਆਦਾ ਮਜ਼ਦੂਰੀ ਅਤੇ ਉਨ੍ਹਾਂ ਦੀ ਵਾਪਸੀ ਲਈ ਕਨਫ਼ਰਮ ਟਰੇਨ ਟਿਕਟ ਦੀ ਪੇਸ਼ਕਸ਼ ਕਰ ਕੇ ਵਾਪਸ ਬੁਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸੇ ਤਰ੍ਹਾਂ ਲਾਕਡਾਊਨ 'ਚ ਮਿਲੀ ਰਿਆਇਤ ਤੋਂ ਬਾਅਦ ਉਤਪਾਦਨ ਵਧਾਉਣ ਲਈ ਇਛੁਕ ਉਦਯੋਗਿਕ ਖੇਤਰ ਪਰਵਾਸੀ ਮਜ਼ਦੂਰਾਂ ਦੀ ਵਾਪਸੀ ਦਾ ਖਰਚਾ ਕਰਨ 'ਤੇ ਵੀ ਵਿਚਾਰ ਕਰ ਰਿਹਾ ਹੈ।
labours
ਖੇਤੀਬਾੜੀ ਅਤੇ ਉਦਯੋਗ ਦੋਵਾਂ ਨੂੰ ਮਜ਼ਦੂਰਾਂ ਦੀ ਘਾਟ ਦਾ ਸਾਹਮਣੇ ਕਰਨਾ ਪੈ ਰਿਹਾ ਹੈ ਕਿਉਂÎਿਕ ਕੋਰੋਨਾ ਮਹਾਂਮਾਰੀ ਦੌਰਾਨ ਬਹੁਤ ਸਾਰੇ ਪਰਵਾਸੀ ਮਜ਼ਦੂਰ ਉੱਤਰ ਪ੍ਰਦੇਸ਼ ਅਤੇ ਬਿਹਾਰ ਵਿਚ ਅਪਣੇ ਜੱਦੀ ਸਥਾਨਾਂ 'ਤੇ ਚਲੇ ਗਏ ਹਨ।
Labour
ਜਿਥੇ ਮਜ਼ਦੂਰਾਂ ਦੀ ਘਾਟ ਕਾਰਨ ਝੋਨੇ ਦੀ ਲੁਆਈ ਦੇ ਰੇਟ ਲਗਭਗ ਦੁੱਗਣੇ ਹੋ ਗਏ ਹਨ। ਹੁਣ ਇਕ ਏਕੜ ਝੋਨੇ ਦੀ ਲੁਆਈ 6 ਤੋਂ 7 ਹਜ਼ਾਰ ਰੁਪਏ ਹੋ ਗਈ ਹੈ। ਇਸੇ ਦੌਰਾਨ ਉਦਯੋਗ ਮਜ਼ਦੂਰਾਂ ਦੀ ਕਮੀ, ਕੱਚੇ ਮਾਲ ਦੀ ਘਾਟ ਕਾਰਨ ਅਪਣੀ ਪੂਰੀ ਸਮਰੱਥਾ ਨਾਲ ਉਤਪਾਦਨ ਕਰਨ ਦੇ ਯੋਗ ਨਹੀਂ ਹਨ।
Farmer
ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੇ ਸਮੇਂ ਮਜ਼ਦੂਰਾਂ ਦੀ ਘਾਟ ਦਾ ਸਾਮਣਾ ਕਰਨਾ ਪੈ ਰਿਹਾ ਹੈ ਜਦੋਂ ਉਨ੍ਹਾਂ ਨੂੰ ਝੋਨੇ ਦੀ ਲੁਆਈ ਲਈ ਮਜ਼ਦੂਰਾਂ ਦੀ ਜ਼ਰੂਰਤ ਹੈ ਜੋ ਸੂਬੇ ਵਿਚ 10 ਜੂਨ ਤੋਂ ਸ਼ੁਰੂ ਹੋਣ ਵਾਲੀ ਹੈ।
Farmer
ਇਕ ਕਿਸਾਨ ਸਰਬਜੀਤ ਸਿੰਘ ਨੇ ਕਿਹਾ ਕਿ ਇਸ ਵੇਲੇ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਵਿਚ ਮਜ਼ਦੂਰਾਂ ਦੀ ਕਾਫ਼ੀ ਘਾਟ ਹੈ। ਸਰਬਜੀਤ ਸਿੰਘ ਨੇ ਕਿਹਾ ਕਿ ਸਾਡੀ ਯੋਜਨਾ ਮਜ਼ਦੂਰਾਂ ਨੂੰ ਵਾਪਸ ਲਿਆਉਣ ਲਈ ਉੱਤਰ ਪ੍ਰਦੇਸ਼ ਵਿਚ ਬੱਸਾਂ ਭੇਜਣ ਦੀ ਸੀ।
ਉਨ੍ਹਾਂ ਕਿਹਾ ਕਿ ਹਾਲਾਂਕਿ ਅਜਿਹੇ 'ਚ ਜਦੋਂ ਟਰੇਨ ਸੇਵਾਵਾਂ ਬਹਾਲ ਹੋ ਗਈਆਂ ਹਨ ਅਸੀ ਅਪਣੀ ਯੋਜਨਾ ਬਦਲ ਦਿਤੀ ਹੈ। ਹੁਣ ਅਸੀ ਮਜ਼ਦੂਰਾਂ ਲਈ ਟਰੇਨ ਦੀ ਸਲੀਪਰ ਕਲਾਸ ਦੀਆਂ ਟਿਕਟਾਂ ਬੁੱਕ ਕਰਵਾ ਰਹੇ ਹਾਂ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ